ਟਿਕਟ ਨਾ ਮਿਲਣ ਕਾਰਨ ਨਾਰਾਜ਼ ਚੱਲ ਰਹੀ ਸਾਬਕਾ ਸੰਸਦ ਮੈਂਬਰ ਮਰਹੂਮ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨੇ ਨਿਰਾਸ਼ਾ ਜ਼ਾਹਿਰ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਪਾਰਟੀ ਦੇ ਇਸ ਫੈਸਲੇ ਨਾਲ ਬੇਹੱਦ ਦੁੱਖ ਪੁੱਜਿਆ ਹੈ, ਜਿਸ ਨੂੰ ਉਹ ਸ਼ਬਦਾਂ ‘ਚ ਬਿਆਨ ਨਹੀਂ ਕਰ ਸਕਦੀ। ਕਵਿਤਾ ਨੇ ਕਿਹਾ ਕਿ ਇਹ ਪਾਰਟੀ ਦਾ ਫੈਸਲਾ ਹੈ ਪਰ ਜਿਸ ਤਰ੍ਹਾਂ ਇਹ ਫੈਸਲਾ ਲਿਆ ਗਿਆ ਹੈ, ਇਸ ਨਾਲ ਉਨ੍ਹਾਂ ਨੂੰ ਕਾਫੀ ਤਕਲੀਫ ਹੋਈ ਹੈ। ਹਾਲਾਂਕਿ ਉਨ੍ਹਾਂ ਨੇ ਇਹ ਵੀ ਸਾਫ ਕਰ ਦਿੱਤਾ ਹੈ ਉਹ ਆਜ਼ਾਦ ਉਮੀਦਵਾਰ ਵਜੋਂ ਚੋਣਾਂ ਨਹੀਂ ਲੜੇਗੀ।

ਕਵਿਤਾ ਖੰਨਾ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੰਮ ਵਿੱਚ ਯੋਗਦਾਨ ਪਾਉਣਾ ਚਾਹੁੰਦੀ ਹਾਂ ਅਤੇ ਉਸਦੇ ਨਾਲ ਕੰਮ ਕਰਨਾ ਚਾਹੁੰਦੀ ਹਾਂ।ਉਨ੍ਹਾਂ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਹੁਤ ਸਮੇਂ ਤੋਂ ਜਾਣਦੀ ਹਾਂ ਅਤੇ ਉਹ ਹੁਣ ਆਜ਼ਾਦ ਚੋਣ ਨਹੀਂ ਲੜਨਗੇ।ਉਨ੍ਹਾਂ ਨੇ ਕਿਹਾ ਮੈਂ ਸਰਵਨ ਸਲਾਰੀਆ ਦੇ ਨਾਲ ਨਹੀਂ ਜਾਊਗੀ ਕਿਉਂਕਿ ਉਨ੍ਹਾਂ ‘ਤੇ ਰੇਪ ਦਾ ਮਾਮਲਾ ਦਰਜ ਹੈ।ਗੁਰਦਾਸਪੁਰ ਦੀ ਸੀਟ ਭਾਜਪਾ ਹੀ ਜਿੱਤੇ ਇਹ ਮੈਂ ਸੀ ਚਾਹੁੰਦੀ ਹਾਂ।