Home / Informations / ਪੰਜਾਬ ਚ ਇਥੇ ਚਲੀਆਂ ਸ਼ਰੇਆਮ ਗੋਲੀਆਂ , ਨੌਜਵਾਨ ਨੂੰ ਉਤਾਰਿਆ ਗਿਆ ਮੌਤ ਦੇ ਘਾਟ – ਤਾਜਾ ਵੱਡੀ ਖਬਰ

ਪੰਜਾਬ ਚ ਇਥੇ ਚਲੀਆਂ ਸ਼ਰੇਆਮ ਗੋਲੀਆਂ , ਨੌਜਵਾਨ ਨੂੰ ਉਤਾਰਿਆ ਗਿਆ ਮੌਤ ਦੇ ਘਾਟ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਦੌਰ ਵਿਚ ਕੋਈ ਵੀ ਇਨਸਾਨ ਆਪਣੇ ਕੰਮ ਕਾਜ ਦੇ ਸਿਲਸਲੇ ਵਿੱਚ ਘਰ ਤੋਂ ਬਾਹਰ ਜਾਂਦਾ ਹੈ ਉਥੇ ਹੀ ਬਾਹਰ ਕਈ ਤਰਾਂ ਦੇ ਹਾਦਸੇ ਵਾਪਰ ਜਾਂਦੇ ਹਨ। ਇਨ੍ਹਾਂ ਹਾਦਸਿਆਂ ਦੇ ਡਰ ਦੇ ਕਾਰਨ ਹੀ ਸਾਰੇ ਪਰਿਵਾਰਕ ਮੈਂਬਰਾਂ ਵੱਲੋਂ ਆਪਣੇ ਪਰਿਵਾਰਿਕ ਮੈਂਬਰ ਦੇ ਆਉਣ ਦੀ ਲਗਾਤਾਰ ਉਡੀਕ ਕੀਤੀ ਜਾਂਦੀ ਹੈ। ਕੁਝ ਹਾਦਸੇ ਜਿੱਥੇ ਅਚਾਨਕ ਵਾਪਰ ਜਾਂਦੇ ਹਨ ਉਥੇ ਹੀ ਕੁਝ ਘਟਨਾਵਾਂ ਨੂੰ ਅੰਜ਼ਾਮ ਕਈ ਲੋਕਾਂ ਵੱਲੋਂ ਜਾਣ-ਬੁੱਝ ਕੇ ਦਿੱਤਾ ਜਾਂਦਾ ਹੈ। ਜਿਸ ਦਾ ਕਾਰਨ ਆਪਸੀ ਵਿਵਾਦ ਹੁੰਦਾ ਹੈ। ਲੋਕਾਂ ਵੱਲੋਂ ਇਸ ਪੁਰਾਣੀ ਰੰਜਿਸ਼ ਦੇ ਚੱਲਦਿਆਂ ਹੋਇਆਂ ਕਈ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ।

ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪੰਜਾਬ ਵਿੱਚ ਇੱਥੇ ਹੁਣ ਸ਼ਰੇਆਮ ਗੋਲੀਆਂ ਚੱਲੀਆਂ ਹਨ ਜਿਥੇ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦਰਦਨਾਕ ਘਟਨਾ ਫਿਰੋਜ਼ਪੁਰ ਤੋ ਸਾਹਮਣੇ ਆਈ ਹੈ ਜਿੱਥੇ ਫਿਰੋਜ਼ਪੁਰ ਦੇ ਅਧੀਨ ਪੈਂਦੇ ਸਰਹੱਦੀ ਪਿੰਡ ਤੇਲੂ ਮੱਲ ਦੇ ਰਹਿਣ ਵਾਲੇ ਕਾਰਜ ਸਿੰਘ ਦਾ ਕਤਲ ਪਿੰਡ ਮਬੋਕੇ ਦੇ ਵਿੱਚ ਉਸ ਸਮੇਂ ਕਰ ਦਿੱਤਾ ਗਿਆ।

ਜਦੋਂ ਕਾਰਜ ਸਿੰਘ ਆਪਣੇ ਛੋਟੇ ਭਰਾ ਹਰਪ੍ਰੀਤ ਦੇ ਨਾਲ ਕਿਤੇ ਜਾ ਰਿਹਾ ਸੀ ਤਾਂ ਰਸਤੇ ਵਿੱਚ ਹੀ ਪੁਰਾਣੀ ਰੰਜਿਸ਼ ਰੱਖਣ ਵਾਲੇ ਕੁਝ ਲੋਕਾਂ ਵੱਲੋਂ ਉਨ੍ਹਾਂ ਉੱਪਰ ਗੋਲੀਆਂ ਚਲਾ ਕੇ ਹਮਲਾ ਕਰ ਦਿੱਤਾ ਗਿਆ, ਜਿੱਥੇ ਇਹ ਹਮਲਾ ਕਰਨ ਵਾਲੇ 20 ਤੋਂ 25 ਹਮਲਾਵਰ ਤੇਜ਼ਧਾਰ ਹਥਿਆਰਾਂ ਨਾਲ ਲੈਸ ਸਨ। ਉਥੇ ਹੀ ਇਨ੍ਹਾਂ ਵੱਲੋਂ ਸਿੱਧੀਆਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ। ਇਹ ਹਮਲਾ ਉਸ ਸਮੇਂ ਕੀਤਾ ਗਿਆ ਜਦੋਂ ਘਰ ਦੇ ਰਸਤੇ ਵਿੱਚ ਹੀ ਹਮਲਾਵਰ ਉਨ੍ਹਾਂ ਦਾ ਰਸਤਾ ਰੋਕ ਕੇ ਖੜੇ ਹੋਏ ਸਨ ਅਤੇ ਉਹ ਮੇਲਾ ਦੇਖ ਕੇ ਵਾਪਸ ਆਉਂਦੇ ਸਮੇਂ ਇਸ ਘਟਨਾ ਦੇ ਸ਼ਿਕਾਰ ਹੋ ਗਏ।

ਕਾਰਜ ਤੇ ਸਿਰ ਵਿਚ ਗੋਲੀਆਂ ਲੱਗਣ ਕਾਰਨ ਉਸ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਅਤੇ ਉਸ ਦੇ ਭਰਾ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਾਇਆ ਗਿਆ ਹੈ। ਪੁਲਿਸ ਵੱਲੋਂ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਘਟਨਾ ਸਥਾਨ ਤੇ ਪਹੁੰਚ ਕੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਲਈ ਕਾਰਵਾਈ ਸ਼ੁਰੂ ਕੀਤੀ ਗਈ ਹੈ। ਮ੍ਰਿਤਕ ਦੀ ਲਾਸ਼ ਨੂੰ ਫਿਰੋਜ਼ਪੁਰ ਦੇ ਸਰਕਾਰੀ ਹਸਪਤਾਲ ਦੀ ਮੌਰਚਰੀ ਵਿਚ ਰਖਵਾਇਆ ਗਿਆ ਹੈ।

error: Content is protected !!