ਹੁਣੇ ਆਈ ਤਾਜਾ ਵੱਡੀ ਖਬਰ
ਨਵੀਂ ਦਿੱਲੀ: ਭਾਰਤੀ ਨਾਗਰਿਕਾਂ ਨੂੰ ਜਲਦ ਹੀ ਪਾਸਪੋਰਟ, ਡਰਾਈਵਿੰਗ ਲਾਇਸੰਸ ਅਤੇ ਪਛਾਣ ਪੱਤਰ ਦੇ ਬਦਲ ਵਜੋਂ ਇਕ ਯੂਨੀਵਰਸਲ ਕਾਰਡ ਦਿਤਾ ਜਾ ਰਿਹਾ ਹੈ ਜੋ ਬੈਂਕ ਖਾਤਾ ਨੰਬਰ ਵਜੋਂ ਵੀ ਵਰਤਿਆ ਜਾ ਸਕੇਗਾ। ਇਸ ਤੋਂ ਇਲਾਵਾ 2021 ਦੀ ਮਰਦ–ਮਸ਼ੁਮਾਰੀ ਮੋਬਾਈਲ ਐਪ ਨਾਲ ਕਰਨ ਦੀ ਯੋਜਨਾ ਵੀ ਬਣਾਈ ਗਈ ਹੈ।
ਮਰਦ–ਮਸ਼ੁਮਾਰੀ ਦੇ ਮਕਸਦ ਲਈ ਕੇਂਦਰ ਸਰਕਾਰ ਵੱਲੋਂ ਖ਼ਾਸ ਮੋਬਾਈਲ ਐਪ ਤਿਆਰ ਕਰਵਾਈ ਜਾ ਰਹੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੱਸਿਆ ਕਿ ਐਂਡਰਾਇਡ ਫ਼ੋਨ ਵਿਚ ਚੱਲਣ ਵਾਲੀ ਐਪ ਰਾਹੀਂ ਕਾਗਜ਼ੀ ਕਾਰਵਾਈ ਤੋਂ ਛੁਟਕਾਰਾ ਮਿਲ ਜਾਵੇਗਾ। ਉਨਾਂ ਕਿਹਾ ਕਿ ਕਿਸੇ ਵਿਅਕਤੀ ਦੀ ਮੌਤ ਹੋਣ ਦੀ ਸੂਰਤ ਵਿਚ ਖ਼ੁਦ ਬ ਖ਼ੁਦ ਇਹ ਜਾਣਕਾਰੀ ਅੰਕੜਿਆਂ ਵਿਚ ਅਪਡੇਟ ਹੋ ਜਾਵੇਗੀ।
ਗ੍ਰਹਿ ਮੰਤਰੀ ਦਾ ਕਹਿਣਾ ਸੀ ਕਿ ਇਹ ਪਹਿਲੀ ਵਾਰ ਹੋਵੇਗਾ ਜਦੋਂ ਹੋਰ ਵਰਗਾਂ ਨਾਲ ਸਬੰਧਤ ਅੰਕੜਿਆਂ ਨੂੰ ਵੀ ਮਰਦ–ਮਸ਼ੁਮਾਰੀ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ। ਯੂਨੀਵਰਸਲ ਕਾਰਡ ਦਾ ਜ਼ਿਕਰ ਕਰਦਿਆਂ ਉਨਾਂ ਦੱਸਿਆ ਕਿ ਲੋਕਾਂ ਦੁਆਰਾ ਹਰ ਜ਼ਰੂਰੀ ਦਸਤਾਵੇਜ਼ ਦੇ ਰੂਪ ਵਿਚ ਉਸ ਦੀ ਵਰਤੋਂ ਕੀਤੀ ਜਾ ਸਕੇਗੀ।
