ਇਥੋਂ ਇਥੋਂ ਮਿਲੇ 534 ਪੌਜੇਟਿਵ 15 ਮੌਤਾਂ ਨਾਲ ਹਿਲਿਆ ਪੰਜਾਬ
ਅੱਜ ਪੰਜਾਬ ‘ਚ 534 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 13218 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 8810 ਮਰੀਜ਼ ਠੀਕ ਹੋ ਚੁੱਕੇ, ਬਾਕੀ 4102 ਮਰੀਜ ਇਲਾਜ਼ ਅਧੀਨ ਹਨ। ਪੀੜਤ 105 ਮਰੀਜ਼ ਆਕਸੀਜਨ ਅਤੇ 20 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।
ਅੱਜ ਸਭ ਤੋਂ ਵੱਧ ਨਵੇਂ ਮਾਮਲੇ ਲੁਧਿਆਣਾ ਤੋਂ 95 ਤੇ ਪਟਿਆਲਾ ਤੋਂ 83 ਨਵੇਂ ਪਾਜ਼ਿਟਿਵ ਮਰੀਜ਼ ਰਿਪੋਰਟ ਹੋਏ ਹਨ। ਹੁਣ ਤੱਕ 306 ਮਰੀਜ਼ ਦਮ ਤੋੜ ਚੁੱਕੇ ਹਨ। ਅੱਜ ਰਿਪੋਰਟ ਹੋਈਆਂ 15 ਮੌਤਾਂ ‘ਚ 5 ਲੁਧਿਆਣਾ, 2 ਅੰਮ੍ਰਿਤਸਰ, 2 ਰੋਪੜ, 1 ਜਲੰਧਰ, 1 ਮੁਹਾਲੀ, 1 ਬਠਿੰਡਾ, 2 ਗੁਰਦਾਸਪੁਰ ਤੇ 1 ਨਵਾਂ ਸ਼ਹਿਰ ਤੋਂ ਰਿਪੋਰਟ ਹੋਈਆਂ ਹਨ।
ਭਾਰਤ ‘ਚ ਹੁਣ ਤੱਕ 14 ਲੱਖ, 11 ਹਜ਼ਾਰ, 954 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 9 ਲੱਖ, 1 ਹਜ਼ਾਰ, 956 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 32350 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਹੁਣ ਤੱਕ ਦੁਨੀਆਂ ਭਰ ‘ਚ 1 ਕਰੋੜ, 62 ਲੱਖ, 56 ਹਜ਼ਾਰ, 472 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 99 ਲੱਖ, 49 ਹਜ਼ਾਰ, 306 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 6 ਲੱਖ, 49 ਹਜ਼ਾਰ 354 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
