ਕਰੋਨਾ ਵਾਇਰਸ ਦਾ ਕਰਕੇ ਸਾਰੀ ਦੁਨੀਆਂ ਵਿਚ ਕਹਿਰ ਵਾਪਰਿਆ ਹੋਇਆ ਹੈ ਹੁਣ ਇਸ ਵਾਇਰਸ ਦਾ ਕਰਕੇ ਹਜਾਰਾਂ ਪੰਜਾਬੀਆਂ ਨੂੰ ਵਡਾ ਝ ਟ ਕਾ ਲਗ ਗਿਆ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।
ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਕਿ ਕੈਪਟਨ ਸਰਕਾਰ ਨੇ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੀ ਜਨਤਾ ਅਤੇ ਖਾਸਕਰ ਨੌਜਵਾਨਾਂ ਨਾਲ ਬਹੁਤ ਵੱਡੇ ਵੱਡੇ ਵਾਅਦੇ ਕੀਤੇ ਸਨ। ਪਰ ਉਨ੍ਹਾਂ ਵਿਚੋਂ ਸਰਕਾਰ ਕੁਝ ਕੁ ਵਾਅਦੇ ਹੀ ਪੂਰੇ ਕਰ ਸਕੀ ਹੈ। ਇਨ੍ਹਾਂ ਵਿਚੋਂ ਇੱਕ ਵਾਅਦਾ ਇਹ ਵੀ ਸੀ ਕਿ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਮਾਰਟਫੋਨ ਵੰਡੇ ਜਾਣਗੇ। ਕੈਪਟਨ ਸਰਕਾਰ ਨੂੰ ਸੱਤਾ ਵਿੱਚ ਆਏ 3 ਸਾਲ ਹੋ ਚੁੱਕੇ ਹਨ ਪਰ ਸਮਾਰਟਫੋਨ ਵੰਡਣ ਵਾਲਾ ਵਾਅਦਾ ਅਜੇ ਵੀ ਲਾਰਾ ਹੀ ਹੈ।
ਹੁਣ ਇਸ ਮਾਮਲੇ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇੱਕ ਨਵਾਂ ਬਿਆਨ ਦਿੱਤਾ ਗਿਆ ਹੈ ਜਿਸ ਨੇ ਨੌਜਵਾਨਾਂ ਨੂੰ ਇੱਕ ਵਾਰ ਫਿਰ ਨਿਰਾਸ਼ ਕਰ ਦਿੱਤਾ ਹੈ। ਤੁਸੀਂ ਜਾਣਦੇ ਹੋਵੋਗੇ ਕਿ ਪੰਜਾਬ ਵਿੱਚ ਵਿਧਾਨਸਭਾ ਬਜਟ ਇਜਲਾਸ ਚੱਲ ਰਿਹਾ ਹੈ ਅਤੇ ਅੱਜ ਇਸਦਾ ਚੌਥਾ ਦਿਨ ਸੀ ਜੋ ਕਿ ਕਾਫੀ ਹੰਗਾਮੇਦਾਰ ਰਿਹਾ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਸਦਨ ਦਾ ਵਾਕਆਉਟ ਕੀਤਾ ਗਿਆ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸੇ ਵਿਚਕਾਰ ਭਾਸ਼ਣ ਦੌਰਾਨ ਨੌਜਵਾਨਾਂ ਨੂੰ ਦਿੱਤੇ ਜਾਣ ਵਾਲੇ ਸਮਾਰਟ ਫੋਨਾਂ ਨੂੰ ਲੈਕੇ ਵੱਡਾ ਬਿਆਨ ਦਿੱਤਾ। ਕੈਪਟਨ ਦਾ ਕਹਿਣਾ ਹੈ ਕਿ ਚੀਨ ਵਿੱਚ ਬਹੁਤ ਹੀ ਤੇਜ਼ੀ ਨਾਲ ਫੇਲ ਰਹੇ ਕੋਰੋਨਾ ਵਾਇਰਸ ਕਾਰਨ ਨੌਜਵਾਨਾਂ ਨੂੰ ਵੰਡੇ ਜਾਣ ਵਾਲੇ ਸਮਾਰਟ ਫੋਨਾਂ ਚ ਦੇਰੀ ਹੋ ਰਹੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਜੋ ਨੌਜਵਾਨਾਂ ਨੂੰ ਵੰਡਣ ਲਈ ਸਮਾਰਟਫੋਨ ਚਾਹੀਦੇ ਹਨ ਉਹ ਚੀਨ ਤੋਂ ਹੀ ਮੰਗਵਾਏ ਜਾਣੇ ਹਨ।
ਇਸ ਲਈ ਹੁਣ ਸਮਾਰਟ ਫੋਨ ਚੀਨ ਤੋਂ ਉਦੋਂ ਹੀ ਮੰਗਵਾਏ ਜਾ ਸਕਦੇ ਹਨ ਜਦੋ ਇਸ ਖ਼ਤਰਨਾਕ ਕੋਰੋਨਾ ਵਾਇਰਸ ਦਾ ਪ੍ਰਕੋਪ ਘੱਟ ਹੋਵੇਗਾ ਅਤੇ ਉਸ ਤੋਂ ਬਾਅਦ ਹੀ ਸਮਾਰਟ ਫੋਨ ਨੌਜਵਾਨਾਂ ਨੂੰ ਵੰਡੇ ਜਾਣਗੇ। ਭਾਸ਼ਣ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ’ਚ ਸਮਾਰਟ ਸਿਟੀ ਦਾ ਕੰਮ ਚਲ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਕਰਮਚਾਰੀਆਂ ਨੂੰ ਤਨਖਾਹ ਕਮਿਸ਼ਨ ਦੇਣ ਦਾ ਕੰਮ ਸ਼ੁਰੂ ਹੋ ਗਿਆ ਹੈ। ਅਗਲੇ ਸਾਲ ਤੋਂ ਕਰਮਚਾਰੀਆਂ ਲਈ ਤਨਖਾਹ ਕਮਿਸ਼ਨ ਲਾਗੂ ਕੀਤੀ ਜਾਵੇਗੀ।
