Home / Informations / ਇਥੇ 15 ਅਪ੍ਰੈਲ ਤੋਂ ਹੋਗਿਆ ਵੱਡਾ ਐਲਾਨ, ਇਸ ਚੀਜ ਦੀ ਦੁਰਵਰਤੋਂ ਕਰਨ ਤੇ ਲਗੇਗਾ 5000 ਰੁਪਏ ਜੁਰਨਾਮਾ- ਤਾਜਾ ਵੱਡੀ ਖਬਰ

ਇਥੇ 15 ਅਪ੍ਰੈਲ ਤੋਂ ਹੋਗਿਆ ਵੱਡਾ ਐਲਾਨ, ਇਸ ਚੀਜ ਦੀ ਦੁਰਵਰਤੋਂ ਕਰਨ ਤੇ ਲਗੇਗਾ 5000 ਰੁਪਏ ਜੁਰਨਾਮਾ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਗਰਮੀ ਦੀ ਸ਼ੁਰੂਆਤ ਹੁੰਦੇ ਹੀ ਜਿੱਥੇ ਪਾਣੀ ਬਹੁਤ ਸਾਰੇ ਖੇਤਰਾਂ ਦੇ ਵਿਚ ਪਾਣੀ ਇਕ ਅਹਿਮ ਮੁੱਦਾ ਬਣ ਜਾਂਦਾ ਹੈ। ਉੱਥੇ ਹੀ ਗਰਮੀ ਦੇ ਮੌਸਮ ਵਿਚ ਬਹੁਤ ਸਾਰੇ ਖੇਤਰਾਂ ਵਿੱਚ ਲੋਕਾਂ ਨੂੰ ਪਾਣੀ ਦੀ ਸਮੱਸਿਆ ਨਾਲ ਜੂਝਣਾ ਪੈ ਜਾਂਦਾ ਹੈ ਅਤੇ ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਵੀ ਦਰਪੇਸ਼ ਆਉਂਦੀਆਂ ਹਨ। ਇਸ ਲਈ ਸਰਕਾਰ ਵੱਲੋਂ ਲੋਕਾਂ ਦੀਆਂ ਇਨ੍ਹਾਂ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੇ ਸਖਤ ਕਦਮ ਚੁੱਕੇ ਜਾਂਦੇ ਹਨ ਅਤੇ ਲੋਕਾਂ ਨੂੰ ਵੀ ਪਾਣੀ ਦੀ ਵਰਤੋਂ ਜ਼ਰੂਰਤ ਦੇ ਅਨੁਸਾਰ ਕੀਤੇ ਜਾਣ ਵਾਸਤੇ ਸਮੇਂ-ਸਮੇਂ ਤੇ ਅਪੀਲ ਕੀਤੀ ਹੈ। ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਪਾਣੀ ਦੀ ਦੁਰਵਰਤੋਂ ਕੀਤੀ ਜਾਂਦੀ ਹੈ ਜਿਸ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪੈਂਦਾ ਹੈ।

