Home / Informations / ਕੈਨੇਡਾ ਚ 21 ਸਾਲਾਂ ਨੌਜਵਾਨ ਮੁੰਡੇ ਨੂੰ ਦਰਿੰਦਿਆਂ ਨੇ ਦਿੱਤੀ ਇਸ ਤਰਾਂ ਦਰਦਨਾਕ ਮੌਤ- ਤਾਜਾ ਵੱਡੀ ਖਬਰ

ਕੈਨੇਡਾ ਚ 21 ਸਾਲਾਂ ਨੌਜਵਾਨ ਮੁੰਡੇ ਨੂੰ ਦਰਿੰਦਿਆਂ ਨੇ ਦਿੱਤੀ ਇਸ ਤਰਾਂ ਦਰਦਨਾਕ ਮੌਤ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿੱਥੇ ਉੱਚ ਵਿਦਿਆ ਹਾਸਲ ਕਰਨ ਲਈ ਵਿਦੇਸ਼ਾਂ ਦਾ ਰੁਖ਼ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਵਿੱਚ ਬੇਰੁਜ਼ਗਾਰੀ ਅਤੇ ਨਸ਼ਿਆਂ ਦੇ ਚਲਦੇ ਹੋਏ ਜਿਥੇ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਵਿਦੇਸ਼ ਭੇਜਣ ਵਾਸਤੇ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਤੱਕ ਲਗਾ ਦਿੱਤੀ ਜਾਂਦੀ ਹੈ। ਮਾਪਿਆ ਵੱਲੋਂ ਜਿੱਥੇ ਚਾਈਂ-ਚਾਈਂ ਆਪਣੇ ਪੁੱਤਰਾਂ ਨੂੰ ਵਿਦੇਸ਼ਾਂ ਦੀ ਧਰਤੀ ਤੇ ਆਪਣੇ ਬਿਹਤਰ ਭਵਿੱਖ ਲਈ ਭੇਜ ਦਿੱਤਾ ਜਾਂਦਾ ਹੈ ਜਿੱਥੇ ਉਹਨਾਂ ਦੇ ਲਈ ਮਾਪਿਆਂ ਵੱਲੋਂ ਦਿਨ-ਰਾਤ ਦੁਆਵਾਂ ਕੀਤੀਆਂ ਜਾਂਦੀਆਂ ਹਨ ਤਾਂ ਜੋ ਉਨ੍ਹਾਂ ਦੇ ਪੁੱਤਰ ਪਰਦੇਸਾਂ ਵਿੱਚ ਰਾਜੀ ਖੁਸ਼ੀ ਰਹਿ ਸਕਣ।

ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਬੱਚਿਆਂ ਵੱਲੋਂ ਭਾਰੀ ਮਿਹਨਤ-ਮੁਸ਼ੱਕਤ ਕੀਤੀ ਜਾਂਦੀ ਹੈ ਅਤੇ ਨਾਲ ਹੀ ਆਪਣੀ ਪੜ੍ਹਾਈ ਨੂੰ ਜਾਰੀ ਰੱਖਿਆ ਜਾਂਦਾ ਹੈ। ਉੱਥੇ ਹੀ ਇਨ੍ਹਾਂ ਨੌਜਵਾਨਾਂ ਅਤੇ ਨਾਲ ਬਹੁਤ ਸਾਰੇ ਹਾਦਸੇ ਵਾਪਰਣ ਦੀਆਂ ਦੁਖਦਾਈ ਖਬਰਾਂ ਵੀ ਸਾਹਮਣੇ ਆ ਜਾਂਦੀਆਂ ਹਨ, ਜੋ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਕੈਨੇਡਾ ਵਿੱਚ 21 ਸਾਲਾ ਨੌਜਵਾਨ ਮੁੰਡੇ ਨੂੰ ਦਰਿੰਦਿਆਂ ਵੱਲੋਂ ਖਤਰਨਾਕ ਮੌਤ ਦਿੱਤੀ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕੈਨੇਡਾ ਦੇ ਟਰਾਂਟੋ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਇੱਕ ਪੰਜਾਬੀ ਭਾਰਤੀ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਕਾਰਤਿਕ ਵਾਸੁਦੇਵ ਉਪਰ ਇਕ ਅਣਪਛਾਤੇ ਵਿਅਕਤੀ ਵੱਲੋਂ ਗੋਲੀਆਂ ਨਾਲ ਹਮਲਾ ਕਰ ਦਿੱਤਾ ਗਿਆ ਸੀ। ਜਿਸ ਸਮੇਂ ਇਹ ਨੌਜਵਾਨ ਟਰਾਂਟੋ ਦੇ ਸਬਵੇਅ ਸਟੇਸ਼ਨ ਦੇ ਬਾਹਰ ਸੀ। ਅੰਤਰਰਾਸ਼ਟਰੀ ਵਿਦਿਆਰਥੀ ਦੇ ਤੌਰ ਤੇ ਇਹ ਨੌਜਵਾਨ ਇਸ ਸਾਲ ਵੀ ਕੈਨੇਡਾ ਗਿਆ ਸੀ। ਜਿੱਥੇ ਇਸ ਸਮੇਂ ਟਰਾਂਟੋ ਦੇ ਸੇਨੇਕਾ ਕਾਲਜ ਦੇ ਵਿੱਚ ਪੜ੍ਹਾਈ ਕਰ ਰਿਹਾ ਸੀ।

ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਤੇ ਉੱਪਰ ਇਕ ਸਾਢੇ 6 ਫੁੱਟ ਕੱਦ ਦੇ ਲੰਮੇ ਕਾਲੇ ਮੂਲ ਦੇ ਵਿਅਕਤੀ ਵੱਲੋਂ ਗੋਲੀਆਂ ਚਲਾ ਕੇ ਹਮਲਾ ਕੀਤਾ ਗਿਆ ਸੀ। ਜਿੱਥੇ ਇਸ ਵਿਅਕਤੀ ਵੱਲੋਂ ਹਮਲਾ ਕਰਨ ਤੋਂ ਬਾਅਦ ਫ਼ਰਾਰ ਹੋਣ ਦੀ ਖ਼ਬਰ ਦੱਸੀ ਜਾ ਰਹੀ ਹੈ। ਉਥੇ ਹੀ ਗੋਲੀਆਂ ਲੱਗਣ ਤੋਂ ਬਾਅਦ ਇਸ ਨੌਜਵਾਨ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ ਸੀ ਜਿੱਥੇ ਇਸ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਵੱਲੋਂ ਸੀਸੀਟੀਵੀ ਕੈਮਰੇ ਦੀ ਫੁਟੇਜ ਦੇ ਅਧਾਰ ਤੇ ਉਸ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ।

error: Content is protected !!