ਹੁਣੇ ਆਈ ਤਾਜਾ ਵੱਡੀ ਖਬਰ
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਹੈ ਕਿ ਦਿੱਲੀ ਵਿਧਾਨ ਸਭਾ ‘ਚ ਚਾਰ ਵਾਰ ਵਿਧਾਇਕ ਰਹੇ, ਦਿੱਲੀ ਦੇ ਸੀਨੀਅਰ ਨੇਤਾ ਹਰਸ਼ਰਨ ਸਿੰਘ ਬੱਲੀ ਦਾ ਆਮ ਆਦਮੀ ਪਾਰਟੀ ‘ਚ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਹਰੀਨਗਰ ਸੀਟ ਤੋਂ ਚਾਰ ਵਾਰ ਵਿਧਾਇਕ ਹਰਸ਼ਰਨ ਸਿੰਘ ਬੱਲੀ ਅੱਜ ਆਮ ਆਦਮੀ ਪਾਰਟੀ (ਆਪ) ‘ਚ ਸ਼ਾਮਲ ਹੋਏ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੌਜੂਦ ਸੀ। ਉਨ੍ਹਾਂ ਟਵੀਟ ਕਰਕੇ ਹਰਸ਼ਰਨ ਸਿੰਘ ਬੱਲੀ ਦਾ ਸਵਾਗਤ ਕੀਤਾ।
ਕੇਜਰੀਵਾਲ ਨੇ ਕਿਹਾ, “ਦਿੱਲੀ ਵਿਧਾਨ ਸਭਾ ‘ਚ ਚਾਰ ਵਾਰ ਵਿਧਾਇਕ ਰਹੇ, ਦਿੱਲੀ ਦੇ ਸੀਨੀਅਰ ਨੇਤਾ ਹਰਸ਼ਰਨ ਸਿੰਘ ਬੱਲੀ ਦਾ ਆਮ ਆਦਮੀ ਪਾਰਟੀ ‘ਚ ਨਿੱਘਾ ਸਵਾਗਤ ਹੈ।” ਹਰੀਸ਼ਰਨ ਸਿੰਘ ਬੱਲੀ ਦੁਆਰਾ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋਣਾ ਹਰੀਨਗਰ ਤੋਂ ਭਾਜਪਾ ਉਮੀਦਵਾਰ ਤੇਜਿੰਦਰਪਾਲ ਬੱਗਾ ਲਈ ਮੁਸ਼ਕਲ ਖੜ੍ਹੀ ਕਰ ਸਕਦਾ ਹੈ। ਇਸ ਸੀਟ ਤੋਂ ‘ਆਪ’ ਨੇ ਰਾਜਕੁਮਾਰੀ ਢਿੱਲੋਂ ਨੂੰ ਨਾਮਜ਼ਦ ਕੀਤਾ ਹੈ ਅਤੇ ਕਾਂਗਰਸ ਨੇ ਸੁਰੇਂਦਰ ਸੇਠੀ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ।
8 ਫਰਵਰੀ ਨੂੰ ਦਿੱਲੀ ਵਿੱਚ ਵੋਟਾਂ ਪਾਈਆਂ ਜਾਣਗੀਆਂ। ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
