ਇਥੋਂ ਇਕੋ ਥਾਂ ਤੋਂ ਇਕੱਠੇ ਮਿਲੇ 63 ਪੌਜੇਟਿਵ
ਜਲੰਧਰ ਵਰਗੇ ਮਹਾਨਗਰ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਮੰਗਲਵਾਰ ਨੂੰ ਜਲੰਧਰ ਜ਼ਿਲ੍ਹੇ ‘ਚੋਂ 63 ਕੋਰੋਨਾ ਦੇ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਦੇ ਪਾਏ ਗਏ ਪਾਜ਼ੇਟਿਵ ਕੇਸਾਂ ‘ਚੋਂ 59 ਪਾਜ਼ੇਟਿਵ ਰਿਪੋਰਟਾਂ ਫਰੀਦਕੋਟ ਮੈਡੀਕਲ ਕਾਲਜ ‘ਚੋਂ ਮਿਲੀਆਂ ਹਨ, ਜਦਕਿ 4 ਲੋਕਾਂ ਦੀਆਂ ਰਿਪੋਰਟਾਂ ਪ੍ਰਾਈਵੇਟ ਲੈਬਾਰਟਰੀ ‘ਚੋਂ ਹਾਸਲ ਹੋਈਆਂ ਹਨ। ਜਲੰਧਰ ਜ਼ਿਲ੍ਹੇ ‘ਚੋਂ ਅੱਜ ਦੇ ਮਿਲੇ ਪਾਜ਼ੇਟਿਵ ਕੇਸਾਂ ਨੂੰ ਮਿਲਾ ਕੇ ਪਾਜ਼ੇਟਿਵ ਕੇਸਾਂ ਦਾ ਅੰਕੜਾ 1300 ਤੋਂ ਪਾਰ ਹੋ ਚੁੱਕਾ ਹੈ।
ਦੁਨੀਆ ਭਰ ‘ਚ ਕੋਰੋਨਾ ਦੀ ਸਥਿਤੀ
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ ‘ਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ ‘ਚ ਹੁਣ ਤਕ ਕੋਰੋਨਾ ਵਾਇਰਸ ਦੇ 1,31,55,341 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਕਿ ਇਸ ਨਾਲ ਹੁਣ ਤਕ ਵਿਸ਼ਵ ‘ਚ 5,73,439 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 76,62,756 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ।
ਭਾਰਤ ‘ਚ ਹੁਣ ਤਕ ਲਗਭਗ 906617 ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ‘ਚ ਆ ਚੁੱਕੇ ਹਨ ਜਦਕਿ ਦੇਸ਼ ‘ਚ ਹੁਣ ਤਕ 23728 ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ ‘ਚ ਹੁਣ ਤਕ ਕੋਰੋਨਾ ਦੇ 8200 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 206 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 5613 ਤੋਂ ਵੱਧ ਮਰੀਜ਼ ਕੋਰੋਨਾ ਵਾਇਰਸ ਨੂੰ ਹਰਾ ਕੇ ਘਰਾਂ ਨੂੰ ਪਰਤ ਚੁੱਕੇ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
