Home / Informations / ਪੰਜਾਬ ਚ ਇਥੇ ਪਤੀ ਪਤਨੀ ਨੂੰ ਇਕੱਠਿਆਂ ਮਿਲੀ ਇਸ ਤਰਾਂ ਅਚਾਨਕ ਮੌਤ- ਤਾਜਾ ਵੱਡੀ ਖਬਰ

ਪੰਜਾਬ ਚ ਇਥੇ ਪਤੀ ਪਤਨੀ ਨੂੰ ਇਕੱਠਿਆਂ ਮਿਲੀ ਇਸ ਤਰਾਂ ਅਚਾਨਕ ਮੌਤ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਵਾਪਰਨ ਵਾਲੇ ਭਿਆਨਕ ਸੜਕ ਹਾਦਸਿਆ ਦੇ ਚਲਦੇ ਹੋਏ ਜਿੱਥੇ ਕਈ ਪਰਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ ਉਥੇ ਹੀ ਇਸ ਦੁਨੀਆਂ ਤੋਂ ਜਾਣ ਵਾਲੇ ਇਨ੍ਹਾਂ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਜਿੱਥੇ ਬੀਤੇ 2 ਸਾਲਾਂ ਦੌਰਾਨ ਬਹੁਤ ਸਾਰੇ ਲੋਕਾਂ ਦੀ ਜਾਨ ਕਰੋਨਾ ਦੇ ਕਾਰਨ ਚਲੇ ਗਈ ਹੈ। ਉਥੇ ਹੀ ਲੋਕਾਂ ਦੀ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਹੀ ਆਏ ਦਿਨ ਵਾਪਰਨ ਵਾਲੇ ਸੜਕ ਹਾਦਸਿਆਂ ਵਿਚ ਵੀ ਭਾਰੀ ਵਾਧਾ ਦਰਜ ਕੀਤਾ ਜਾ ਰਿਹਾ ਹੈ। ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਬੇਕਸੂਰ ਇਸ ਦੁਨੀਆ ਤੋਂ ਅਲਵਿਦਾ ਆਖ ਰਹੇ ਹਨ।

ਜਿੱਥੇ ਪਰਿਵਾਰ ਵਿਚ ਬੱਚਿਆਂ ਦਾ ਸਹਾਰਾ ਉਨ੍ਹਾਂ ਦੇ ਮਾਤਾ-ਪਿਤਾ ਹੁੰਦੇ ਹਨ ਉਥੇ ਹੀ ਉਨ੍ਹਾਂ ਦੋਹਾਂ ਦੇ ਇਨ੍ਹਾਂ ਸੜਕ ਹਾਦਸਿਆਂ ਦਾ ਸ਼ਿਕਾਰ ਹੋਣ ਨਾਲ ਉਹਨਾਂ ਪਰਿਵਾਰਾਂ ਵਿਚ ਬੱਚਿਆਂ ਉੱਪਰ ਵੀ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਹੁਣ ਪੰਜਾਬ ਵਿੱਚ ਇੱਥੇ ਪਤੀ ਪਤਨੀ ਦੀ ਇਕਠਿਆ ਇਸ ਤਰਾਂ ਅਚਾਨਕ ਮੌਤ ਹੋਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਟਾਂਡਾ ਉੜਮੁੜ ਤੋਂ ਪਠਾਨਕੋਟ ਰਾਸ਼ਟਰੀ ਮਾਰਗ ਤੇ ਐਫ ਸੀ ਆਈ ਗੋਦਾਮਾ ਮੂਨਕਾਂ ਦੇ ਨਜ਼ਦੀਕ ਤੋਂ ਸਾਹਮਣੇ ਆਇਆ ਹੈ। ਜਿੱਥੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਦੀ ਮੌਤ ਹੋ ਗਈ ਹੈ।

ਦੱਸਿਆ ਗਿਆ ਹੈ ਕਿ ਇਹ ਭਿਆਨਕ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿੰਡ-ਸ਼ਾਹਪੁਰ ਦੇ ਰਹਿਣ ਵਾਲੇ ਸਤਵੀਰ ਸਿੰਘ ਪੁੱਤਰ ਆਪਣੀ ਪਤਨੀ ਮਨਜੀਤ ਕੌਰ ਦੇ ਨਾਲ ਕਿਸੇ ਕੰਮ ਦੇ ਸਿਲਸਲੇ ਵਿੱਚ ਮੋਟਰ ਸਾਈਕਲ ਤੇ ਟਾਂਡਾ ਵੱਲ ਨੂੰ ਜਾ ਰਹੇ ਸਨ। ਇਸੇ ਦੌਰਾਨ ਇਹਨਾ ਪਤੀ-ਪਤਨੀ ਦੇ ਮੋਟਰਸਾਈਕਲ ਨੂੰ ਇੱਕ ਤੇਜ਼ ਰਫ਼ਤਾਰ ਟਰੱਕ ਵੱਲੋਂ ਟੱਕਰ ਮਾਰ ਦਿੱਤੀ ਗਈ।

ਜਿੱਥੇ ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਪਤੀ-ਪਤਨੀ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਇਸ ਹਾਦਸੇ ਦੀ ਜਾਣਕਾਰੀ ਮਿਲਣ ਤੇ ਪਿੰਡ ਵਿੱਚ ਜਿੱਥੇ ਸੋਗ ਦੀ ਲਹਿਰ ਫ਼ੈਲ ਗਈ ਹੈ। ਉਥੇ ਹੀ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਪਤੀ ਪਤਨੀ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!