ਹੁਣੇ ਆਈ ਤਾਜਾ ਵੱਡੀ ਖਬਰ
ਦਿੱਲੀ ‘ਚ ਆਮ ਆਮਦੀ ਪਾਰਟੀ ਨੂੰ ਬਿਜਲੀ, ਪਾਣੀ, ਸਿਹਤ ਸਹੂਲਤਾਂ ‘ਤੇ ਮਿਲੀ ਹੂੰਝਾ ਫੇਰ ਜਿੱਤ ਤੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਫੀ ਪ੍ਰਭਾਵਿਤ ਹੋਏ ਹਨ। ਹੁਣ ਕੈਪਟਨ ਨੇ ਇਸੇ ਫਾਰਮੂਲੇ ‘ਤੇ ਸੂਬੇ ਦੇ ਡਿਪਟੀ ਕਮਿਸ਼ਨਰਾਂ ਅਤੇ ਅਧਿਕਾਰੀਆਂ ਨੂੰ ਕੰਮ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਦੇ ਲੋਕਾਂ ਦੇ ਮਿਆਰੀ ਜੀਵਨ ਨੂੰ ਯਕੀਨੀ ਬਣਾਉਣ ਲਈ ਸਿੱਖਿਆ, ਸਿਹਤ, ਬਿਜਲੀ ਅਤੇ ਪਾਣੀ ਦੇ ਪ੍ਰਮੁੱਖ ਖੇਤਰਾਂ ਨੂੰ ਤਰਜੀਹ ਦੇਣ ਲਈ ਆਖਿਆ।
ਪੰਜਾਬ ਭਵਨ ਵਿਖੇ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਇਨਾਂ ਪ੍ਰਮੁੱਖ ਸੈਕਟਰਾਂ ਨਾਲ ਸਬੰਧਤ ਵੱਖ-ਵੱਖ ਵਿਕਾਸ ਅਤੇ ਭਲਾਈ ਸਕੀਮਾਂ ਦੀ ਵਿਆਪਕ ਨਿਗਰਾਨੀ ਕਰਨ ਦੇ ਹੁਕਮ ਦਿੱਤੇ ਹਨ ਤਾਂ ਕਿ ਅਜਿਹੇ ਪ੍ਰੋਗਰਾਮਾਂ ਦੇ ਅਮਲ ਨੂੰ ਯਕੀਨੀ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਲਈ ਸਰਕਾਰ ਵੱਲੋਂ ਮਿੱਥੇ ਏਜੰਡੇ ਦੀ ਲੀਹ ’ਤੇ ਲੋਕਾਂ ਦੀਆਂ ਖਾਹਿਸ਼ਾਂ ਦੀ ਪੂਰਤੀ ਲਈ ਵਿਕਾਸ ਤੇ ਭਲਾਈ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਕਮਰ ਕੱਸਣ ਲਈ ਆਖਿਆ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਜਮਹੂਰੀਅਤ ਵਿੱਚ ਚੁਣੇ ਹੋਏ ਨੁਮਾਇੰਦਿਆਂ ਨੂੰ ਸਤਿਕਾਰ ਦੇਣਾ ਲਾਜ਼ਮੀ ਹੈ ਅਤੇ ਉਨਾਂ ਨੇ ਅਧਿਕਾਰੀਆਂ ਨੂੰ ਵਿਚਰਨ ਮੌਕੇ ਮਿਲਣਸਾਰ ਰਵੱਈਆ ਅਪਨਾਉਣ ਅਤੇ ਚੁਣੇ ਹੋਏ ਨੁਮਾਇੰਦਿਆਂ ਨੂੰ ਬਣਦਾ ਸਤਿਕਾਰ ਦੇਣ ਲਈ ਕਿਹਾ ਤਾਂ ਕਿ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।
ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਸੇਵਾ ਕੇਂਦਰਾਂ ਦੇ ਕੰਮਕਾਜ ’ਤੇ ਨੇੜਿਉਂ ਨਿਗਰਾਨੀ ਰੱਖਣ ਦੇ ਆਦੇਸ਼ ਦਿੱਤੇ ਤਾਂ ਕਿ ਵੱਖ-ਵੱਖ ਨਾਗਿਰਕ ਸੇਵਾਵਾਂ ਸਬੰਧੀ ਬਕਾਇਆ ਅਰਜ਼ੀਆਂ ਦਾ ਨਿਬੇੜਾ ਕੀਤਾ ਜਾ ਸਕੇ। ਪ੍ਰਸ਼ਾਸਕੀ ਸੁਧਾਰਾਂ ਬਾਰੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਮੀਟਿੰਗ ਦੌਰਾਨ ਦੱਸਿਆ ਕਿ ਸੂਬੇ ਵਿੱਚ 515 ਸੇਵਾ ਕੇਂਦਰ ਚੱਲ ਰਹੇ ਹਨ ਅਤੇ ਸਾਰੇ ਜ਼ਿਲ੍ਹਿਆਂ ਵਿੱਚ ਹਾਸਲ ਹੋਈਆਂ 2,60,497 ਅਰਜ਼ੀਆਂ ਵਿੱਚੋਂ 4,2261 ਅਰਜ਼ੀਆਂ ਹੀ ਬਕਾਇਆ ਹਨ। ਉਨ੍ਹਾਂ ਦੱਸਿਆ ਕਿ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੌਜੂਦਾ ਮਾਡਲ ਤਹਿਤ ਸੇਵਾ ਕੇਂਦਰਾਂ ਦਾ ਪ੍ਰਾਜੈਕਟ ਸਵੈ-ਨਿਰਭਰ ਹਨ ਅਤੇ ਇਸ ਦਾ ਵਿੱਤ ਵਿਭਾਗ ’ਤੇ ਕੋਈ ਬੋਝ ਨਹੀਂ।
ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਜਾਇਦਾਦ ਦੇ ਤਬਾਦਲੇ, ਜ਼ਮੀਨ ਦੀ ਤਕਸੀਮ ਤੇ ਇੰਤਕਾਲ ਵਰਗੇ ਮਾਲ ਮਾਮਲਿਆਂ ਦਾ ਫੌਰਨ ਨਿ ਪ ਟਾ ਰਾ ਯਕੀਨੀ ਬਣਾਉਣ ਲਈ ਮਾਲ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ। ਉਨ੍ਹਾਂ ਨੇ ਸ਼ਿ ਕਾ ਇ ਤ ਨਿਵਾਰਨ ਕਮੇਟੀ ਦੀ ਮਹੀਨਾਵਾਰ ਮੀਟਿੰਗ ਸੱਦਣ ਅਤੇ ਨਿਰਧਾਰਤ ਸਮੇਂ ’ਤੇ ਰਿਪੋਰਟਾਂ ਭੇਜਣ ਦੇ ਹੁਕਮ ਦਿੱਤੇ।
ਸਰਹੱਦੀ ਖੇਤਰਾਂ ਖਾਸ ਕਰਕੇ ਤਰਨ ਤਾਰਨ ਜ਼ਿਲ੍ਹੇ ਵਿੱਚ ਬਿਜਲੀ ਚੋ ਰੀ ਦਾ ਗੰ ਭੀ ਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਸਰਕਾਰੀ ਖਜ਼ਾਨੇ ਨੂੰ ਵੱਡਾ ਘਾ ਟਾ ਪੈਂਦਾ ਹੈ ਜਿਸ ਕਰਕੇ ਇਸ ਨਾਲ ਕ ਰ ੜੇ ਹੱਥੀਂ ਨਿ ਪ ਟਿ ਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਨੂੰ ਇਸ ਨਾਲ ਨਜਿੱਠਣ ਲਈ ਪੁਲੀਸ ਅਤੇ ਪਾਵਰਕਾਮ ਨਾਲ ਮਿਲ ਕੇ ਰਣਨੀਤੀ ਘੜਨ ਲਈ ਆਖਿਆ।
