Home / Viral / ਪਟਿਆਲਾ ਜਿਲ੍ਹੇ ਚੋਂ ਦੂਜਾ ਸਥਾਨ ਪ੍ਰਾਪਤ ਕਰਨ 12ਵੀਂ ਕਲਾਸ ਦੀ ਵਿਦਿਆਰਥਣ ਦੀ ਦਰਦਭਰੀ ਮੌਤ “ਪਰਿਵਾਰ ਦਾ ਰੋ-ਰੋ ਬੁਰਾ ਹਾਲ!

ਪਟਿਆਲਾ ਜਿਲ੍ਹੇ ਚੋਂ ਦੂਜਾ ਸਥਾਨ ਪ੍ਰਾਪਤ ਕਰਨ 12ਵੀਂ ਕਲਾਸ ਦੀ ਵਿਦਿਆਰਥਣ ਦੀ ਦਰਦਭਰੀ ਮੌਤ “ਪਰਿਵਾਰ ਦਾ ਰੋ-ਰੋ ਬੁਰਾ ਹਾਲ!

ਸਾਡੇ ਸਮਾਜ ਚ ਅਨੇਕਾਂ ਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਕਈ ਵਾਰ ਸੁਣਕੇ ਗਹਿਰਾ ਸਦਮਾ ਲੱਗਦਾ ਹੈ ਤੇ ਪਰਿਵਾਰ ਦੇ ਪੱਲੇ ਸਿਰਫ ਯਾਦਾਂ ਰਹਿ ਜਾਂਦੀਆਂ ਹਨ ਅਜਿਹੀ ਹੀ ਇੱਕ ਦਰਦਭਰੀ ਘਟਨਾ ਪਟਿਆਲਾ ਜਿਲ੍ਹੇ ਤੋਂ ਆ ਰਹੀ ਹੈ ਆਉ ਜਾਣਦੇ ਹਾਂ ਪੂਰੀ ਖਬਰ ਮੀਡੀਆ ਜਾਣਕਾਰੀ ਅਨੁਸਾਰ ਪਟਿਆਲਾ ਜਿਲ੍ਹੇ ਚ ਪੈਂਦੇ ਨਾਭਾ ‘ਚ ਸੜਕ ਹਾਦਸੇ ਦੌਰਾਨ 12ਵੀਂ ਕਲਾਸ ਦੀ ਵਿਦਿਆਰਥਣ ਦੀ ਮੌਤ ਹੋ ਗਈ ਹੈ ਤੁਹਾਨੂੰ ਦੱਸ ਦੇਈਏ ਕਿ ਨਾਭਾ ‘ਚ ਕੱਲ੍ਹ ਦੁਪਹਿਰ ਬਾਅਦ ਇੱਕ ਦਰਦਨਾਕ ਹਾਦਸਾ ਵਾਪਰਿਆ ਜਿਸ ਕਰਕੇ ਪੂਰੇ ਇਲਾਕੇ ਚ ਮਾਤਮਾ ਛਾਇਆ ਹੋਇਆ ਹੈ ਤੁਹਾਨੂੰ ਦੱਸ ਦੇਈਏ ਕਿ ਇਹ ਘਟਨਾ ਤੇਜ਼ ਰਫਤਾਰ ਇੱਟਾਂ ਦੀ ਭਰੀ ਟਰਾਲੀ ਨੇ 12ਵੀਂ ਕਲਾਸ ਦੀ ਵਿਦਿਆਰਥਣ ਨੂੰ ਕੁਚਲ ਦਿੱਤਾ ਹੈ, ਜਿਸ ਦੀ ਮੌਕੇ ‘ਤੇ ਮੌਤ ਹੋ ਗਈ ਹੈ।ਮ੍ਰਿਤਕਾ ਦੀ ਪਹਿਚਾਣ ਮਨਵੀਰ ਕੌਰ ਦੇ ਰੂਪ ‘ਚ ਹੋਈ ਹੈ।ਮਿਲੀ ਜਾਣਕਰੀ ਅਨੁਸਾਰ 12ਵੀਂ ਕਲਾਸ ਦੀ ਵਿਦਿਆਰਥਣ ਮਨਵੀਰ ਕੌਰ ਐਕਟਿਵਾ ‘ਤੇ ਸਵਾਰ ਹੋ ਕੇ ਜਾ ਰਹੀ ਸੀ।

