ਇਸ ਵੇਲੇ ਦੀ ਵੱਡੀ ਖਬਰ ਕਨੇਡਾ ਤੋਂ ਆ ਰਹੀ ਹੈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਕੈਨੇਡਾ ਵਿੱਚ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਪ੍ਰਾਪਤ ਕਰਨ ਵਿੱਚ ਵਿਦਿਆਰਥੀਆਂ ਦੀ ਦਿਲਚਸਪੀ ਵਧਦੀ ਜਾ ਰਹੀ ਹੈ। ਕਿਉਂਕਿ ਜਿਹੜੇ ਕੌਮਾਂਤਰੀ ਵਿਦਿਆਰਥੀ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਹਾਸਿਲ ਕਰਕੇ ਕੈਨੇਡਾ ਪਹੁੰਚਦੇ ਹਨ। ਉਨ੍ਹਾਂ ਨੂੰ ਪੜ੍ਹਾਈ ਪੂਰੀ ਹੋਣ ਤੋਂ ਬਾਅਦ ਤਿੰਨ ਸਾਲ ਲਈ ਕੰਮ ਕਰਨ ਦੀ ਸੁਵਿਧਾ ਮਿਲ ਜਾਂਦੀ ਹੈ ਸੰਨ 2005 ਵਿੱਚ ਕੈਨੇਡਾ ਸਰਕਾਰ ਵੱਲੋਂ ਬਹੁਤ ਥੋੜ੍ਹੀ ਗਿਣਤੀ ਵਿੱਚ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਜਾਰੀ ਕੀਤੇ ਜਾਂਦੇ ਸਨ।
ਪਰ 2005 ਤੋਂ ਲੈ ਕੇ 2016 ਤੱਕ ਇਸ ਗਿਣਤੀ ਵਿੱਚ ਕਾਫੀ ਵਾਧਾ ਹੋ ਗਿਆ ਹੈ। ਇਸ ਦੀ ਗਿਣਤੀ 15 ਗੁਣਾ ਵਧ ਗਈ ਹੈ। ਸੰਨ 2005 ਵਿੱਚ ਜਿਹੜੀ ਗਿਣਤੀ 5500 ਸੀ। ਉਹ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੀ ਗਿਣਤੀ 2018 ਦੇ ਅਖੀਰ ਵਿੱਚ 5 ਲੱਖ 72 ਤੱਕ ਪਹੁੰਚ ਗਈ। ਸਾਲ ਦੇ ਅਖੀਰ ਤੱਕ ਵਿਦਿਆਰਥੀਆਂ ਵੱਲੋਂ ਕੀਤੀ ਜਾਂਦੀ ਮੰਗ ਨੂੰ ਦੇਖਦੇ ਹੋਏ ਸਰਕਾਰ ਵੱਲੋਂ 1,43,000 ਪੋਸਟ ਗਰੈਜੂਏਸ਼ਨ ਵਰਕ ਪਰਮਿਟ ਜਾਰੀ ਕਰ ਦਿੱਤੇ ਗਏ।
ਸਨ 2008 ਤੋਂ ਮਗਰੋਂ ਵਰਕ ਪਰਮਿਟ ਦਾ ਸਮਾਂ ਤਿੰਨ ਸਾਲ ਕਰ ਦਿੱਤਾ ਗਿਆ। ਜੋ ਕਿ ਪਹਿਲਾਂ ਸਿਰਫ਼ ਇੱਕ ਸਾਲ ਹੀ ਹੁੰਦਾ ਸੀ। ਜਿੱਥੇ ਇਸ ਵਰਕ ਪਰਮਿਟ ਨਾਲ ਕੌਮਾਂਤਰੀ ਵਿਦਿਆਰਥੀ ਫ਼ਾਇਦਾ ਉਠਾ ਰਹੇ ਹਨ। ਉੱਥੇ ਹੀ ਕੈਨੇਡਾ ਨੂੰ ਵੀ ਇਸ ਤੋਂ ਲਾਭ ਹਾਸਿਲ ਹੋ ਰਿਹਾ ਹੈ। ਸਰਕਾਰੀ ਅੰਕੜਿਆਂ ਅਨੁਸਾਰ ਇਨ੍ਹਾਂ ਕੌਮਾਂਤਰੀ ਵਿਦਿਆਰਥੀਆਂ ਦੇ ਕੈਨੇਡਾ ਵਿੱਚ ਕੰਮ ਕਰਨ ਨਾਲ ਉੱਥੇ 1,70,000 ਨੌਕਰੀਆਂ ਪੈਦਾ ਹੋ ਰਹੀਆਂ ਹਨ ਅਤੇ ਆਰਥਿਕਤਾ ਵਿੱਚ 22 ਅਰਬ ਡਾਲਰ ਦਾ ਵਾਧਾ ਹੋ ਰਿਹਾ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
