ਬਹੁਤ ਹੀ ਦੁਖਦਾਈ ਖਬਰ ਇਸ ਵੇਲੇ ਦੀ ਸ੍ਰੀ ਮੁਕਤਸਰ ਸਾਹਿਬ ਤੋਂ ਆ ਰਹੀ ਹੈ। ਜਿਸ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ ਥਾਂਦੇਵਾਲਾ ਲਿੰਕ ਰੋਡ ਤੇ ਇੱਕ ਸਕੂਟਰੀ ਅਤੇ ਟਰਾਲੇ ਵਿੱਚ ਹੋਏ ਹਾਦਸੇ ਦੇ ਦੌਰਾਨ ਇੱਕ ਔਰਤ ਦੀ ਮੌਤ ਹੋ ਗਈ ਜਦਕਿ ਦੂਜੀ ਔਰਤ ਜ਼ਖਮੀ ਹੋ ਗਈ। ਮ੍ਰਿਤਕ ਔਰਤ ਦੀ ਪਹਿਚਾਣ 28 ਸਾਲ ਦੀ ਰਾਜ ਕੌਰ ਅਤੇ ਜ਼ਖਮੀ ਔਰਤ ਦੀ ਪਹਿਚਾਣ ਸਰਬਜੀਤ ਕੌਰ ਵਾਸੀ ਪਿੰਡ ਥਾਂਦੇਵਾਲਾ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਰਾਜ ਕੌਰ ਆਪਣੀ ਸੱਸ ਦੇ ਨਾਲ ਸਕੂਟਰੀ ਤੇ ਸਵਾਰ ਹੋ ਕੇ ਆਪਣੇ ਬੇਟੇ ਨੂੰ ਮੁਕਤਸਰ ਵਿਖੇ ਸਕੂਲ ਛੱਡ ਕੇ ਵਾਪਸ ਆ ਰਹੀ ਸੀ ਅਤੇ ਇਸ ਦੌਰਾਨ ਪਿੰਡ ਨੂੰ ਆਉਂਦੀ ਲਿੰਕ ਸੜਕ ਤੇ ਇੱਕ ਬਜਰੀ ਨਾਲ ਭਰੇ ਟਰੱਕ ਨੂੰ ਓਵਰਟੇਕ ਕਰਦੇ ਹੋਏ
ਇਹਨਾਂ ਦੀ ਸਕੂਟਰੀ ਇਸਦੇ ਥੱਲੇ ਵੜ ਗਈ। ਇਸ ਹਾਦਸੇ ਵਿੱਚ ਇਹ ਦੋਵੇਂ ਜ਼ਖਮੀ ਹੋ ਗਈਆਂ ਅਤੇ ਉਨ੍ਹਾਂ ਨੂੰ ਇੱਕ ਨਿਜੀ ਹਸਪਤਾਲ ਲਿਆਂਦਾ ਗਿਆ। ਹਾਲਤ ਦੇ ਚੱਲਦੇ ਰਾਜ ਕੌਰ ਨੂੰ ਫ਼ਰੀਦਕੋਟ ਰੈਫ਼ਰ ਕੀਤਾ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਫ਼ਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਅਤੇ ਟਰਾਲਾ ਡਰਾਈਵਰ ਮੌਕੇ ਤੋਂ ਫ਼ਰਾਰ ਦੱਸਿਆ ਗਿਆ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
