ਪੁਲਸ ਛਾਉਣੀ ‘ਚ ਤਬਦੀਲ ਹੋਇਆ ਤਰਨਤਾਰਨ, ਜਾਣੋ ਵਜ੍ਹਾ
ਅੰਮ੍ਰਿਤਸਰ-ਖੇਮਕਰਨ ਰੋਡ ‘ਤੇ ਪਿੰਡ ਮੰਨਣ ਵਿਚ ਬਣਨ ਵਾਲੇ ਟੋਲ ਪਲਾਜ਼ਾ ਦੇ ਵਿਰੋਧ ‘ਚ ਕਿਸਾਨ ਜਥੇਬੰਦੀਆਂ ਉੱਤਰ ਆਈਆਂ ਹਨ। ਬੀਤੇ 6 ਮਹੀਨਿਆਂ ਤੋਂ ਕਿਸਾਨ ਜਥੇਬੰਦੀਆਂ ਵਲੋਂ ਇਸ ਟੋਲ ਪਲਾਜ਼ਾ ਦਾ ਵਿਰੋਧ ਜਾਰੀ ਹੈ। ਅੱਜ ਨੈਸ਼ਨਲ ਹਾਈਵੇਅ ਅਥਾਰਟੀ ਨਿਸ਼ਾਨਦੇਹੀ ਲਈ ਪੁੱਜੀ ਤਾਂ ਕਿਸਾਨਾਂ ਨੇ ਇਸ ਦਾ ਜ਼ਬਰਦਸਤ ਵਿਰੋਧ ਕੀਤਾ, ਜਿਸ ਕਾਰਨ ਵੱਡੀ ਗਿਣਤੀ ‘ਚ ਪੁਲਸ ਮੌਕੇ ‘ਤੇ ਪੁੱਜੀ ਤੇ ਪੂਰਾ ਇਲਾਕਾ ਹੀ ਜਿਵੇਂ ਪੁਲਸ ਛਾਉਣੀ ‘ਚ ਤਬਦੀਲ ਹੋ ਗਿਆ। ਇਸ ਮੌਕੇ ਕਿਸੇ ਤਰ੍ਹਾਂ ਦੀ ਅਣਸੁਖਾਵੀ ਘਟਨਾ ਨੂੰ ਰੋਕਣ ਲਈ ਪੁਲਸ ਪ੍ਰ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਕਿਸਾਨ ਜਥੇਬੰਦੀਆਂ ਦਾ ਮੰਗ ਪੱਤਰ ਲੈ ਲਿਆ ਅਤੇ ਨੈਸ਼ਨਲ ਹਾਈਵੇ ਅਥਾਰਟੀ ਵਲੋਂ ਅਗਲੇ ਹੁਕਮਾਂ ਤੱਕ ਆਪਣਾ ਕੰਮ ਰੋਕ ਦਿੱਤਾ ਗਿਆ।
ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਪਹਿਲਾਂ ਰੋਡ ਟੈਕਸ ਲੈਂਦੀ ਹੈ, ਫਿਰ ਟੋਲ ਪਲਾਜ਼ਾ ਬਣਾ ਕੇ ਲੋਕਾਂ ਨੂੰ ਲੁੱਟਦੀ ਹੈ। ਦੂਜੇ ਪਾਸੇ ਕਿਸਾਨਾਂ ਦੀ ਜ਼ਮੀਨ ਐਕਵਾਇਰ ਕਰਕੇ ਉਨ੍ਹਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ, ਜੋ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
