Home / Informations / ਕੱਲ੍ਹ 1 ਅਕਤੂਬਰ ਤੋਂ ਇਹ ਨਿਯਮ ਬਦਲ ਜਾਣਗੇ, ਇਹ ਚੀਜ਼ਾਂ ਹੋਣਗੀਆਂ ਮਹਿੰਗੀਆਂ ਸਸਤੀਆਂ, ਦੇਖੋ ਪੂਰੀ ਖਬਰ

ਕੱਲ੍ਹ 1 ਅਕਤੂਬਰ ਤੋਂ ਇਹ ਨਿਯਮ ਬਦਲ ਜਾਣਗੇ, ਇਹ ਚੀਜ਼ਾਂ ਹੋਣਗੀਆਂ ਮਹਿੰਗੀਆਂ ਸਸਤੀਆਂ, ਦੇਖੋ ਪੂਰੀ ਖਬਰ

ਦੇਸ਼ ਭਰ ‘ਚ ਨੌਰਾਤਿਆਂ ਦੀਆਂ ਰੌਣਕਾਂ ਨਾਲ ਹੀ ਤਿਉਹਾਰਾਂ ਦਾ ਸੀਜ਼ਨ ਵੀ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਸਰਕਾਰ 1 ਅਕਤੂਬਰ 2019 ਯਾਨੀ ਕਿ ਕੱਲ੍ਹ ਤੋਂ ਕੁਝ ਨਵੇਂ ਨਿਯਮ ਲਾਗੂ ਕਰਨ ਜਾ ਰਹੀ ਹੈ। ਬੈਂਕ ਅਤੇ ਸਰਕਾਰ ਨੇ ਬੈਂਕਿੰਗ, ਟਰਾਂਸਪੋਰਟੇਸ਼ਨ ਅਤੇ ਜੀ.ਐਸ.ਟੀ. ਦੇ ਕੁਝ ਪੁਰਾਣੇ ਨਿਯਮਾਂ ‘ਚ ਬਦਲਾਅ ਕੀਤਾ ਹੈ। ਇਨ੍ਹਾਂ ਨਿਯਮਾਂ ਦਾ ਸਿੱਧਾ ਅਸਰ ਆਮ ਲੋਕਾਂ ਦੇ ਜੀਵਨ ‘ਤੇ ਪਵੇਗਾ। ਟ੍ਰੈਫਿਕ ਨਿਯਮਾਂ ਦੇ ਨਾਲ-ਨਾਲ ਡਰਾਈਵਿੰਗ ਲਾਇਸੈਂਸ ਦੇ ਨਿਯਮਾਂ ‘ਚ ਵੀ ਬਦਲਾਅ ਹੋਣ ਜਾ ਰਿਹਾ ਹੈ। ਹੁਣ ਤੁਸੀਂ ਆਪਣਾ ਡਰਾਈਵਿੰਗ ਲਾਇਸੈਂਸ ਅਸਾਨੀ ਨਾਲ ਅਪਡੇਟ ਕਰਵਾ ਸਕੋਗੇ।

ਮਾਈਕ੍ਰੋਚਿਪ ਵਾਲੇ ਡਰਾਈਵਿੰਗ ਲਾਇਸੈਂਸ:- ਨਵੇਂ ਨਿਯਮਾਂ ਦੇ ਤਹਿਤ ਹੁਣ ਡਰਾਈਵਿੰਗ ਲਾਇਸੈਂਸ(DI) ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ(RC) ਦਾ ਰੰਗ ਇਕੋ ਜਿਹਾ ਹੋਵੇਗਾ। ਇਸ ਨਿਯਮ ਦੇ ਲਾਗੂ ਹੋ ਜਾਣ ਦੇ ਬਾਅਦ ਡਰਾਈਵਿੰਗ ਲਾਇਸੈਂਸ ਅਤੇ RC ‘ਚ ਮਾਈਕ੍ਰੋਚਿਪ ਤੋਂ ਇਲਾਵਾ ਕਿਊ.ਆਰ. ਕੋਡ ਵੀ ਦਿੱਤਾ ਜਾਵੇਗਾ। ਹਾਲਾਂਕਿ ਇਸ ਲਈ ਪੂਰੀ ਪ੍ਰਕਿਰਿਆ ਆਨ ਲਾਈਨ ਹੋਵੇਗੀ।

– ਸਟੇਟ ਬੈਂਕ ਨੇ ਨਵੇਂ ਨਿਯਮਾਂ ਦੇ ਤਹਿਤ ਬੈਂਕ ਵਲੋਂ ਨਿਰਧਾਰਤ ਮਹੀਨਾਵਾਰ ਔਸਤ ਜਮ੍ਹਾਂ ਰਾਸ਼ੀ ਨਾ ਬਣਾਏ ਰੱਖਣ ‘ਤੇ ਜੁਰਮਾਨੇ ‘ਚ 80 ਫੀਸਦੀ ਤੱਕ ਦੀ ਕਮੀ ਕੀਤੀ ਜਾਵੇਗੀ।
– ਮੈਟਰੋ ਸਿਟੀ ਗਾਹਕਾਂ ਨੂੰ ਸਟੇਟ ਬੈਂਕ 10 ਮੁਫਤ ਟਰਾਂਜੈਕਸ਼ਨ ਦੇਵੇਗਾ ਜਦੋਂਕਿ ਹੋਰ ਸ਼ਹਿਰਾਂ ਲਈ 12 ਮੁਫਤ ਟਰਾਂਜੈਕਸ਼ਨ ਦਿੱਤੇ ਜਾਣਗੇ। ਹੋਟਲਾਂ ਦੇ ਕਮਰੇ ਮਿਲਣਗੇ ਸਸਤੇ: ਸਰਕਾਰ ਨੇ ਹੋਟਲ ‘ਚ 7,500 ਰੁਪਏ ਤੋਂ ਹੇਠਾਂ ਦੇ ਹੋਟਲ ਕਿਰਾਏ ‘ਤੇ 12 ਫੀਸਦੀ ਜੀ.ਐਸ.ਟੀ. ਦੇਣਾ ਹੋਵੇਗਾ, ਜਦੋਂਕਿ 7500 ਰੁਪਏ ਤੋਂ ਉੱਪਰ ਵਾਲੇ ਕਿਰਾਏ ਵਾਲਿਆਂ ‘ਤੇ 18 ਫੀਸਦੀ ਜੀ.ਐਸ.ਟੀ. ਦੇਣਾ ਹੋਵੇਗਾ।

