Home / Informations / ਤਾਜਾ ਵੱਡੀ ਖਬਰ – ਹੁਣੇ ਹੁਣੇ ਅਕਾਲੀ ਦਲ ਦੇ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਹੁੰਚੇ ਦਿਲ੍ਹੀ ਹਾਰਟ ਹਸਪਤਾਲ

ਤਾਜਾ ਵੱਡੀ ਖਬਰ – ਹੁਣੇ ਹੁਣੇ ਅਕਾਲੀ ਦਲ ਦੇ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਹੁੰਚੇ ਦਿਲ੍ਹੀ ਹਾਰਟ ਹਸਪਤਾਲ

ਹੁਣੇ ਹੁਣੇ ਅਕਾਲੀ ਦਲ ਦੇ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਖੰਘ ਦੀ ਦਿੱਕਤ ਹੋਣ ਤੋਂ ਬਾਅਦ ਬਠਿੰਡਾ ਦੇ ਦਿੱਲੀ ਹਾਰਟ ਇੰਸਟੀਚਿਊਟ ਐਂਡ ਮਲਟੀ ਸਪੈਸ਼ਲਿਟੀ ਹਸਪਤਾਲ ‘ਚ ਜਾਂਚ ਕਰਵਾਉਣ ਲਈ ਪੁੱਜੇ। ਹਸਪਤਾਲ ‘ਚ ਛਾਤੀ ਦੇ ਰੋਗਾਂ ਦੇ ਮਾਹਿਰ ਡਾ. ਸਵਰਣਜੀਤ ਸਿੰਘ ਭੁੱਲਰ ਨੇ ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ। ਇਸ ਤੋਂ ਇਲਾਵਾ ਦਿਲ ਦੇ ਰੋਗਾਂ ਦੇ ਮਾਹਰ ਡਾਕਟਰਾਂ ਵਲੋਂ ਉਨ੍ਹਾਂ ਦੀ ਈ. ਸੀ. ਜੀ. ਵੀ ਕੀਤੀ ਗਈ ਜੋ ਵੀ ਨਾਰਮਲ ਰਹੀ।

ਇਸ ਦੌਰਾਨ ਬਾਦਲ ਦੇ ਕੁੱਝ ਟੈਸਟ ਵੀ ਕਰਵਾਏ ਗਏ। ਬਾਦਲ ਨੇ ਮੀਡੀਆਂ ਤੋਂ ਦੂਰੀ ਬਣਾਈ ਰੱਖੀ। ਸਾਬਕਾ ਮੁੱਖ ਮੰਤਰੀ ਆਪਣੇ ਡਿਊਟੀ ਡਾਕਟਰ ਤੇ ਹੋਰ ਸਹਿਯੋਗੀਆਂ ਦੇ ਨਾਲ ਕਰੀਬ 12 ਵਜੇ ਦਿੱਲੀ ਹਾਰਟ ਹਸਪਤਾਲ ਪੁੱਜੇ, ਜਿਥੇ ਸਥਾਨਕ ਪੁਲਸ ਪ੍ਰਸ਼ਾਸਨ ਵੱਲੋਂ ਸਵੇਰ ਤੋਂ ਹੀ ਸੁਰੱਖਿਆ ਦੇ ਪ੍ਰਬੰਧ ਕੀਤੇ ਹੋਏ ਸਨ। ਹਸਪਤਾਲ ‘ਚ ਬਾਦਲ ਲਗਭਗ 2 ਘੰਟਿਆਂ ਤੱਕ ਰਹੇ ਜਿਥੇ ਕਈ ਮਾਹਰ ਡਾਕਟਰਾਂ ਨੇ ਉਨ੍ਹਾਂ ਦੀ ਜਾਂਚ ਕੀਤੀ।

ਡਾ. ਭੁੱਲਰ ਨੇ ਦੱਸਿਆ ਕਿ ਹਸਪਤਾਲ ‘ਚ ਬਾਦਲ ਦਾ ਰੂਟੀਨ ਚੈੱਕਅਪ ਕੀਤਾ ਗਿਆ ਹੈ। ਕੁੱਝ ਟੈਸਟ ਕੀਤੇ ਗਏ ਸੀ ਜੋ ਨਾਰਮਲ ਪਾਏ ਗਏ। ਇਸੇ ਦੌਰਾਨ ਬਾਦਲ ਨੇ ਹਸਪਤਾਲ ਦੇ ਮਾਲਕ ਤੇ ਹਾਰਟ ਸਪੈਸ਼ਲਿਸਟ ਡਾ. ਨਰੇਸ਼ ਗੋਇਲ ਦੇ ਨਾਲ ਵੀ ਮੁਲਾਕਾਤ ਕੀਤੀ ਤੇ ਉਨ੍ਹਾਂ ਨਾਲ ਸਿਹਤ ਸਬੰਧੀ ਚਰਚਾ ਕੀਤੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!