Home / Informations / ਚੀਨੀ ਰਾਜਦੂਤ ਦੀ ਹੋ ਗਈ ਮੌਤ, ਅਮਰੀਕਾ ਨਾਲ ਪੈ ਸਕਦਾ ਹੁਣ ਪੇਚਾ ਕਿਓੰਕੇ

ਚੀਨੀ ਰਾਜਦੂਤ ਦੀ ਹੋ ਗਈ ਮੌਤ, ਅਮਰੀਕਾ ਨਾਲ ਪੈ ਸਕਦਾ ਹੁਣ ਪੇਚਾ ਕਿਓੰਕੇ

ਹੁਣੇ ਆਈ ਤਾਜਾ ਵੱਡੀ ਖਬਰ

ਯੇਰੂਸ਼ਲਮ: ਇਜ਼ਰਾਇਲ ‘ਚ ਚੀਨੀ ਰਾਜਦੂਤ ਦੀ ਮੌਤ ਹੋ ਗਈ ਹੈ। ਉਹ ਆਪਣੇ ਘਰ ‘ਚ ਹੀ ਮ੍ਰਿਤਕ ਪਾਏ ਗਏ। ਇਜ਼ਰਾਇਲ ਦੇ ਵਿਦੇਸ਼ ਮੰਤਰਾਲੇ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹਾਲਾਂਕਿ ਫਿਲਹਾਲ ਰਾਜਦੂਤ ਦੀ ਮੌਤ ਦੇ ਕਾਰਨ ਬਾਰੇ ਪਤਾ ਨਹੀਂ ਲੱਗ ਸਕਿਆ। ਅਹਿਮ ਗੱਲ਼ ਹੈ ਕਿ ਰਾਜਦੂਤ ਦੀ ਮੌਤ ਅਮਰੀਕੀ ਵਿਦੇਸ਼ ਮੰਤਰੀ ਮਾਇਕ ਪੌਂਪੀਓ ਦੀ ਅਲੋਚਨਾ ਕਰਨ ਦੋ ਮਹਿਜ਼ ਦੋ ਦਿਨ ਬਾਅਦ ਹੋਈ ਹੈ।

ਇਜ਼ਰਾਇਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। 58 ਸਾਲਾ ਡੂ ਵੇਈ ਨੂੰ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਫਰਵਰੀ ‘ਚ ਰਾਜਦੂਤ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਪਹਿਲਾਂ ਯੁਕਰੇਨ ‘ਚ ਚੀਨ ਦੇ ਦੂਤ ਦੇ ਰੂਪ ਵਿੱਚ ਕੰਮ ਕੀਤਾ ਸੀ। ਉਨ੍ਹਾਂ ਦੀ ਪਤਨੀ ਤੇ ਇੱਕ ਬੇਟਾ ਹੈ ਜੋ ਇਜ਼ਰਾਇਲ ‘ਚ ਨਹੀਂ ਸਨ।

ਅਮਰੀਕੀ ਵਿਦੇਸ਼ ਮੰਤਰੀ ਮਾਇਕ ਪੌਂਪੀਓ ਦੇ ਦੌਰੇ ‘ਤੇ ਵੇਈ ਨੇ ਪੌਂਪੀਓ ਦੀਆਂ ਟਿੱਪਣੀਆਂ ਦੀ ਨਿੰਦਾ ਕੀਤੀ ਸੀ ਜਿਸ ਤੋਂ ਦੋ ਦਿਨ ਬਾਅਦ ਉਨ੍ਹਾਂ ਦੀ ਮੌਤ ਹੋਈ ਹੈ। ਦੱਸਿਆ ਜਾ ਰਿਹਾ ਕਿ ਪੌਂਪੀਓ ਨੇ ਇਜ਼ਰਾਇਲ ‘ਚ ਚੀਨੀ ਨਿਵੇਸ਼ ਦੀ ਨਿੰਦਾ ਕੀਤੀ ਤੇ ਚੀਨ ਤੇ ਕੋਰੋਨਾ ਵਾਇਰਸ ਪ੍ਰਕੋਪ ਬਾਰੇ ਜਾਣਕਾਰੀ ਲੁਕਾਉਣ ਦੇ ਇਲਜ਼ਾਮ ਲਾਏ ਸਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!