Home / Informations / ਕਨੇਡਾ ਚ ਇੱਕੋ ਪ੍ਰੀਵਾਰ ਦੇ 5 ਜੀਆਂ ਦੀ ਹੋਈ ਘਰ ਦੇ ਅੰਦਰ ਇਸ ਤਰਾਂ ਦਰਦਨਾਕ ਮੌਤ – ਤਾਜਾ ਵੱਡੀ ਖਬਰ

ਕਨੇਡਾ ਚ ਇੱਕੋ ਪ੍ਰੀਵਾਰ ਦੇ 5 ਜੀਆਂ ਦੀ ਹੋਈ ਘਰ ਦੇ ਅੰਦਰ ਇਸ ਤਰਾਂ ਦਰਦਨਾਕ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੁਨੀਆ ਦੇ ਸਭ ਦੇਸ਼ਾਂ ਵਿਚ ਉਸ ਦੇਸ਼ ਦੀ ਆਰਥਿਕ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੇ ਲੋਕਾਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ ਉਨ੍ਹਾਂ ਵੱਲੋਂ ਭਾਰੀ ਮਸ਼ੱਕਤ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕੀਤਾ ਜਾਂਦਾ ਹੈ। ਵੱਖ ਵੱਖ ਦੇਸ਼ਾਂ ਦੇ ਬਹੁਤ ਸਾਰੇ ਲੋਕ ਦੂਸਰੇ ਦੇਸ਼ਾਂ ਵਿੱਚ ਜਾ ਕੇ ਵਸ ਜਾਂਦੇ ਹਨ ਉੱਥੇ ਉਨ੍ਹਾਂ ਵੱਲੋਂ ਆਪਣੇ ਪਰਿਵਾਰ ਨੂੰ ਵੀ ਆਪਣੇ ਕੋਲ ਬੁਲਾ ਲਿਆ ਜਾਂਦਾ ਹੈ। ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਕੈਨੇਡਾ ਜਾਣ ਨੂੰ ਪਹਿਲ ਦਿੱਤੀ ਜਾਂਦੀ ਹੈ। ਉੱਥੇ ਹੀ ਕੈਨੇਡਾ ਦਾ ਰਹਿਣ ਸਹਿਣ ਅਤੇ ਸ਼ਾਂਤ ਵਾਤਾਵਰਣ ਅਤੇ ਸਰਲ ਕਾਨੂੰਨ ਲੋਕਾਂ ਨੂੰ ਆਪਣੇ ਵੱਲ ਆਕਰਸ਼ਿਤ ਵੀ ਕਰ ਲੈਂਦੇ ਹਨ।

ਜਿੱਥੇ ਲੋਕਾਂ ਵੱਲੋਂ ਵਿਦੇਸ਼ਾਂ ਦੀ ਧਰਤੀ ਤੇ ਉਨ੍ਹਾਂ ਦੇਸ਼ਾਂ ਦੇ ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਜਾਂਦਾ ਹੈ। ਉਥੇ ਹੀ ਮਿਹਨਤ ਕਰਕੇ ਆਪਣਾ ਵੀ ਇਕ ਵੱਖਰਾ ਸਥਾਨ ਹਾਸਲ ਕਰ ਲਿਆ ਜਾਂਦਾ ਹੈ। ਜਿਥੇ ਵਿਦੇਸ਼ਾਂ ਦੀ ਧਰਤੀ ਤੇ ਉਥੋਂ ਦੀਆਂ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਪੂਰਾ ਬਣਦਾ ਹੋਇਆ ਸਤਿਕਾਰ ਵੀ ਦਿੱਤਾ ਜਾਂਦਾ ਹੈ। ਪਰ ਕਈ ਲੋਕਾਂ ਨਾਲ ਵਾਪਰਨ ਵਾਲੇ ਭਿਆਨਕ ਹਾਦਸੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਹੁਣ ਕੈਨੇਡਾ ਵਿੱਚ ਇੱਕ ਪਰਿਵਾਰ ਦੇ 5 ਜੀਆਂ ਦੀ ਘਰ ਵਿੱਚ ਹੋਈ ਦਰਦਨਾਕ ਮੌਤ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕੈਨੇਡਾ ਵਿਚ ਬਰੈਂਪਟਨ ਦੇ ਸੈਡਲਵੁਡ ਤੋਂ ਸਾਹਮਣੇ ਆਇਆ ਹੈ। ਜਿੱਥੇ ਕੈਨੇਡੀ ਇਲਾਕੇ ਵਿਚ ਇਕ ਘਰ ਨੂੰ ਅੱਗ ਲੱਗਣ ਕਾਰਨ ਉਸ ਘਰ ਵਿਚ ਰਹਿਣ ਵਾਲੇ ਪੰਜ ਜੀਆਂ ਦੀ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਘਰ ਵਿਚ ਲੱਗੀ ਅੱਗ ਇੰਨੀ ਜ਼ਿਆਦਾ ਭਿਆਨਕ ਸੀ ਜਿਸ ਵਿਚ 5 ਮੈਂਬਰ ਜੀਉਂਦੇ ਹੀ ਸੜ ਗਏ ਹਨ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਦੇਸ਼ ਵਿੱਚ ਸੋਗ ਦੀ ਲਹਿਰ ਹੈ ਉਥੇ ਹੀ ਬਰੈਂਪਟਨ ਸਿਟੀ ਵਿੱਚ ਮ੍ਰਿਤਕ ਪਰਿਵਾਰ ਨੂੰ ਸ਼ਰਧਾਂਜਲੀ ਦੇਣ ਵਾਸਤੇ ਝੰਡੇ ਨੂੰ ਅੱਧਾ ਝੁਕਾ ਕੇ ਰੱਖਿਆ ਜਾਵੇਗਾ। ਮਾਨ ਨੇ ਦੱਸਿਆ ਕਿ ਇਹ ਕਿ ਇਸ ਭਿਆਨਕ ਦੁਖਾਂਤ ਹਾਦਸੇ ਦੇ ਵਿਚ ਮ੍ਰਿਤਕਾਂ ਵਿੱਚ ਨਜ਼ੀਰ ਅਲੀ ਉਸ ਦੀ ਪਤਨੀ ਰੇਵੇਨ ਆਲੀਸ਼ਾ ਅਲੀ ਓਡੀਆ , ਉਹਨਾਂ ਦੇ ਬੱਚਿਆਂ ਵਿੱਚ ਆਲੀਆ ਮਾਰਲਿਨ ਅਲੀ ਓਡੀਆ , ਜੇਡੇਨ ਪ੍ਰਿੰਸ ਅਲੀ ਓਡੀਆ,ਤੇ ਲੈਲਾ ਰੋਜ਼ ਅਲੀ ਸ਼ਾਮਲ ਹਨ।

error: Content is protected !!