ਨ ਸ਼ਿ ਆਂ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਹੁਣ ਤੱਕ ਦੇ ਨਤੀਜਿਆਂ ’ਤੇ ਤਸੱਲੀ ਜ਼ਾਹਰ ਕਰਦਿਆਂ ਕਿਹਾ ਕਿ ਨ ਸ਼ਿ ਆਂ ਦਾ ਸੇਵਨ ਕਰਨ ਵਾਲਿਆਂ ਦੀ ਗਿਣਤੀ ਵਿੱਚ ਵੱਡੀ ਕ ਮੀ ਆਈ ਹੈ। ਵੱਡੀ ਮਾਤਰਾ ਵਿੱਚ ਨ ਸ਼ੇ ਅਤੇ ਨ ਸ਼ੀ ਲੇ ਬਾਰਮਦ ਹੋਏ ਹਨ ਅਤੇ ਵੱਖ-ਵੱਖ ਤ ਸ ਕ ਰਾਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਇਸ ਸਬੰਧ ਵਿੱਚ ਢਿੱ ਲ ਨਾ ਵਰਤਣ ਅਤੇ ਐਸ.ਟੀ.ਐਫ., ਜ਼ਿਲਾ ਪੁਲੀਸ ਅਤੇ ਸਿਹਤ ਵਿਭਾਗ ਨਾਲ ਤਾਲਮੇਲ ਕਰਨ ਲਈ ਆਖਿਆ ਤਾਂ ਕਿ ਨ ਸ਼ਿ ਆਂ ਦੇ ਖਾ ਤ ਮੇ ਦੇ ਨਾਲ-ਨਾਲ ਨ ਸ਼ੇ ਦੇ ਆਦੀਆਂ ਦੇ ਮੁੜ ਵਸੇਬੇ ਲਈ ਹੋਰ ਚੰਗੇ ਨਤੀਜੇ ਹਾਸਲ ਕੀਤੇ ਜਾ ਸਕਣ।
ਸੂਬੇ ਦੇ ਪ੍ਰਮੁੱਖ ਪ੍ਰੋਗਰਾਮ ‘ਘਰ-ਘਰ ਰੋਜ਼ਗਾਰ’ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਤਿੰਨ ਲੱਖ ਰੁਪਏ ਸਾਲਾਨਾ ਪੈਕੇਜ ਤੋਂ ਵੱਧ ਵਾਲੀਆਂ ਨੌਕਰੀਆਂ ਦਿਵਾਉਣ ਵਿੱਚ ਸਹਿਯੋਗ ਕਰਨ ਲਈ ਮੋਹਰੀ ਉਦਯੋਗਪਤੀਆਂ, ਵਪਾਰਕ ਘਰਾਣਿਆਂ ਅਤੇ ਰੋਜ਼ਗਾਰ ਦੇਣ ਵਾਲਿਆਂ ਨਾਲ ਤਾਲਮੇਲ ਕਰਨ ਲਈ ਆਖਿਆ।
ਇਸੇ ਦੌਰਾਨ ਮੀਟਿੰਗ ਵਿੱਚ ਜਾਣਕਾਰੀ ਦਿੱਤੀ ਗਈ ਕਿ ‘ਪੰਜਾਬ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਤਹਿਤ ਸਰਕਾਰ ਨੇ ਰੋਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣ ਲਈ ਮਾਰਚ, 2020 ਵਿੱਚ ਅੰਮਿ੍ਰਤਸਰ, ਫਗਵਾੜਾ, ਬਠਿੰਡਾ, ਮੋਹਾਲੀ ਅਤੇ ਐਸ.ਬੀ.ਐਸ. ਨਗਰ ਵਿੱਚ ਵੱਡੇ ਰੋਜ਼ਗਾਰ ਮੇਲੇ ਲਾਉਣ ਦੀ ਯੋਜਨਾ ਉਲੀਕੀ ਹੈ। ਇੰਜਨੀਅਰਿੰਗ, ਮੈਨੇਜਮੈਂਟ, ਮੈਡੀਸਨ, ਮੇਜ਼ਬਾਨੀ, ਸੈਰ-ਸਪਾਟਾ, ਖੇਤੀਬਾੜੀ, ਪਸ਼ੂ ਧਨ, ਬੈਕਿੰਗ, ਕਲਾ ਅਤੇ ਵਿਗਿਆਨ ਵਰਗੇ ਵੱਖ-ਵੱਖ ਖੇਤਰਾਂ ਦੇ ਗ੍ਰੈਜੂਏਟ 2000 ਤੋਂ ਵੱਧ ਨੌਜਵਾਨਾਂ ਨੂੰ ਵਧੀਆ ਪੈਕੇਜ ਵਾਲੀਆਂ ਨੌਕਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ।
