Home / Informations / ਪੰਜਾਬ : ਕੁਤੇ ਦੇ ਕਾਰਨ ਵਿਅਕਤੀ ਨੂੰ ਦਿਤੀ ਗਈ ਇਸ ਤਰਾਂ ਮੌਤ , ਪੁਲਿਸ ਕਰ ਰਹੀ ਕਾਰਵਾਈ -ਤਾਜਾ ਵੱਡੀ ਖਬਰ

ਪੰਜਾਬ : ਕੁਤੇ ਦੇ ਕਾਰਨ ਵਿਅਕਤੀ ਨੂੰ ਦਿਤੀ ਗਈ ਇਸ ਤਰਾਂ ਮੌਤ , ਪੁਲਿਸ ਕਰ ਰਹੀ ਕਾਰਵਾਈ -ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਆਏ ਦਿਨ ਹੀ ਵਾਪਰਨ ਵਾਲੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਜਿੱਥੇ ਬਹੁਤ ਸਾਰੇ ਸੜਕ ਹਾਦਸੇ ਅਤੇ ਬਿਮਾਰੀਆਂ ਅਤੇ ਕਈ ਹੋਰ ਹਾਦਸਿਆ ਦੇ ਕਾਰਨ ਜਿੱਥੇ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਉੱਥੇ ਹੀ ਬਹੁਤ ਸਾਰੇ ਲੋਕਾਂ ਦੇ ਘਰਾਂ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ। ਕਈ ਜਗ੍ਹਾ ਤੇ ਅਜਿਹੀਆਂ ਦਿਲ ਦਹਿਲਾ ਦੇਣ ਵਾਲੀਆਂ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਉਥੇ ਹੀ ਕੁਝ ਲੋਕਾਂ ਵੱਲੋਂ ਮਾਮੂਲੀ ਵਿਵਾਦ ਦੇ ਚੱਲਦੇ ਹੋਏ ਕਈ ਅਜਿਹੀਆਂ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ ਜਿਸ ਨਾਲ ਕਿਸੇ ਦੀ ਜਾਨ ਵੀ ਚਲੀ ਜਾਂਦੀ ਹੈ।

ਬਹੁਤ ਸਾਰੇ ਲੋਕਾਂ ਵੱਲੋਂ ਆਪਸੀ ਦੁਸ਼ਮਣੀ ਦੇ ਚਲਦਿਆਂ ਹੋਇਆਂ ਅਜਿਹੀਆਂ ਗਲਤੀਆਂ ਕੀਤੀਆਂ ਜਾਂਦੀਆਂ ਹਨ। ਜਿੱਥੇ ਆਂਢ ਗੁਆਂਢ ਇੱਕ ਦੂਸਰੇ ਦੀ ਮਦਦ ਕਰਦਾ ਹੈ ਉੱਥੇ ਹੀ ਕਈ ਘਟਨਾਵਾਂ ਨੂੰ ਅੰਜਾਮ ਦੇ ਦਿੰਦਾ ਹੈ। ਹੁਣ ਪੰਜਾਬ ਵਿੱਚ ਇੱਥੇ ਕੁੱਤੇ ਦੇ ਕਾਰਨ ਵਿਅਕਤੀ ਦੀ ਇਸ ਤਰ੍ਹਾਂ ਮੌਤ ਹੋ ਗਈ ਹੈ ਜਿੱਥੇ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜੀਰਾ ਅਧੀਨ ਆਉਂਦੇ ਪਿੰਡ ਮਨਸੂਰਵਾਲ ਕਲਾਂ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਕੁੱਤੇ ਪਿੱਛੇ ਹੋਏ ਝਗੜੇ ਵਿੱਚ ਗੁਆਂਢੀ ਵੱਲੋਂ ਆਪਣੇ ਅਪਾਹਿਜ ਗੁਆਂਢੀ ਦਾ ਕਤਲ ਕਰ ਦਿੱਤਾ ਗਿਆ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਜਸਵੀਰ ਸਿੰਘ 50 ਸਾਲਾਂ ਦੇ ਬੇਟੇ ਅਤੇ ਭਤੀਜੇ ਨੇ ਦੱਸਿਆ ਹੈ ਕਿ ਉਸ ਦੇ ਮਾਤਾ-ਪਿਤਾ ਅਪਾਹਿਜ ਹਨ ਅਤੇ ਘਰ ਵਿੱਚ ਹੀ ਰਹਿੰਦੇ ਹਨ। ਉਥੇ ਹੀ ਉਨ੍ਹਾਂ ਦੇ ਘਰ ਤੋਂ ਇੱਕ ਗੁਆਂਢੀ ਉਨ੍ਹਾਂ ਦਾ ਕੁੱਤਾ ਚੱਕ ਕੇ ਲੈ ਗਿਆ। ਜਿਸ ਦਾ ਪਤਾ ਲੱਗਣ ਤੇ ਉਹ ਆਪਣਾ ਕੁੱਤਾ ਵਾਪਸ ਲੈਣ ਗਏ ਤਾਂ ਉਨ੍ਹਾਂ ਨੇ ਝਗੜਾ ਕੀਤਾ ਅਤੇ ਕੁੱਟਮਾਰ ਕੀਤੀ।

ਜਿਸ ਕਾਰਨ ਮ੍ਰਿਤਕ ਅਪਾਹਜ ਵਿਅਕਤੀ ਗੰਭੀਰ ਰੂਪ ਨਾਲ ਬੇਹੋਸ਼ ਹੋ ਗਿਆ। ਜਿਸ ਨੂੰ ਤੁਰੰਤ ਹੀ ਪਰਿਵਾਰਕ ਮੈਂਬਰਾਂ ਵੱਲੋਂ ਕਾਰ ਵਿੱਚ ਪਾ ਕੇ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਉਨ੍ਹਾਂ ਲੋਕਾਂ ਵੱਲੋਂ ਉਨ੍ਹਾਂ ਨੂੰ ਲਿਜਾਣ ਨਹੀਂ ਦਿੱਤਾ ਜਾ ਰਿਹਾ ਸੀ। ਪਿੰਡ ਵਾਸੀਆਂ ਵੱਲੋਂ ਉਨ੍ਹਾਂ ਦੀ ਮਦਦ ਕੀਤੀ ਗਈ ਅਤੇ ਜਿਸ ਪਿੱਛੋਂ ਉਹ ਜ਼ੀਰਾ ਦੇ ਹਸਪਤਾਲ ਪਹੁੰਚੇ ਤਾਂ ਡਾਕਟਰਾਂ ਵੱਲੋਂ ਉਸ ਦੇ ਪਿਤਾ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਇਸ ਹਾਦਸੇ ਕਰਨ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ

error: Content is protected !!