ਨਵੀਂਂ ਦਿੱਲੀ: ਇਹ ਉਨ੍ਹਾਂ ਵਿਦੇਸ਼ੀ ਵਿਦਿਆਰਥੀਆਂ (Foreign Students) ਲਈ ਬੁਰੀ ਖ਼ਬਰ ਹੈ ਜੋ ਅਮਰੀਕਾ (America) ਵਿਚ ਪੜ੍ਹਨਾ ਚਾਹੁੰਦੇ ਹਨ। ਅਮਰੀਕਾ ਹੁਣ ਨਵੇਂ ਵਿਦੇਸ਼ੀ ਵਿਦਿਆਰਥੀਆਂ ਨੂੰ ਵੀਜ਼ਾ (US Study Visas,) ਨਹੀਂ ਦੇਵੇਗਾ। ਸ਼ੁੱਕਰਵਾਰ ਨੂੰ ਯੂਐਸ ਨੇ ਐਲਾਨ ਕੀਤਾ ਕਿ ਉਹ ਨਵੇਂ ਵਿਦੇਸ਼ੀ ਵਿਦਿਆਰਥੀਆਂ ਨੂੰ ਸਿਰਫ ਆਨਲਾਈਨ ਸਟਡੀ (Online Classes) ਲਈ ਵੀਜ਼ੇ ਨਹੀਂ ਦੇ ਸਕਦਾ
ਕੁਝ ਸਮਾਂ ਪਹਿਲਾਂ ਹੀ ਅਮਰੀਕਾ ਨੇ ਕਿਹਾ ਸੀ ਕਿ ਜੇ ਸੰਸਥਾਵਾਂ ਪੂਰੀ ਤਰ੍ਹਾਂ ਆਨਲਾਈਨ ਕਲਾਸਾਂ ਸ਼ੁਰੂ ਕਰਦੀਆਂ ਹਨ ਤਾਂ ਵਿਦੇਸ਼ੀ ਵਿਦਿਆਰਥੀਆਂ ਦਾ ਵੀਜ਼ਾ ਰੱਦ ਕਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਜਾਵੇਗਾ। ਹਾਲਾਂਕਿ, ਇਸਦਾ ਸਖ਼ਤ ਵਿਰੋਧ ਹੋਇਆ ਜਿਸ ਤੋਂ ਬਾਅਦ ਰਾਸ਼ਟਰਪਤੀ ਡੋਨਾਲਡ ਟਰੰਪ ਪ੍ਰਸ਼ਾਸਨ ਨੂੰ ਆਪਣਾ ਫੈਸਲਾ ਰੱਦ ਕਰਨਾ ਪਿਆ।
ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ ਵਲੋਂ ਇੱਕ ਬਿਆਨ ਵਿਚ ਨੀਤੀ ਵਿਚ ਤਬਦੀਲੀ ਦਾ ਐਲਾਨ ਕੀਤਾ ਗਿਆ ਸੀ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਮੀਗ੍ਰੇਸ਼ਨ ਬਾਰੇ ਸਖਤ ਸੰਦੇਸ਼ ਦਿੱਤਾ ਅਤੇ ਕੋਰੋਨਾਵਾਇਰਸ ਸੰਕਟ ਦੌਰਾਨ ਵਿਦੇਸ਼ੀ ਲੋਕਾਂ ਲਈ ਕਈ ਕਿਸਮਾਂ ਦੇ ਵੀਜ਼ਾ ਮੁਅੱਤਲ ਕਰ ਦਿੱਤੇ।
ਦੱਸ ਦਈਏ ਕਿ ਜਦੋਂ ਟਰੰਪ ਪ੍ਰਸ਼ਾਸਨ ਨੇ ਵਿਦੇਸ਼ੀ ਵਿਦਿਆਰਥੀਆਂ ਦਾ ਵੀਜ਼ਾ ਰੱਦ ਕਰਨ ਦੀ ਗੱਲ ਕਹੀ ਸੀ, ਤਾਂ ਦੇਸ਼ ਦੀਆਂ ਟਾਪ ਦੀਆਂ ਯੂਨੀਵਰਸਿਟੀਆਂ ਹਾਰਵਰਡ, ਐਮਆਈਟੀ ਅਤੇ ਅਧਿਆਪਕ ਯੂਨੀਅਨ ਅਤੇ ਘੱਟੋ ਘੱਟ 18 ਰਾਜਾਂ ਨੇ ਇਸ ਦਾ ਵਿਰੋਧ ਕੀਤਾ ਅਤੇ ਅਦਾਲਤ ਵਿੱਚ ਪਹੁੰਚ ਕੀਤੀ। ਇਸ ਤੋਂ ਬਾਅਦ ਟਰੰਪ ਪ੍ਰਸ਼ਾਸਨ ਨੇ 14 ਜੁਲਾਈ ਨੂੰ ਆਪਣਾ ਫੈਸਲਾ ਵਾਪਸ ਲੈ ਲਿਆ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
