Home / Viral / ਗੁਰਦਾਸਪੁਰ ਤੋਂ ਸੰਨੀ ਦਿਓਲ ਦੇ ਚੋਣ ਜਿੱਤਣ ਤੋਂ ਬਾਅਦ ਮਾਂ ਪ੍ਰਕਾਸ਼ ਕੌਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ ਤੇ

ਗੁਰਦਾਸਪੁਰ ਤੋਂ ਸੰਨੀ ਦਿਓਲ ਦੇ ਚੋਣ ਜਿੱਤਣ ਤੋਂ ਬਾਅਦ ਮਾਂ ਪ੍ਰਕਾਸ਼ ਕੌਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ ਤੇ

ਸੰਨੀ ਦਿਓਲ ਦੇ ਚੋਣ ਜਿੱਤਣ ਤੋਂ ਬਾਅਦ ਮਾਂ ਪ੍ਰਕਾਸ਼ ਕੌਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ ਸਦਾਬਹਾਰ ਹੀਰੋ ਧਰਮਿੰਦਰ ਦੀ ਪਤਨੀ ਅਤੇ ਗੁਰਦਾਸਪੁਰ ਤੋਂ ਭਾਜਪਾ ਦੇ ਜੇਤੂ ਉਮੀਦਵਾਰ ਸੰਨੀ ਦਿਓਲ ਦੇ ਮਾਤਾ ਪ੍ਰਕਾਸ਼ ਕੌਰ ਸ੍ਰੀ ਗੁਰੂ ਰਾਮਦਾਸ ਜੀ ਦੇ ਸ਼ੁਕਰਾਨੇ ਲਈ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ।ਓਥੇ ਉਨ੍ਹਾਂ ਨੇ ਸ਼ਰਧਾ ਭਾਵਨਾ ਨਾਲ ਇਲਾਹੀ ਬਾਣੀ ਦਾ ਕੀਰਤਨ ਸੁਣਿਆ ਅਤੇ ਪਰਿਕਰਮਾ ਕੀਤੀ ਹੈ। ਜਾਣਕਰੀ ਮੁਤਾਬਕ ਸੰਨੀ ਦਿਓਲ ਦੇ ਚੋਣ ਜਿੱਤਣ ਤੋਂ ਬਾਅਦ ਉਨ੍ਹਾਂ ਦੀ ਮਾਤਾ ਪ੍ਰਕਾਸ਼ ਕੌਰ ਨੇ ਗੁਰੂ ਦੇ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਹੈ।ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਇਲਾਹੀ ਬਾਣੀ ਦਾ ਕੀਰਤਨ ਸੁਣਿਆ ਅਤੇ ਪਰਿਕਰਮਾ ਕੀਤੀ।

ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਗੁਰਪ੍ਰਤਾਪ ਸਿੰਘ ਟਿੱਕਾ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਹਰਪ੍ਰੀਤ ਸਿੰਘ ਅਤੇ ਸਰਬਜੀਤ ਸਿੰਘ ਸਪਾਈਸ ਵੱਲੋਂ ਸਿਰੋਪਾਓ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ।ਸਨੀ ਦਿਓਲ ਨੇ ਗੁਰਦਾਸਪੁਰ ਦੀ ਸੀਟ ਜਿੱਤਣ ਤੋਂ ਬਾਅਦ ਜਿੱਥੇ ਲੋਕਾਂ ਦਾ ਧੰਨਵਾਦ ਕੀਤਾ ਹੈ ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਸਨੀ ਦਿਓਲ ਨੇ ਆਪਣੀ ਵੱਡੀ ਜਿੱਤ ਤੋਂ ਬਾਅਦ ਮੀਡੀਆ ਨੂੰ ਸਿਰਫ ਇਹਨਾਂ ਕਿਹਾ ਕੀ ਮੈਂ ਕੁਜ ਨਹੀਂ ਬੋਲਣਾ, ਪਹਿਲਾਂ ਮੈਂਨੂੰ ਕੰਮ ਕਰ ਲੈਣ ਦਿਓ| ਲੋਕਾਂ ਨੇ ਮੈਨੂੰ ਇਹਨਾਂ ਪਿਆਰ ਦਿੱਤਾ, ਹੁਣ ਮੈਨੂੰ ਲੋਕਾਂ ਦੀਆਂ ਮੁਸ਼ਕਿਲਾਂ ਸਮਝਣ ਦਿਓ ਤੇ ਉਸਦਾ ਹੱਲ ਕੱਢ ਲੈਣ ਦਿਓ ਮੈਂ ਰਾਜਨੀਤੀ ਕਰਨ ਨਹੀਂ ਆਇਆ ਮੈਂ ਲੋਕਾਂ ਦੀ ਸੇਵਾ ਕਰਨ ਲਈ ਆਇਆ ਹਾਂ।

ਤੁਹਾਨੂੰ ਦੱਸ ਦੇਈਏ ਦਿਓਲ ਨੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਵੱਡੇ ਫਰਕ ਨਾਲ ਹਰਾਇਆ ਹੈ।ਲੋਕ ਸਭਾ ਸੀਟ ਗੁਰਦਾਸਪੁਰ ਤੋਂ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਨੇ ਸੁਨੀਲ ਜਾਖੜ ਦੀ ਗੋਡਣੀ ਲਗਵਾ ਦਿੱਤੀ ਹੈ।ਇਸ ਦੌਰਾਨ ਅਦਾਕਾਰ ਸੰਨੀ ਦਿਓਲ ਨੂੰ 550766 ,ਸੁਨੀਲ ਜਾਖੜ ਨੂੰ 473659 ਵੋਟਾਂ ਮਿਲੀਆਂ ਹਨ।ਲੋਕ ਸਭਾ ਸੀਟ ਗੁਰਦਾਸਪੁਰ ਤੋਂ ਸੰਨੀ ਦਿਓਲ 77107 ਵੋਟਾਂ ਦੀ ਵੱਡੀ ਲੀਡ ਨਾਲ ਜਿੱਤੇ ਹਨ।ਦੱਸ ਦੇਈਏ ਕਿ ਇਸ ਸੀਟ ਤੋਂ ਮਰਹੁਮ ਬਾਲੀਵੁੱਡ ਅਦਾਕਾਰ ਅਤੇ ਭਾਜਪਾ ਦੇ ਸੰਸਦ ਮੈਂਬਰ ਵਿਨੋਦ ਖੰਨਾ ਲਗਾਤਾਰ ਚਾਰ ਵਾਰ ਸੰਸਦ ਮੈਂਬਰ ਰਹਿ ਚੁੱਕੇ ਸਨ। ਅਪ੍ਰੈਲ 2017 ਚ ਕੈਂਸਰ ਕਾਰਨ ਉਨ੍ਹਾਂ ਦਾ ਦੇਹਾਂਤ ਹੋ ਗਿਆ ਸੀ।ਖੰਨਾ ਦੇ ਦੇਹਾਂਤ ਮਗਰੋਂ ਅਕਤੂਬਰ 2017 ਚ ਹੋਈਆਂ।

error: Content is protected !!