ਇਸ ਦੌਰਾਨ ਇੱਟਾਂ ਨਾਲ ਭਰੀ ਇੱਕ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਵਿਦਿਆਰਥਣ ਨੂੰ ਕੁਚਲ ਦਿੱਤਾ ਹੈ। ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਮਨਵੀਰ ਕੌਰ ਨੇ ਪਿਛਲੇ ਮਹੀਨੇ 12ਵੀਂ ਜਮਾਤ ਦੇ ਨਤੀਜਿਆਂ ‘ਚ ਪਟਿਆਲਾ ਜ਼ਿਲ੍ਹੇ ‘ਚੋਂ ਦੂਜਾ ਸਥਾਨ ਹਾਸਲ ਕੀਤਾ ਸੀ।ਫਿਲਹਾਲ ਪੁਲਿਸ ਨੇ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦਰਦਨਾਕ ਹਾਦਸੇ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਤੇ ਪੂਰੇ ਇਲਾਕੇ ਚ ਸੋਗ ਛਾਇਆ ਹੋਇਆ ਹੈ।ਵਾਹਿਗੁਰੂ ਭੈਣ ਦੀ ਆਤਮਾ ਨੂੰ ਸ਼ਾਤੀ ਬਖਸ਼ੇ ਜੀ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੋ ਜੀ” ਤੁਹਾਨੂੰ ਦੱਸ ਦੇਈਏ ਕਿ ਇਸ ਵਾਰ ਦੇ ਬਾਰਵ੍ਹੀਂ ਦੇ ਨਤੀਜੇ ਵਿਚੋਂ ਲੁਧਿਆਣਾ ਦੇ ਰਹਿਣ ਵਾਲੇ ਰਹਿਣ ਵਾਲੇ ਸਰਵਜੋਤ ਸਿੰਘ ਬਾਂਸਲ ਨੇ 450 ‘ਚੋਂ 445 ਨੰਬਰ ਲੈ ਕੇ ਪਹਿਲਾਂ ਸਥਾਨ ਹਾਸਿਲ ਕੀਤਾ ਹੈ।

ਤੁਹਾਨੂੰ ਦੱਸ ਦਈਏ ਕਿ ਇਸ ਵਾਰ ਪਹਿਲੇ ਸਥਾਨ ਤਿੰਨ ਵਿਦਿਆਰਥੀ ਆਏ ਹਨ। ਜਿਨ੍ਹਾਂ ‘ਚ ਇਕ ਮੁੰਡਾ ਤੇ ਦੋ ਕੁੜੀਆਂ ਹਨ। ਜੀਟੀਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਸ੍ਰੀ ਮੁਕਤਸਰ ਸਾਹਿਬ ਦੀ ਵਿਦਿਆਰਥਣ ਅਮਨ ਨੇ ਵੀ 450 ਚੋਂ 445 ਨੰਬਰ ਲੈ ਕੇ ਪਹਿਲਾਂ ਸਥਾਨ ਹਾਸਿਲ ਕੀਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਨਕੋਦਰ ਦੀ ਰਹਿਣ ਵਾਲੀ ਮੁਸਕਾਨ ਸੋਨੀ ਨੇ ਵੀ ਪਹਿਲਾਂ ਸਥਾਨ ਹਾਸਿਲ ਕੀਤਾ ਹੈ। ਜੱਦਕਿ ਲੁਧਿਆਣਾ ਦੇ ਆਰ.ਐਸ ਮਾਡਲ ਸਕੂਲ ‘ਚ ਪੜ੍ਹਨ ਵਾਲੀ ਲਵਲੀਨ ਵਰਮਾ ਨੇ 444 ਅੰਕ ਲੈ ਕੇ ਦੂਜਾ ਸਥਾਨ ਹਾਸਿਲ ਕੀਤਾ ਹੈ। 12ਵੀਂ ‘ਚ 86.41% ਬੱਚੇ ਪਾਸ ਹੋਏ ਹਨ। ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਕੁੜੀਆਂ ਨੇ ਬਾਜੀ ਮਾਰੀ ਸੀ।

error: Content is protected !!