Home / Informations / ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਬਾਰੇ ਅਦਾਲਤ ਨੇ ਸੁਣਾਇਆ ਇਹ ਫੈਸਲਾ, ਤਾਜਾ ਵੱਡੀ ਖਬਰ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਬਾਰੇ ਅਦਾਲਤ ਨੇ ਸੁਣਾਇਆ ਇਹ ਫੈਸਲਾ, ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਬੇਸ਼ੱਕ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ । ਇਸ ਪਾਰਟੀ ਦੇ ਲੀਡਰ ਵੀ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ । ਲਗਾਤਾਰ ਉਨ੍ਹਾਂ ਵੱਲੋਂ ਐਲਾਨ ਤੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਜੇਕਰ ਗੱਲ ਕਰੀਏ ਇਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਹਾਰੇ ਦਿੱਗਜ ਲੀਡਰਾਂ ਦੀ , ਇਹ ਲੀਡਰ ਵੀ ਲਗਾਤਾਰ ਹੁਣ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਆਪ ਸਰਕਾਰ ਨੂੰ ਘੇਰਨ ਦੀਆਂ ਕੋਸ਼ਿਸ਼ਾਂ ਵਿਚ ਲੱਗੇ ਹੋਏ ਹਨ । ਇਸੇ ਵਿਚਕਾਰ ਹੁਣ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਦੀ ਤਾ ਹੁਣ ਬਿਕਰਮਜੀਤ ਬੁਰੀ ਤਰ੍ਹਾਂ ਨਾਲ ਫਸੇ ਹੋਏ ਨਜ਼ਰ ਆ ਰਹੇ ਹਨ । ਕਿਉਂਕਿ ਹੁਣ ਨਸ਼ੇ ਦੇ ਮਾਮਲੇ ‘ਚ ਜੇਲ੍ਹ ਵਿੱਚ ਬੰਦ ਅਕਾਲੀ ਆਗੂ ਦੀਆਂ ਮੁਸ਼ਕਲਾਂ ਲਗਾਤਾਰ ਵਧ ਰਹੀਆਂ ਹਨ ।

ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲਣ ਨੂੰ ਲੈ ਕੇ ਮੋਹਾਲੀ ਕੋਰਟ ਵਿੱਚ ਸੁਣਵਾਈ ਕੀਤੀ ਗਈ । ਜਿਸ ਵਿੱਚ ਪਟਿਆਲਾ ਦੇ ਜੇਲ੍ਹ ਪ੍ਰਸ਼ਾਸਨ ਨੇ ਆਪਣਾ ਜਵਾਬ ਦਾਇਰ ਕਰ ਦਿੱਤਾ । ਇਸੇ ਮਾਮਲੇ ਤੇ ਹੁਣ ਅਗਲੀ ਸੁਣਵਾਈ 12 ਅਪਰੈਲ ਦੀ ਰੱਖ ਦਿੱਤੀ ਗਈ ਹੈ । ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ 5 ਅਪ੍ਰੈਲ ਨੂੰ ਬਿਕਰਮਜੀਤ ਸਿੰਘ ਮਜੀਠੀਆ ਦੀ ਪੇਸ਼ੀ ਹੋਈ ਸੀ ।

ਜਿਸ ਦੇ ਚੱਲਦੇ ਉਨ੍ਹਾਂ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਕੋਰਟ ਅੱਗੇ ਮੰਗ ਕੀਤੀ ਸੀ ਕਿ ਮਜੀਠੀਆ ਨੂੰ ਬੈਰਕ ਦਿੱਤੀ ਗਈ ਸੀ । ਓਹਨਾਂ ਨੂੰ ਬਾਅਦ ਦੇ ਵਿੱਚ ਫਾਂਸੀ ਵਾਲੀ ਚੱਕੀ ਚ ਸ਼ਿਫਟ ਕਰਤਾ ਸੀ। ਕਲੇਰ ਦੇ ਵੱਲੋਂ ਇਸ ਦੇ ਨਾਲ ਹੀ ਅੱਗੇ ਮੰਗ ਕੀਤੀ ਗਈ ਸੀ ਕਿ ਮਜੀਠੀਆ ਨੂੰ ਮੁੜ ਵੱਖਰੇ ਬੈਰਕ ਚ ਸ਼ਿਫਟ ਕੀਤਾ ਜਾਵੇ ।

ਜਿਸ ਦੇ ਚਲਦੇ ਹੁਣ ਇਸ ਮਾਮਲੇ ਸਬੰਧੀ ਅਗਲੀ ਸੁਣਵਾਈ 12 ਅਪ੍ਰੈਲ ਦੀ ਰੱਖ ਦਿੱਤੀ ਗਈ ਹੈ । ਜ਼ਿਕਰਯੋਗ ਹੈ ਕਿ ਡਰੱਗ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਬਿਕਰਮਜੀਤ ਸਿੰਘ ਮਜੀਠੀਆ ਹੁਣ ਲਗਾਤਾਰ ਵਿਵਾਦਾਂ ਵਿੱਚ ਘਿਰਦੇ ਹੋਏ ਨਜ਼ਰ ਆ ਰਹੇ ਹਨ । ਸਮੇਂ ਸਮੇਂ ਤੇ ਇਸ ਮਾਮਲੇ ਸੰਬੰਧੀ ਕਾਰਵਾਈ ਵੀ ਹੋ ਰਹੀ ਹੈ। ਪਰ ਦੂਜੇ ਪਾਸੇ ਮਜੀਠੀਆ ਵੱਲੋਂ ਆਪਣੇ ਤੇ ਲੱਗੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ ਜਾ ਰਿਹਾ ਹੈ ।

error: Content is protected !!