ਪੈਨਸ਼ਨ ਪਾਲਸੀ ‘ਚ ਕੀਤਾ ਵੱਡਾ ਬਦਲਾਅ:- 7 ਸਾਲ ਤੋਂ ਘੱਟ ਸੇਵਾ ਮਿਆਦ ਅੰਦਰ ਜੇਕਰ ਸਰਕਾਰੀ ਕਰਮਚਾਰੀ ਦੀ ਮੌਤ ਹੋ ਜਾਂਦੀ ਹੈ ਤਾਂ ਉਸਦੇ ਪਰਿਵਾਰ ਦੇ ਮੈਂਬਰਾਂ ਨੂੰ ਹੁਣ ਵਧੀ ਹੋਈ ਪੈਨਸ਼ਨ ਮਿਲੇਗੀ। ਇਸ ਕਦਮ ਦਾ ਫਾਇਦਾ ਕੇਂਦਰੀ ਆਰਮਡ ਪੁਲਿਸ ਫੋਰਸ ਦੇ ਜਵਾਨਾਂ ਦੀਆਂ ਵਿਧਵਾਵਾਂ ਨੂੰ ਮਿਲ ਸਕੇਗਾ। ਇਸ ਤੋਂ ਪਹਿਲਾਂ ਜੇਕਰ ਕਿਸੇ ਕਰਮਚਾਰੀ ਦੀ 7 ਸਾਲਾਂ ਤੋਂ ਘੱਟ ਸਮੇਂ ਦੀ ਸੇਵਾ ‘ਚ ਮੌਤ ਹੋ ਜਾਂਦੀ ਸੀ ਤਾਂ ਉਸਦੇ ਪਰਿਵਾਰ ਨੂੰ ਆਖਰੀ ਤਨਖਾਹ ਦੇ 50 ਫੀਸਦੀ ਦੇ ਹਿਸਾਬ ਨਾਲ ਵਧੀ ਹੋਈ ਪੈਨਸ਼ਨ ਮਿਲਦੀ ਸੀ। ਹੁਣ ਸਰਕਾਰ ਦੇ ਨਵੇਂ ਫੈਸਲੇ ਅਨੁਸਾਰ ਸੱਤ ਸਾਲ ਤੋਂ ਘੱਟ ਸੇਵਾ ਮਿਆਦ ‘ਚ ਮੌਤ ਹੋਣ ਦੀ ਸਥਿਤੀ ‘ਚ ਕਰਮਚਾਰੀ ਦੇ ਪਰਿਵਾਰਕ ਮੈਂਬਰ ਵਧੀ ਹੋਈ ਪੈਨਸ਼ਨ ਲੈਣ ਦੇ ਯੋਗ ਹੋਣਗੇ। ਸਰਕਾਰੀ ਨੋਟੀਫਿਕੇਸ਼ਨ ਅਨੁਸਾਰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕੇਂਦਰੀ ਸਿਵਲ ਸੇਵਾਵਾਂ (ਪੈਨਸ਼ਨ) ਨਿਯਮ, 1972 ‘ਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਨਿਯਮ ਕੇਂਦਰੀ ਸਿਵਲ ਸੇਵਾ (ਪੈਨਸ਼ਨ) ਦੂਜਾ ਸੋਧ ਨਿਯਮ, 2019 ਇਕ ਅਕਤੂਬਰ 2019 ਤੋਂ ਲਾਗੂ ਹੋਵੇਗਾ।

ਪੈਟਰੋਲ-ਡੀਜ਼ਲ ‘ਤੇ ਕੈਸ਼ਬੈਕ ਨਹੀਂ:- ਸਟੇਟ ਬੈਂਕ ਕ੍ਰੈਡਿਟ ਕਾਰਡ ਜ਼ਰੀਏ ਪੈਟਰੋਲ-ਡੀਜ਼ਲ ਲੈਣ ‘ਤੇ ਹੁਣ 0.75 ਫੀਸਦੀ ਦਾ ਕੈਸ਼ਬੈਕ ਨਹੀਂ ਮਿਲੇਗਾ। ਸਾਡੇ ਦੁਆਰਾ ਤੁਹਾਨੂੰ ਦੁਨੀਆਂ ਦੀ ਹਰੇਕ ਸੱਚੀ, ਵਾਇਰਲ ਅਤੇ ਸਹੀ ਖਬਰ ਅਤੇ ਘਰੇਲੂ ਨੁਸ਼ਖੇ ਸਭ ਤੋਂ ਪਹਿਲਾਂ ਦਿੱਤੇ ਜਾਣਗੇ। ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਅਤੇ ਦੁਨੀਆਂ ਵਿੱਚ ਵਾਇਰਲ ਹਰ ਤਰਾਂ ਦੀ ਵੀਡਿਓ ਅਤੇ ਹਰ ਸਹੀ ਖਬਰ ਹੀ ਮਹੁੱਈਆ ਕਰਵਾਈ ਜਾਵੇ ਅਤੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ।

error: Content is protected !!