Home / Informations / ਇਸ ਵੇਲੇ ਦੀ ਵੱਡੀ ਖਬਰ – ਪੰਜਾਬ ਦੇ ਕੈਬਨਿਟ ਮੰਤਰੀ ਨੇ ਸਿੱਖ ਮੁੰਡੇ ਦੇ ਮਾਰਿਆ ਥੱਪੜ ਅਤੇ

ਇਸ ਵੇਲੇ ਦੀ ਵੱਡੀ ਖਬਰ – ਪੰਜਾਬ ਦੇ ਕੈਬਨਿਟ ਮੰਤਰੀ ਨੇ ਸਿੱਖ ਮੁੰਡੇ ਦੇ ਮਾਰਿਆ ਥੱਪੜ ਅਤੇ

ਪੰਜਾਬ ਦੇ ਕੈਬਨਿਟ ਮੰਤਰੀ ਨੇ ਸਿੱਖ ਮੁੰਡੇ ਦੇ ਮਾਰਿਆ ਥੱਪੜ

ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸਿੱਖ ਮੁੰਡੇ ਦੇ ਜੜਿਆ ਥੱਪੜ:ਦਾਖਾ : ਹਲਕਾ ਮੁੱਲਾਂਪੁਰ ਦਾਖਾ ਵਿਖੇ ਕਾਂਗਰਸ ਦੇ ਹੀ ਦੋ ਧੜਿਆਂ ਵਿਚਾਲੇ ਝਗੜਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਇਹ ਮਾਮਲਾ ਉਸ ਸਮੇਂ ਗਰਮਾ ਗਿਆ ,ਜਦੋਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਇੱਕ ਸਿੱਖ ਨੌਜਵਾਨ ਅਤੇ ਕਾਂਗਰਸੀ ਵਰਕਰ ਦੇ ਹੀ ਥੱਪੜ ਜੜ ਦਿੱਤਾ ਹੈ।

ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਨੌਜਵਾਨ ਨੇ ਸੜਕ ‘ਤੇ ਹੀ ਜਾਮ ਲਗਾ ਦਿੱਤਾ ਤੇ ਕਾਂਗਰਸ ਦੇ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਹੈ। ਇਸ ਦੌਰਾਨ ਇੱਕ ਧੜੇ ਦੇ ਨੌਜਵਾਨ ਨੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ ਕੁੱਟਮਾਰ ਕਰਨ ਦੇ ਇਲਜ਼ਾਮ ਲਾਏ ਹਨ। ਇਸ ਨੌਜਵਾਨ ਦਾ ਇਲਜ਼ਾਮ ਹੈ ਕਿ ਕੁੱ ਟ ਮਾ ਰ ਦੌਰਾਨ ਦਸਤਾਰ ਦੀ ਬੇਅਦਬੀ ਕੀਤੀ ਗਈ ਹੈ।

ਦਰਅਸਲ ‘ਚ ਪਿੰਡ ਬੱਦੋਵਾਲ ਦੇ ਦੋ ਕਾਂਗਰਸੀ ਧੜਿਆਂ ਵਿਚਾਲੇ ਪਿਛਲੇ ਦਿਨੀਂ ਆਪਣੀ ਤਕਰਾਰ ਹੋਈ ਸੀ। ਜਿਸ ਦੇ ਲਈ ਅੱਜ ਕਾਂਗਰਸ ਦੇ ਦੋਵਾਂ ਧੜਿਆਂ ਵਿਚਾਲੇ ਸਮਝੌਤੇ ਨੂੰ ਲੈ ਕੇਮੁੱਲਾਂਪੁਰ ਦਾਖਾ ਬੁਲਾਇਆ ਗਿਆ ਸੀ। ਇਸ ਦੌਰਾਨ ਇੱਕ ਨੌਜਵਾਨ ਦੀ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਬਹਿਸ ਹੋ ਗਈ ਅਤੇ ਬਹਿਸ ਦੇ ਦੌਰਾਨ ਹੀ ਨੌਜਵਾਨ ਦੇ ਥੱਪੜ ਮਾਰਿਆ ਹੈ।

error: Content is protected !!