Home / Informations / ਨਵੇਂ ਸਾਲ ਦੀ ਖੁਸ਼ੀਆਂ ਚ ਵਾਪਰਿਆ ਕਹਿਰ ਹੋਈਆਂ ਨੌਜਵਾਨਾਂ ਦੀਆਂ ਇਸ ਤਰਾਂ ਮੌਤਾਂ – ਤਾਜਾ ਵੱਡੀ ਖਬਰ ਪੰਜਾਬ ਤੋਂ

ਨਵੇਂ ਸਾਲ ਦੀ ਖੁਸ਼ੀਆਂ ਚ ਵਾਪਰਿਆ ਕਹਿਰ ਹੋਈਆਂ ਨੌਜਵਾਨਾਂ ਦੀਆਂ ਇਸ ਤਰਾਂ ਮੌਤਾਂ – ਤਾਜਾ ਵੱਡੀ ਖਬਰ ਪੰਜਾਬ ਤੋਂ

ਜਿਥੇ ਦੁਨੀਆਂ ਨਵੇਂ ਸਾਲ ਦੀਆਂ ਖੁਸ਼ੀਆਂ ਮਨਾ ਰਹੀ ਹੈ ਓਥੇ ਪੰਜਾਬ ਤੋਂ ਇਕ ਦੁਖਭਰੀ ਖਬਰ ਆ ਰਹੀ ਹੈ ਜਿਸ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਗੁਰੂਹਰਸਹਾਏ – ਸੰਘਣੀ ਧੁੰਦ ਕਾਰਨ ਵਾਪਰੇ ਹਾ ਦ ਸੇ ’ਚ ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਰਹੀਮੇ ਕੇ ਉਤਾੜ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਿਸ ਕਾਰਨ ਪਿੰਡ ’ਚ ਸ਼ੋਕ ਦਾ ਮਾਹੌਲ ਹੈ। ਇਹਨਾਂ ਦੀ ਪਛਾਣ ਸ਼ੇਰ ਸਿੰਘ ਜੰਟਾ ਅਤੇ ਕੁਲਦੀਪ ਸਿੰਘ ਉਮਰ ਕਰੀਬ (19/20) ਵਜੋਂ ਹੋਈ ਹੈ। ਇਸ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਨੇ ਨੌਜਵਾਨਾਂ ਦੀਆਂ ਲੋਥਾਂ ਨੂੰ ਕਬਜ਼ੇ ’ਚ ਲੈ ਕੇ ਹਸਪਤਾਲ ਭੇਜ ਦਿੱਤਾ। ਜਾਣਕਾਰੀ ਅਨੁਸਾਰ ਸ਼ੇਰ ਸਿੰਘ ਦੇ ਭਰਾ ਨੇ ਦੱਸਿਆ ਕਿ ਬੀਤੇ ਦਿਨੀਂ

ਦੁਪਹਿਰ ਦੇ ਸਮੇਂ ਉਹ ਅਤੇ ਉਸਦਾ ਦੋਸਤ ਜਲਾਲਾਬਾਦ ਵਿਖੇ ਪੈਸਿਆਂ ਦੇ ਲੈਣ-ਦੇਣ ਸਬੰਧੀ ਕੰਮ ਕਰਨ ਗਏ ਸਨ। ਸ਼ਾਮ ਕਰੀਬ ਸਾਢੇ 7 ਕੁ ਵਜੇ ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਪਿੰਡ ਜੀਵਾ ਅਰਾਈ ਨੇੜੇ ਅਣਪਛਾਤੇ ਵਾਹਨ ਨਾਲ ਉਨ੍ਹਾਂ ਦੇ ਮੋਟਰਸਾਈਕਲ ਦੀ ਟੱ ਕ ਰ ਹੋ ਗਈ, ਜਿਸ ਦੌਰਾਨ ਦੋਵਾਂ ਦੀ ਮੌਕੇ ’ਤੇ ਮੌਤ ਹੋ ਗਈ।

ਮ੍ਰਿਤਕ ਕੁਲਦੀਪ ਦੇ ਰਿਸ਼ਤੇਦਾਰ ਨੇ ਕਿਹਾ ਉਹ ਘਰ ’ਚੋਂ ਕਮਾਉਣ ਵਾਲਾ ਇਕਲੌਤਾ ਪੁੱਤਰ ਸੀ, ਜਿਸ ਦੇ ਸਿਰ ’ਤੇ ਘਰ ਦਾ ਗੁਜ਼ਾਰਾ ਚੱਲਦਾ ਸੀ। ਘਰ ਦੀ ਮਾਲੀ ਹਾਲਤ ਕਮਜ਼ੋਰ ਹੋਣ ਕਾਰਨ ਇਹਨਾਂ ਦੇ ਰਿਸ਼ਤੇਦਾਰਾਂ ਨੇ ਜ਼ਿਲਾ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਆਰਥਿਕ ਸਹਾਇਤਾ ਕੀਤੀ ਜਾਵੇ। ਉੱਧਰ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਲੋਥਾਂ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਭੇਜ ਦਿੱਤੀਆਂ।

error: Content is protected !!