Home / Informations / ਇੰਡੀਆ ਚ ਫਿਰ ਵਜਿਆ ਖਤਰੇ ਦਾ ਘੁੱਗੂ, ਕਰੋਨਾ ਨਾਲ ਏਨੇ ਹਜਾਰ ਦੀ ਮੌਤ- ਚੋਥੀ ਲਹਿਰ ਦਾ ਖਦਸ਼ਾ ਵਧਿਆ

ਇੰਡੀਆ ਚ ਫਿਰ ਵਜਿਆ ਖਤਰੇ ਦਾ ਘੁੱਗੂ, ਕਰੋਨਾ ਨਾਲ ਏਨੇ ਹਜਾਰ ਦੀ ਮੌਤ- ਚੋਥੀ ਲਹਿਰ ਦਾ ਖਦਸ਼ਾ ਵਧਿਆ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਟੀਕਾਕਰਨ ਤੋਂ ਬਾਅਦ ਜਿੱਥੇ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਨੂੰ ਕਾਫ਼ੀ ਹੱਦ ਤਕ ਠੱਲ ਪਾ ਲਈ ਗਈ ਸੀ ਉਥੇ ਹੀ ਮੁੜ ਤੋਂ ਜਿੰਦਗੀ ਨੂੰ ਪੈਰਾਂ ਸਿਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਉੱਥੇ ਹੀ ਮੁੜ ਤੋਂ ਬਹੁਤ ਸਾਰੇ ਦੇਸ਼ਾਂ ਵਿਚ ਫਿਰ ਤੋਂ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਕਈ ਦੇਸ਼ਾਂ ਵਿਚ ਫਿਰ ਤੋਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਕੋਈ ਵੀ ਦੇਸ਼ ਇਸ ਦੀ ਚਪੇਟ ਵਿੱਚ ਆਉਣ ਤੋਂ ਨਹੀਂ ਬਚ ਸਕਿਆ ਸੀ ਪਰ ਹੁਣ ਚੀਨ ਦੇ ਵਿੱਚ ਕਰੋਨਾ ਦੀ ਚੌਥੀ ਲਹਿਰ ਨੇ ਫਿਰ ਤੋਂ ਤਬਾਹੀ ਮਚਾਈ ਹੈ। ਚੀਨ ਵਿਚ ਜਿੱਥੇ 10 ਵੱਡੇ ਸ਼ਹਿਰਾਂ ਵਿੱਚ ਤਾਲਾਬੰਦੀ ਕੀਤੀ ਗਈ ਹੈ ਉਥੇ ਹੀ ਸਖਤ ਹਦਾਇਤਾਂ ਦੇ ਅਨੁਸਾਰ ਲੋਕਾਂ ਦਾ ਰਹਿਣਾ ਵੀ ਮੁਸ਼ਕਲ ਹੋ ਗਿਆ ਹੈ।

ਹੁਣ ਇੰਡੀਆ ਵਿੱਚ ਫਿਰ ਖਤਰੇ ਦਾ ਘੁੱਗੂ ਵਜਿਆ ਹੈ ਜਿੱਥੇ ਕਰੋਨਾ ਨਾਲ ਐਨੇ ਹਜ਼ਾਰ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਅਤੇ ਚੋਥੀ ਲਹਿਰ ਦਾ ਖਦਸ਼ਾ ਵੀ ਵਧ ਗਿਆ ਹੈ। ਭਾਰਤ ਵਿੱਚ ਜਿੱਥੇ ਫ਼ਿਰ ਤੋਂ ਕਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾਣ ਲੱਗਿਆ ਹੈ ਜੋ ਕਿ ਭਾਰਤ ਸਰਕਾਰ ਲਈ ਇੱਕ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਇਸ ਸਮੇਂ ਜਿਥੇ ਚੀਨ ਤੋਂ ਬਾਅਦ ਬ੍ਰਾਜ਼ੀਲ, ਅਮਰੀਕਾ, ਫਰਾਂਸ ,ਇਟਲੀ ,ਜਪਾਨ, ਦੱਖਣੀ ਕੋਰੀਆ, ਥਾਈਲੈਂਡ ,ਅਸਟ੍ਰੇਲੀਆ, ਜਰਮਨੀ, ਆਸਟਰੀਆ ਵਰਗੇ ਦੇਸ਼ਾਂ ਵਿਚ ਫਿਰ ਕਰੋਨਾ ਦੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ।

ਜਿੱਥੇ ਕਰੋਨਾ ਦੀ ਚੋਥੀ ਲਹਿਰ ਨੇ ਦਸਤਕ ਦੇ ਦਿੱਤੀ ਹੈ। ਉੱਥੇ ਹੀ ਭਾਰਤ ਵਿੱਚ ਫਿਰ ਤੋਂ ਕਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ ਜਿਸ ਵਿੱਚ ਕੇਰਲ ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਰਾਜ ਬਣ ਗਿਆ ਹੈ। ਜਿੱਥੇ ਇਸ ਸਮੇਂ 14 ਜ਼ਿਲ੍ਹਿਆਂ ਦੇ ਵਿੱਚ ਕਰੋਨਾ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਅਤੇ ਹਾਲਤ ਕਾਫੀ ਖਰਾਬ ਹੋ ਗਈ ਹੈ।

ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਜਿੱਥੇ ਮੰਗਲਵਾਰ ਨੂੰ 1088 ਕਰੋਨਾ ਦੇ ਮਾਮਲੇ ਦਰਜ ਕੀਤੇ ਗਏ ਹਨ ਓਥੇ ਹੀ 26 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਵੀ ਸਾਹਮਣੇ ਆਈ ਹੈ। ਭਾਰਤ ਵਿਚ ਪਿਛਲੇ 28 ਦਿਨਾਂ ਦੌਰਾਨ ਕਰੋਨਾ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 5,474 ਦੱਸੀ ਜਾ ਰਹੀ ਹੈ।

error: Content is protected !!