ਹੁਣੇ ਆਈ ਤਾਜਾ ਵੱਡੀ ਖਬਰ
ਅਮਰੀਕਾ ਦੇ ਸ਼ਿਕਾਗੋ ’ਚ ਗਰੋਸਰੀ ਦੇ ਸਟੋਰ ਵਿੱਚ ਕੰਮ ਕਰਦੇ ਨੌਜਵਾਨ ਨੂੰ ਲੁੱਟਣ ਦੇ ਇਰਾਦੇ ਨਾਲ ਆਏ ਬਦਮਾਸ਼ਾਂ ਨੇ ਇੱਕ ਭਾਰਤੀ ਨੌਜਵਾਨ ਦੀ ਜੀਵਨ ਲੀਲਾ ਖਤਮ ਕਰ ਦਿਤੀ ।
ਮ੍ਰਿਤਕ 28 ਸਾਲਾ ਨੌਜਵਾਨ ਜ਼ੀਰਕਪੁਰ ਨੇੜਲੇ ਪਿੰਡ ਛੱਤ ਦਾ ਵਾਸੀ ਸੀ। ਬਲਜੀਤ ਸਿੰਘ ਉਰਫ਼ ਪ੍ਰਿੰਸ ਨਾਂ ਦਾ ਇਹ ਭਾਰਤੀ ਨੌਜਵਾਨ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿੱਚ ਰਹਿੰਦਾ ਸੀ ਅਤੇ ਇੱਥੇ ਹੀ ਆਪਣੇ ਪਿੰਡ ਦੇ ਅਵਤਾਰ ਸਿੰਘ ਪੱਪੀ ਨਾਮਕ ਵਿਅਕਤੀ ਦੇ ਗਰੋਸਰੀ ਸਟੋਰ ਵਿੱਚ ਕੰਮ ਕਰਦਾ ਸੀ।
ਮ੍ਰਿਤਕ ਪ੍ਰਿੰਸ ਦੇ ਦਾਦਾ ਫੁੱਮਣ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਪ੍ਰਿੰਸ ਬੀਤੀ 18 ਸਤੰਬਰ ਨੂੰ ਤਕਰੀਬਨ ਰਾਤ ਦੇ 11 ਵਜੇ ਸਟੋਰ ਬੰਦ ਕਰ ਕੇ ਘਰ ਵਾਪਸ ਜਾਣ ਲੱਗਾ ਤਾਂ ਪਿੱਛੇ ਆ ਰਹੇ 2-3 ਲੁਟੇਰਿਆਂ ਨੇ ਲੁੱਟਣ ਦੀ ਕੋਸ਼ਿਸ ਕੀਤੀ। ਜਦੋਂ ਉਨ੍ਹਾਂ ਲੁਟੇਰਿਆਂ ਦਾ ਵੱਸ ਨਾ ਚਲਿਆ ਤਾਂ ਉਨ੍ਹਾਂ ਨੇ ਪ੍ਰਿੰਸ ਨਾਲ ਇਸ ਤਰਾਂ ਕਰ ਦਿੱਤਾ।
ਪ੍ਰਿੰਸ ਨੂੰ ਜ਼ਖ਼ਮੀ ਹਾਲਤ ਵਿੱਚ ਸਟੋਰ ਮਾਲਕ ਅਵਤਾਰ ਸਿੰਘ ਨੇ ਹਸਪਤਾਲ ਪਹੁੰਚਾਇਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਪ੍ਰਿੰਸ ਦੇ ਪਿਤਾ ਇੰਦਰਜੀਤ ਸਿੰਘ ਅਤੇ ਭੈਣ ਮਨਜੀਤ ਕੌਰ ਨੇ ਕਿਹਾ ਕਿ ਰੋਜ਼ੀ ਰੋਟੀ ਲਈ ਵਿਦੇਸ਼ ਗਏ ਭਾਰਤੀਆਂ ਦੀ ਸੁਰੱਖਿਆ ਲਈ ਭਾਰਤ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ।
