Home / Informations / ਗੁਰਦਵਾਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ ਨੂੰ ਮੁੰਡੇ ਨੇ ਦਿੱਤੀ ਇਸ ਤਰਾਂ ਦਰਦਨਾਕ ਮੌਤ – ਤਾਜਾ ਵੱਡੀ ਖਬਰ

ਗੁਰਦਵਾਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ ਨੂੰ ਮੁੰਡੇ ਨੇ ਦਿੱਤੀ ਇਸ ਤਰਾਂ ਦਰਦਨਾਕ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਾਪਰਨ ਵਾਲੀਆਂ ਅਪਰਾਧਿਕ ਘਟਨਾਵਾਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਜਿੱਥੇ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਲੁੱਟ-ਖੋਹ ਅਤੇ ਚੋਰੀ ਠੱਗੀ ਦੇ ਮਕਸਦ ਨਾਲ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਉੱਥੇ ਹੀ ਬਹੁਤ ਸਾਰੇ ਨੌਜਵਾਨਾਂ ਵੱਲੋਂ ਨਸ਼ੇ ਦੀ ਲਤ ਕਾਰਨ ਵੀ ਅਜਿਹੇ ਰਸਤੇ ਅਖਤਿਆਰ ਕਰ ਲਏ ਜਾਂਦੇ ਹਨ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਦੇ ਕਾਰਨ ਸਮਾਜ ਵਿੱਚ ਵੀ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਆਪਸੀ ਰੰਜਿਸ਼ ਦੇ ਚੱਲਦਿਆਂ ਹੋਇਆਂ ਵੀ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ।

ਜਿਸ ਨਾਲ ਲੋਕਾਂ ਵਿਚ ਡਰ ਪੈਦਾ ਹੁੰਦਾ ਹੈ ਉਥੇ ਹੀ ਬਹੁਤ ਸਾਰੇ ਲੋਕ ਅਜਿਹੇ ਗੁਨਾਹ ਦੇ ਕਾਰਨ ਜੇਲ੍ਹ ਤੱਕ ਚਲੇ ਜਾਂਦੇ ਹਨ। ਅਜਿਹੇ ਲੋਕਾਂ ਵੱਲੋਂ ਕੀਤੀ ਗਈ ਗ਼ਲਤੀ ਦਾ ਖਮਿਆਜ਼ਾ ਉਨ੍ਹਾਂ ਦੇ ਪਰਿਵਾਰਾਂ ਤੱਕ ਨੂੰ ਭੁਗਤਣਾ ਪੈਂਦਾ ਹੈ। ਹੁਣ ਇਥੇ ਗੁਰਦੁਆਰੇ ਜਾਂਦਿਆ ਹੋਇਆ ਅਜਿਹਾ ਕਾਂਡ ਵਾਪਰਿਆ ਹੈ ਜਿਸ ਨਾਲ ਇਲਾਕੇ ਵਿਚ ਦਹਿਸ਼ਤ ਅਤੇ ਸੋਗ ਦਾ ਮਾਹੌਲ ਪੈਦਾ ਹੋ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ, ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਲੁਧਿਆਣਾ ਦੇ ਅਧੀਨ ਆਉਂਦੇ ਪਿੰਡ ਚੂਹੜਵਾਲ ਤੋਂ ਸਾਹਮਣੇ ਆਈ ਹੈ।

ਜਿਥੇ ਆਪਸੀ ਰੰਜਿਸ਼ ਦੇ ਚੱਲਦਿਆਂ ਹੋਇਆਂ ਇੱਕ 70 ਸਾਲਾਂ ਬਜ਼ੁਰਗ ਔਰਤ ਦਾ ਕਤਲ ਉਸ ਦੇ ਗੁਆਂਢ ਵਿੱਚ ਰਹਿੰਦੇ ਹੋਏ ਨੌਜਵਾਨ ਵੱਲੋਂ ਕਰ ਦਿੱਤਾ ਗਿਆ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਮ੍ਰਿਤਕ ਔਰਤ ਗੁਰਦੁਆਰਾ ਸਾਹਿਬ ਜਾ ਰਹੀ ਸੀ। ਜਿਸ ਉਪਰ ਉਸਦੇ ਗੁਆਂਢੀ ਪਰਿਵਾਰ ਵੱਲੋਂ ਅਕਸਰ ਹੀ ਜਾਦੂ ਟੂਣੇ ਕੀਤੇ ਜਾਣ ਦੇ ਕਾਰਨ ਸ਼ੱਕ ਜ਼ਾਹਿਰ ਕੀਤਾ ਜਾਂਦਾ ਸੀ। ਇਸ ਮਾਮਲੇ ਨੂੰ ਲੈ ਕੇ ਹੀ ਦੋਹਾਂ ਪਰਿਵਾਰਾਂ ਦੀ ਆਪਸੀ ਰੰਜਸ਼ ਇਸ ਹੱਦ ਤੱਕ ਵਧ ਗਈ ਕਿ ਨੌਜਵਾਨ ਵਲੋ ਗੁਰਦੁਆਰਾ ਸਾਹਿਬ ਜਾ ਰਹੀ ਔਰਤ ਦਾ ਪਿੱਛਾ ਕੀਤਾ ਗਿਆ ਅਤੇ ਰਸਤੇ ਵਿੱਚ ਹੀ ਉਸ ਉਪਰ ਹਮਲਾ ਕਰ ਦਿੱਤਾ ਗਿਆ।

ਇਸ ਹਮਲੇ ਦੌਰਾਨ ਨੌਜਵਾਨ ਵੱਲੋਂ ਸਵਰਨ ਕੌਰ ਪਤਨੀ ਜੋਗਿੰਦਰ ਸਿੰਘ ਦੇ ਢਿੱਡ ਵਿਚ ਚਾਕੂ ਨਾਲ ਕਈ ਵਾਰ ਕਰ ਦਿੱਤੇ। ਇਸ ਮੰਦਭਾਗੀ ਘਟਨਾ ਕਾਰਨ ਜਿਥੇ ਔਰਤ ਖੂਨ ਨਾਲ ਲਥਪਥ ਹੋ ਕੇ ਉਸ ਜਗ੍ਹਾ ਉਪਰ ਡਿੱਗ ਪਈ। ਉਸ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਲੋਕਾਂ ਵੱਲੋਂ ਤੁਰੰਤ ਉਸ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਜਿੱਥੇ ਮੌਕੇ ਤੇ ਪਹੁੰਚ ਕੇ ਪਿੰਡ ਦੇ ਨੌਜਵਾਨ ਜਸਪਾਲ ਸਿੰਘ ਉਰਫ ਜੱਸੇ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਉਥੇ ਹੀ ਔਰਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

error: Content is protected !!