ਆਖਰ ਸ਼ੁਰੂ ਹੋਈਆਂ ਇੰਟਰਨੈਸ਼ਨਲ ਫਲਾਈਟਾਂ
ਕਰੋਨਾ ਵਾਇਰਸ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾਈ ਹੋਈ ਹੈ ਜਿਸ ਨਾਲ ਦੁਨੀਆਂ ਦੇ ਦੇਸ਼ਾਂ ਦੇ ਲੋਕ ਆਪਸ ਵਿਚ ਟੁਟੇ ਹੋਏ ਮਹਿਸੂਸ ਕਰ ਰਹੇ ਹਨ ਕਿਓੰਕੇ ਇੰਟਰਨੈਸ਼ਨਲ ਫਲਾਈਟਸ ਬੰਦ ਪਈਆਂ ਹਨ। ਪਰ ਹੁਣ ਹੋਲੀ ਹੋਲੀ ਸਾਰੇ ਦੇਸ਼ ਹਵਾਈ ਸਫ਼ਰ ਕਰਨ ਦੀ ਇਜਾਜਤ ਦੇ ਰਹੇ ਹਨ। ਤਾਂ ਜੋ ਦੁਨੀਆਂ ਦਾ ਕੰਮ ਮੁੜ ਲੀਹ ਤੇ ਆ ਜਾਵੇ।
ਢਾਕਾ (ਭਾਸ਼ਾ): ਬੰਗਲਾਦੇਸ਼ ਦੀ ਰਾਸ਼ਟਰੀ ਹਵਾਈ ਕੰਪਨੀ ‘ਬਿਮਾਨ ਬਾਂਗਲਾਦੇਸ਼ ਏਅਰਲਾਈਨਸ’ ਨੇ ਕੋਰੋਨਾ ਵਾਇਰਸ ਦੇ ਇਨਫੈਕਸ਼ਨ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਉਡਾਣਾਂ ‘ਤੇ ਪਾਬੰਦੀ ਲਾਗੂ ਕੀਤੇ ਜਾਣ ਤੋਂ ਤਕਰੀਬਨ ਤਿੰਨ ਮਹੀਨੇ ਬਾਅਦ ਐਤਵਾਰ ਨੂੰ ਉਡਾਣਾਂ ਦੀ ਸ਼ੁਰੂਆਤ ਕੀਤੀ। ਏਅਰਲਾਈਨਸ ਦੇ ਡਿਪਟੀ ਜਨਰਲ ਮੈਨੇਜਰ (ਜਨ ਸੰਪਰਕ) ਤਾਹੇਰਾ ਖੰਡਾਕਰ ਨੇ ‘ਦ ਡੇਲੀ ਸਟਾਰ’ ਨੂੰ ਦੱਸਿਆ ਕਿ ਉਡਾਣ ਸੰਖਿਆ ਬੀਜੀ001 787-8 ਹਜਰਤ ਸ਼ਾਹਜਲਾਲ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 187 ਯਾਤਰੀਆਂ ਦੇ ਨਾਲ ਲੰਡਨ ਦੇ ਲਈ ਰਵਾਨਾ ਹੋਈ।
ਬੰਗਲਾਦੇਸ਼ ਪਬਲਿਕ ਐਵੀਏਸ਼ਨ ਅਥਾਰਟੀ ਦੇ ਪ੍ਰਧਾਨ ਏਅਰ ਵਾਈਸ ਮਾਰਸ਼ਨ ਐੱਮ. ਮਫੀਦੁਰ ਰਹਿਮਾਨ ਨੇ ਕਿਹਾ ਕਿ ਢਾਕਾ ਤੋਂ ਲੰਡਨ ਜਾਣ ਵਾਲੇ ਯਾਤਰੀਆਂ ਨੂੰ ਕੋਰੋਨਾ ਵਾਇਰਸ ਤੋਂ ਇਨਫੈਕਟਿਡ ਨਹੀਂ ਹੋਣ ਸਬੰਧੀ ਕਿਸੇ ਤਰ੍ਹਾਂ ਦਾ ਸਿਹਤ ਪ੍ਰਮਾਣ ਦੇਣ ਦੀ ਲੋੜ ਨਹੀਂ ਹੈ, ਪਰ ਉਨ੍ਹਾਂ ਨੂੰ ਇਕ ਫਾਰਮ ਭਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਨਿਯਮ ਮੁਤਾਬਕ ਸਾਰੇ ਯਾਤਰੀਆਂ ਨੂੰ 14 ਦਿਨ ਦੇ ਇਕਾਂਤਵਾਸ ਵਿਚ ਰਹਿਣਾ ਹੋਵੇਗਾ। ਉਨ੍ਹਾਂ ਕਿਹਾ ਕਿ ਯਾਤਰੀਆਂ ਨੂੰ ਸੈਨੀਟਾਈਜ਼ਰ, ਮਾਸਕ ਤੇ ਦਸਤਾਨੇ ਦਿੱਤੇ ਗਏ। ਦੇਸ਼ ਵਿਚ ਇਕ ਜੂਨ ਤੋਂ ਘਰੇਲੂ ਉਡਾਣਾਂ ਨੂੰ ਆਗਿਆ ਦੇ ਦਿੱਤੀ ਗਈ ਸੀ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
