Home / Informations / ਨਵਜੋਤ ਸਿੱਧੂ ਤੇ ਪਈ ਇਹ ਵੱਡੀ ਬਿਪਤਾ ਘਰਵਾਲੀ ਨੂੰ ਕਰਵਾਇਆ ਗਿਆ ਇਸ ਕਾਰਨ ਹਸਪਤਾਲ ਦਾਖਲ – ਕਿਹਾ ਕਰੋ ਅਰਦਾਸਾਂ

ਨਵਜੋਤ ਸਿੱਧੂ ਤੇ ਪਈ ਇਹ ਵੱਡੀ ਬਿਪਤਾ ਘਰਵਾਲੀ ਨੂੰ ਕਰਵਾਇਆ ਗਿਆ ਇਸ ਕਾਰਨ ਹਸਪਤਾਲ ਦਾਖਲ – ਕਿਹਾ ਕਰੋ ਅਰਦਾਸਾਂ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀ ਸਿਆਸਤ ਪਿਛਲੇ ਕਾਫੀ ਸਮੇਂ ਤੋਂ ਪੂਰੀ ਤਰ੍ਹਾਂ ਗਰਮਾਈ ਹੋਈ ਹੈ ਜਿੱਥੇ ਪਹਿਲਾ ਫਰਵਰੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅੱਡੀ-ਚੋਟੀ ਦਾ ਜ਼ੋਰ ਲਗਾਇਆ ਗਿਆ ਸੀ। ਪੰਜਾਬ ਵਿੱਚ ਸਾਰੀਆਂ ਰਾਜਨੀਤਿਕ ਪਾਰਟੀਆ ਵੱਲੋਂ ਜਿੱਥੇ ਕਰੋਨਾ ਪਾਬੰਦੀਆਂ ਦੇ ਅਨੁਸਾਰ ਲੋਕਾਂ ਨੂੰ ਵੋਟਾਂ ਪਾਉਣ ਲਈ ਉਤਸ਼ਾਹਿਤ ਕੀਤਾ ਗਿਆ ਸੀ ਅਤੇ ਸਾਰੀਆਂ ਪਾਰਟੀਆਂ ਵੱਲੋਂ ਰੈਲੀਆਂ ਵੀ ਕੀਤੀਆਂ ਗਈਆਂ। ਉੱਥੇ ਹੀ ਕਾਂਗਰਸ ਪਾਰਟੀ ਵਿੱਚ ਲਗਾਤਾਰ ਚੱਲੇ ਆ ਰਹੇ ਕਾਟੋ-ਕਲੇਸ਼ ਨਾਲ ਜੁੜੀਆਂ ਹੋਈਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆ ਰਹੀਆਂ ਸਨ ਜਿਥੇ ਵੱਖ-ਵੱਖ ਵਿਧਾਇਕ ਵਿਵਾਦਾਂ ਦੇ ਵਿਚ ਫਸਦੇ ਹੋਏ ਨਜ਼ਰ ਆਏ ਸਨ।

ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਇਸ ਕਾਟੋ ਕਲੇਸ਼ ਦੇ ਚੱਲਦੇ ਹੋਏ ਕਾਂਗਰਸ ਪਾਰਟੀ ਦਾ ਸਾਥ ਵੀ ਛੱਡ ਦਿੱਤਾ ਗਿਆ ਸੀ ਜਿਸ ਕਾਰਨ ਕਾਂਗਰਸ ਨੂੰ ਇਹਨਾਂ ਚੋਣਾਂ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ। ਹੁਣ ਨਵਜੋਤ ਸਿੱਧੂ ਤੇ ਬਿਪਤਾ ਪੈ ਗਈ ਹੈ ਜਿੱਥੇ ਪਤਨੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਅਤੇ ਆਖਿਆ ਗਿਆ ਹੈ ਕਿ ਉਸ ਲਈ ਅਰਦਾਸ ਕਰੋ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ ਅਤੇ ਉਸ ਤੋਂ ਬਾਅਦ ਫਿਰ ਤੋਂ ਇਹ ਅਹੁਦਾ ਹਾਸਲ ਕਰਨ ਲਈ ਅੱਡੀ-ਚੋਟੀ ਦਾ ਜ਼ੋਰ ਲਗਾਇਆ ਗਿਆ ਸੀ।

ਪਰ ਉਨ੍ਹਾਂ ਦੀ ਜਗ੍ਹਾ ਤੇ ਕਾਂਗਰਸ ਹਾਈ ਕਮਾਨ ਵੱਲੋਂ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਵਜੋਤ ਸਿੱਧੂ ਜਿੱਥੇ ਆਪਣੇ ਬੇਬਾਕ ਬਿਆਨ ਨੂੰ ਲੈ ਕੇ ਆਏ ਦਿਨ ਚਰਚਾ ਵਿਚ ਬਣ ਜਾਂਦੇ ਹਨ। ਉੱਥੇ ਹੀ ਹੁਣ ਉਹ ਆਪਣੀ ਪਤਨੀ ਦੀ ਸਿਹਤ ਨੂੰ ਲੈ ਕੇ ਚਿੰਤਾ ਵਿੱਚ ਹਨ। ਜਿੱਥੇ ਉਨ੍ਹਾਂ ਨੇ ਆਪਣੀ ਪਤਨੀ ਨਵਜੋਤ ਕੌਰ ਦੇ ਬਿਮਾਰ ਹੋਣ ਤੇ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਏ ਜਾਣ ਦੀ ਜਾਣਕਾਰੀ ਸੋਸ਼ਲ ਮੀਡੀਆ ਤੇ ਟਵੀਟ ਕਰਕੇ ਸਾਂਝੀ ਕੀਤੀ ਹੈ।

ਉਥੇ ਹੀ ਉਨ੍ਹਾਂ ਨੇ ਦੱਸਿਆ ਹੈ ਕਿ ਪਿਛਲੇ ਦੋ ਦਿਨਾਂ ਤੋਂ ਉਨ੍ਹਾਂ ਦੀ ਪਤਨੀ ਬਿਮਾਰ ਹੈ ਅਤੇ ਇਸ ਸਮੇਂ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ ਅਤੇ ਅੱਜ ਉਨ੍ਹਾਂ ਦਾ ਅਪਰੇਸ਼ਨ ਹੋਇਆ ਹੈ। ਜਿਸ ਵਾਸਤੇ ਉਨ੍ਹਾਂ ਵੱਲੋਂ ਆਪਣੀ ਪਤਨੀ ਦੇ ਜਲਦ ਠੀਕ ਹੋਣ ਵਾਸਤੇ ਅਰਦਾਸ ਕੀਤੀ ਗਈ ਹੈ। ਨਵਜੋਤ ਸਿੱਧੂ ਦੇ ਪ੍ਰਸੰਸਕਾਂ ਵੱਲੋਂ ਵੀ ਉਨ੍ਹਾਂ ਦੀ ਪਤਨੀ ਦੇ ਜਲਦ ਠੀਕ ਹੋਣ ਵਾਸਤੇ ਦੁਆਵਾਂ ਕੀਤੀਆਂ ਜਾ ਰਹੀਆਂ ਹਨ।

error: Content is protected !!