ਗਰਮੀ ਦੇ ਮੌਸਮ ਵਿਚ ਪਾਣੀ ਦੀ ਕਿੱਲਤ ਹੋਣ ਤੇ ਲੋਕਾਂ ਲਈ ਜ਼ਿੰਦਗੀ ਬਸਰ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਹੁਣ ਇਥੇ 15 ਅਪ੍ਰੈਲ ਤੋਂ ਇਹ ਵੱਡਾ ਐਲਾਨ ਹੋ ਗਿਆ ਹੈ ਜਿੱਥੇ ਇਸ ਦੀ ਦੁਰਵਰਤੋਂ ਕਰਨ ਤੇ 5 ਹਜ਼ਾਰ ਰੁਪਏ ਜ਼ੁਰਮਾਨਾ ਲਗਾਇਆ ਜਾਵੇਗਾ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਚੰਡੀਗੜ੍ਹ ਪ੍ਰਸ਼ਾਸ਼ਨ ਵੱਲੋਂ ਲੋਕਾਂ ਉੱਪਰ ਸ਼ਿਕੰਜ਼ਾ ਕੱਸਿਆ ਜਾ ਰਿਹਾ ਹੈ ਪਾਣੀ ਦੀ ਦੁਰਵਰਤੋਂ ਕੀਤੀ ਜਾਂਦੀ ਹੈ, ਉੱਥੇ ਹੀ ਪ੍ਰਸ਼ਾਸਨ ਦੇ ਬਾਹਰਵਾਰ ਹਦਾਇਤਾਂ ਜਾਰੀ ਕਰਨ ਤੇ ਵੀ ਉਨ੍ਹਾਂ ਲੋਕਾਂ ਉੱਪਰ ਇਸ ਦਾ ਕੋਈ ਅਸਰ ਦਿਖਾਈ ਨਹੀਂ ਦਿੰਦਾ। ਹੁਣ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਿਥੇ 15 ਅਪ੍ਰੈਲ ਤੋਂ 30 ਜੂਨ ਤੱਕ ਕੁਝ ਸਖਤ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ।

ਜਿੱਥੇ ਪਾਣੀ ਦੀ ਦੁਰਵਰਤੋਂ ਕਰਨ ਵਾਲੇ ਲੋਕਾਂ ਨੂੰ ਜੁਰਮਾਨੇ ਵਜੋਂ ਪੰਜ ਹਜ਼ਾਰ ਰੁਪਏ ਭਰਨੇ ਹੋਣਗੇ। ਆਖ਼ਰ ਇਹਨਾਂ ਲੋਕਾਂ ਵੱਲੋਂ ਪਾਣੀ ਦੀ ਦੁਰਵਰਤੋਂ ਕਰਦੇ ਹੋਏ ਬਾਰ-ਬਾਰ ਗਲਤੀ ਕੀਤੀ ਜਾਂਦੀ ਹੈ ਤਾਂ ਕੁਨੈਕਸ਼ਨ ਵੀ ਕੱਟ ਦਿੱਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਸਵੇਰ ਦੇ ਸਮੇਂ ਸਿੰਚਾਈ ਨਾ ਕਰਨ ਬਾਰੇ ਵੀ ਆਦੇਸ਼ ਜਾਰੀ ਕੀਤੇ ਗਏ ਹਨ। ਅਤੇ ਮੇਨ ਸਪਲਾਈ ਲਾਈਨ ਤੇ ਬੂਸਟਰ ਪੰਪ ਦੀ ਵਰਤੋਂ ਕਰਨ ਉਪਰ ਵੀ ਮਨਾਹੀ ਕੀਤੀ ਗਈ ਹੈ।

ਅਗਰ ਕੋਈ ਵੀ ਵਿਅਕਤੀ ਲਾਨ ਨੂੰ ਪਾਣੀ ਦੇਣ, ਕਾਰਾ ਧੋਣ ਲਈ ਹੋਜ਼ ਪਾਈਪਾਂ ਦੀ ਵਰਤੋਂ ਕਰਦਾ ਹੈ ਤਾਂ ਉਸ ਵਿਅਕਤੀ ਦਾ ਚਲਾਨ ਕੱਟਿਆ ਜਾ ਸਕਦਾ ਹੈ। ਅਜਿਹਾ ਕੰਮ ਕਰਨ ਲਈ ਬਾਲਟੀ ਨਾਲ ਪਾਣੀ ਦੀ ਵਰਤੋਂ ਕੀਤੀ ਜਾ ਸਕਦੀ ਹੈ। ਪ੍ਰਸ਼ਾਸਨ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਆਦੇਸ਼ਾਂ ਦਾ ਆਦਰ ਨਹੀਂ ਕੀਤਾ ਜਾਂਦਾ ਤਾਂ ਉਲੰਘਣਾ ਕਰਨ ਤੇ ਜੁਰਮਾਨਾ ਕੀਤਾ ਜਾਵੇਗਾ।

error: Content is protected !!