Home / Informations / ਟਰੂਡੋ ਨੇ ਕੋਰੋਨਾ ਕਰਕੇ 21 ਅਗਸਤ ਤਕ ਬੰਦ ਕੀਤਾ ਇਹ – ਤਾਜਾ ਵੱਡੀ ਖਬਰ

ਟਰੂਡੋ ਨੇ ਕੋਰੋਨਾ ਕਰਕੇ 21 ਅਗਸਤ ਤਕ ਬੰਦ ਕੀਤਾ ਇਹ – ਤਾਜਾ ਵੱਡੀ ਖਬਰ

21 ਅਗਸਤ ਤਕ ਬੰਦ

ਕੋਰੋਨਾ ਵਾਇਰਸ ਨੇ ਕਨੇਡਾ ਵਿਚ ਵੀ ਆਪਣਾ ਕਹਿਰ ਵਰਤਾਇਆ ਹੋਇਆ ਹੈ ਰੋਜਾਨਾ ਹੀ ਵੱਡੀ ਗਿਣਤੀ ਵਿਚ ਪੌਜੇਟਿਵ ਮਰੀਜ ਆ ਰਹੇ ਹਨ ਜਿਸ ਕਰਕੇ ਟਰੂਡੋ ਸਰਕਾਰ ਵੀ ਬਹੁਤ ਚਿੰਤਿਤ ਹੈ ਇਸ ਨਵੇਂ ਨਵੇਂ ਕਨੂੰਨ ਬਣਾਏ ਜਾ ਰਹੇ ਹਨ ਅਤੇ ਕੀ ਕਨੂੰਨਾਂ ਵਿਚ ਬਦਲਾਅ ਵੀ ਕੀਤਾ ਜਾ ਰਿਹਾ ਹੈ। ਹੁਣ ਫਿਰ ਇਕ ਵੱਡੀ ਖਬਰ ਕਨੇਡਾ ਤੋਂ ਆ ਰਹੀ ਹੈ।

ਓਟਾਵਾ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੈਨੇਡਾ-ਅਮਰੀਕਾ ਸਰਹੱਦ ਜ਼ਰੀਏ ਆਮ ਯਾਤਰਾ ‘ਤੇ ਲਾਈ ਗਈ ਪਾਬੰਦੀ 30 ਦਿਨਾਂ ਲਈ ਹੋਰ ਅੱਗੇ ਵਧਾਈ ਗਈ ਹੈ। ਹੁਣ ਇਹ ਪਾਬੰਦੀ 21ਅਗਸਤ ਤੱਕ ਲਾਗੂ ਰਹੇਗੀ।

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਇਸ ਸਬੰਧੀ ਜਾਣਕਾਰੀ ਦਿੱਤੀ। ਕੋਰੋਨਾ ਵਾਇਰਸ ਦੇ ਮੱਦੇਨਜ਼ਰ ਕੈਨੇਡਾ-ਅਮਰੀਕਾ ਵਿਚਕਾਰ ਗੈਰ-ਜ਼ਰੂਰੀ ਯਾਤਰਾ ‘ਤੇ ਪਾਬੰਦੀ ਪਹਿਲੀ ਵਾਰ ਮਾਰਚ ਵਿਚ ਲਾਈ ਗਈ ਸੀ, ਜਿਸ ਤੋਂ ਬਾਅਦ ਇਸ ਨੂੰ ਕਈ ਵਾਰ ਵਧਾਇਆ ਜਾ ਚੁੱਕਾ ਹੈ।

ਕੈਨੇਡਾ ਯੂ਼.ਐੱਸ ਵਿਚਕਾਰ ਵਪਾਰ ਨੂੰ ਇਸ ਸਬੰਧੀ ਛੋਟ ਦਿੱਤੀ ਗਈ ਹੈ। ਦੱਸ ਦਈਏ ਕਿ ਅਮਰੀਕਾ ਵਿਚ ਹੁਣ ਤੱਕ 35 ਲੱਖ ਲੋਕ ਕੋਰੋਨਾ ਦਾ ਸ਼ਿਕਾਰ ਹੋ ਚੁੱਕੇ ਹਨ ਅਤੇ ਇਸ ਕਾਰਨ 1,38,000 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਕੈਨੇਡਾ ਵਿੱਚ ਕਾਰਨ ਮਰਨ ਵਾਲਿਆਂ ਦੀ ਗਿਣਤੀ ਬਹੁਤ ਘੱਟ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!