ਫਿਰ ਵਾਪਰਿਆ ਕਨੇਡਾ ਚ ਕਹਿਰ
ਬਰੈਂਪਟਨ – ਕੈਨੇਡਾ ਦੇ ਉਨਟਾਰੀਓ ਸੂਬੇ ਵਿਚ ਇਕ ਸੜਕ ਹਾਦਸੇ ਦੌਰਾਨ ਪੰਜਾਬੀ ਜੋੜੇ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਉਨਟਾਰੀਓ ਪ੍ਰੋਵਿਨਸ਼ੀਅਲ ਪੁਲਸ ਦੇ ਸਾਰਜੈਂਟ ਕੈਰੀ ਸ਼ਮਿਡ ਨੇ ਦੱਸਿਆ ਕਿ ਇਥੋਂ ਸਵਾ ਸੌ ਕਿਲੋਮੀਟਰ ਦੂਰ ਸੇਂਟ ਕੈਥਰੀਨਜ਼ ਸ਼ਹਿਰ ਲਾਗੇ ਹਾਈਵੇ 406 ‘ਤੇ ਵਾਪਰੇ ਸੜਕ ਹਾਦਸੇ ’ਚ ਪਤੀ-ਪਤਨੀ ਦੀ ਮੌਤ ਹੋ ਗਈ।
ਇਹ ਸਭ ਕੁਝ ਅੱਧੀ ਰਾਤ ਤੋਂ ਬਾਅਦ ਇੱਕ ਵਜੇ ਦੇ ਕਰੀਬ ਵਾਪਰਿਆ ਸੀ। ਦੋ ਕਾਰਾਂ ਆਹਮੋ-ਸਾਹਮਣੇ ਵੱਜ ਗਈਆਂ ਤੋਂ ਬਾਅਦ ਇੱਕ ਕਾਰ ਨੂੰ ਅੱਗ ਲੱਗ ਗਈ, ਜਿਸ ਵਿਚ ਸਵਾਰ ਬਰੈਂਪਟਨ ਦੇ ਪੰਜਾਬੀ ਪਤੀ-ਪਤਨੀ ਬੁਰੀ ਤਰ੍ਹਾਂ ਝੁਲਸ ਗਏ, ਜਿਸ ਕਾਰਨ ਉਨ੍ਹਾਂ ਦੀ ਥਾਈਂ ਮੌਤ ਹੋ ਗਈ।
ਜੋੜੇ ਦੀ ਸ਼ਨਾਖਤ ਬਰੈਂਪਟਨ ਦੇ ਕੁਲਬੀਰ ਸਿੰਘ ਸਿੱਧੂ ਅਤੇ ਪਤਨੀ ਕੁਲਵਿੰਦਰ ਕੌਰ ਵਜੋਂ ਕੀਤੀ ਗਈ ਹੈ। ਦੋਵੇਂ ਆਪਣੀ ਬੇਟੀ ਨੂੰ ਬਰੌਕ ਯੂਨੀਵਰਸਿਟੀ ਵਿਚ ਛੱਡ ਕੇ ਪਰਤ ਰਹੇ ਸਨ, ਜਿਸ ਦੌਰਾਨ ਇਕ ਨੌਜਵਾਨ ਜੋ ਕਿ ਗ਼ ਲ ਤ ਦਿਸ਼ਾ ਤੋਂ ਆ ਰਿਹਾ ਸੀ, ਜਿਸ ਕਾਰਨ ਹੋ ਗਈ। 24 ਸਾਲ ਦਾ ਨੌਜਵਾਨ ਇਸ ਦੌਰਾਨ ਜ਼ਖਮੀ ਹੋ ਗਿਆ ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਨੌਜਵਾਨ ਗ ਲ ਤ ਪਾਸੇ ਗੱਡੀ ਕਿਉਂ ਚਲਾ ਰਿਹਾ ਸੀ। ਪੁਲਸ ਨੇ ਭਾਵੇਂ ਮ੍ਰਿਤਕਾਂ ਦੀ ਪਛਾਣ ਜਨਤਕ ਨਹੀਂ ਕੀਤੀ ਪਰ ਸੂਤਰਾਂ ਮੁਤਾਬਕ ਕਾਰ ਸਵਾਰ ਕੁਲਬੀਰ ਸਿੱਧੂ ਅਤੇ ਕੁਲਵਿੰਦਰ ਕੌਰ ਹੀ ਸਨ, ਜੋ ਆਪਣੇ ਪਿੱਛੇ ਇਕ ਬੇਟਾ ਅਤੇ ਬੇਟੀ ਛੱਡ ਗਏ ਹਨ। ਕੁਲਬੀਰ ਸਿੱਧੂ ਹੁਸ਼ਿਆਰਪੁਰ ਜ਼ਿਲੇ ਦੇ ਪਿੰਡ ਮਹਿਤਾਬਪੁਰ ਨਾਲ ਸਬੰਧਤ ਸਨ ਅਤੇ ਉਨ੍ਹਾਂ ਦੀ ਬੇਵਕਤੀ ਮੌਤ ਕਾਰਨ ਪੰਜਾਬੀ ਭਾਈਚਾਰੇ ਵਿਚ ਸੋਗ ਦੀ ਲਹਿਰ ਦੌੜ ਗਈ।
