ਬਣ ਗਿਆ ਕਰੋੜਪਤੀ ਇਹ ਪੰਜਾਬੀ ਦੇਖੋ ਕਿਵੇਂ
ਚੰਡੀਗੜ੍ਹ : ਪੰਜਾਬ ਰਾਜ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ-2019 ਨੇ ਲੁਧਿਆਣਾ ਦੇ ਇਕ ਛੋਟੇ ਡੇਅਰੀ ਫਾਰਮ ਦੇ ਮਾਲਕ ਅਮਨਦੀਪ ਸਿੰਘ ਦੀ ਜ਼ਿੰਦਗੀ ਰੌਸ਼ਨ ਕਰ ਦਿੱਤੀ ਹੈ। ਅਮਨਦੀਪ ਸਿੰਘ ਨੇ 2.50 ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਹੈ। ਆਮ ਜੀਵਨ ਬਸਰ ਕਰ ਰਹੇ ਲੁਧਿਆਣਾ ਜ਼ਿਲੇ ਦੇ ਪਿੰਡ ਮੇਹਰਬਾਨ ਦੇ ਵਸਨੀਕ ਅਮਨਦੀਪ ਸਿੰਘ ਨੇ ਕਦੇ ਸੁਪਨੇ ਵਿਚ ਵੀ ਨਹੀਂ ਸੋਚਿਆ ਸੀ ਕਿ ਉਹ ਰਾਤੋਂ-ਰਾਤ ਕਰੋੜਪਤੀ ਬਣ ਜਾਵੇਗਾ ਪਰ ਪੰਜਾਬ ਲਾਟਰੀਜ਼ ਵਿਭਾਗ ਨੇ ਇਸ ਨੂੰ ਸੱਚ ਕਰ ਵਿਖਾਇਆ ਹੈ।
ਪਹਿਲਾ ਇਨਾਮ ਜਿੱਤਣ ਤੋਂ ਬਾਅਦ ਬਾਗੋ-ਬਾਗ ਨਜ਼ਰ ਆ ਰਹੇ 35 ਸਾਲਾ ਅਮਨਦੀਪ ਸਿੰਘ ਨੇ ਕਿਹਾ ਕਿ ਉਸਨੂੰ ਇੰਝ ਜਾਪ ਰਿਹਾ ਹੈ ਕਿ ਜਿਵੇਂ ਉਸਦਾ ਸੁਪਨਾ ਸਾਕਾਰ ਹੋ ਗਿਆ ਹੋਵੇ। ਉਸਨੇ ਕਿਹਾ ਕਿ ਉਹ ਜਿੱਤੀ ਹੋਈ ਇਨਾਮੀ ਰਾਸ਼ੀ ਨੂੰ ਆਪਣੇ ਚੰਗੇਰੇ ਭਵਿੱਖ ਲਈ ਵਰਤੇਗਾ। ਉਸ ਨੇ ਕਿਹਾ ਕਿ ਉਹ ਇਸ ਇਨਾਮੀ ਰਾਸ਼ੀ ਨਾਲ ਆਪਣੇ ਡੇਅਰੀ ਫਾਰਮ ਦੇ ਧੰਦੇ ਦਾ ਵਿਸਥਾਰ ਕਰਨਾ ਚਾਹੁੰਦਾ ਹੈ ਅਤੇ ਬਚੀ ਹੋਈ ਰਾਸ਼ੀ ਉਹ ਆਪਣੇ ਦੋ ਬੱਚਿਆਂ, ਲੜਕਾ ਅਤੇ ਲੜਕੀ ਦੀ ਪੜਾਈ ‘ਤੇ ਖ਼ਰਚ ਕਰੇਗਾ।
ਉਸਨੇ ਇਨਾਮੀ ਰਾਸ਼ੀ ਲੈਣ ਲਈ ਪੰਜਾਬ ਲਾਟਰੀਜ਼ ਵਿਭਾਗ ਕੋਲ ਦਸਤਾਵੇਜ਼ ਜਮਾਂ ਕਰਵਾ ਦਿੱਤੇ ਹਨ। ਉਸ ਨੇ ਪੰਜਾਬ ਲਾਟਰੀਜ਼ ਵਿਭਾਗ ਵੱਲੋਂ ਪਾਰਦਰਸ਼ੀ ਅਤੇ ਨਿਰਪੱਖ ਤਰੀਕੇ ਨਾਲ ਲਾਟਰੀਆਂ ਦੇ ਡਰਾਅ ਕੱਢਣ ਦੀ ਪ੍ਰਣਾਲੀ ‘ਤੇ ਸੰਤੁਸ਼ਟੀ ਪ੍ਰਗਟਾਈ। ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਨੇ ਉਸ ਨੂੰ ਇਨਾਮੀ ਰਾਸ਼ੀ ਜਲਦ ਤੋਂ ਜਲਦ ਜਾਰੀ ਕਰਨ ਦਾ ਭਰੋਸਾ ਦਿੱਤਾ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
