Home / Informations / ਪੰਜਾਬ ਚ ਇਥੇ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ- ਹੋਇਆ ਭਾਰੀ ਨੁਕਸਾਨ

ਪੰਜਾਬ ਚ ਇਥੇ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ- ਹੋਇਆ ਭਾਰੀ ਨੁਕਸਾਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਲਗਾਤਾਰ ਵਾਪਰ ਰਹੀਆਂ ਬਹੁਤ ਸਾਰੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ ਜਿਥੇ ਕੁਝ ਘਟਨਾਵਾਂ ਲੋਕਾਂ ਦੀ ਅਣਗਹਿਲੀ ਕਾਰਨ ਵਾਪਰ ਰਹੀਆਂ ਹਨ ਉੱਥੇ ਹੀ ਕਈ ਹਾਦਸੇ ਅਚਾਨਕ ਹੀ ਵਾਪਰ ਜਾਂਦੇ ਹਨ। ਪੰਜਾਬ ਵਿੱਚ ਬਹੁਤ ਸਾਰੀਆਂ ਘਟਨਾਵਾਂ ਜਿਥੇ ਵਾਪਰਨ ਕਾਰਨ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ ਉਥੇ ਹੀ ਸਾਹਮਣੇ ਆਈਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਉਨ੍ਹਾਂ ਦੇ ਮਨ ਅੰਦਰ ਉਸ ਕੰਮ ਨੂੰ ਲੈ ਕੇ ਡਰ ਪੈਦਾ ਹੋ ਜਾਂਦਾ ਹੈ। ਇਸ ਸਮੇਂ ਜਿਥੇ ਅੱਗ ਲੱਗਣ ਵਰਗੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਵੱਖ-ਵੱਖ ਜਗ੍ਹਾ ਤੇ ਅੱਗ-ਬਝਾਊ ਯੰਤਰਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਦੇ ਵਾਪਰਨ ਸਮੇਂ ਅੱਗ ਉਪਰ ਅਸਾਨੀ ਨਾਲ ਕਾਬੂ ਪਾਇਆ ਜਾ ਸਕੇ।

ਪਰ ਕੁਝ ਕਾਰੋਬਾਰ ਕਰਨ ਵਾਲੇ ਲੋਕਾਂ ਵੱਲੋਂ ਇਨ੍ਹਾਂ ਦਾ ਇਸਤੇਮਾਲ ਨਹੀਂ ਕੀਤਾ ਜਾਂਦਾ ਜਿਸ ਕਾਰਨ ਉਨ੍ਹਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ। ਹੁਣ ਪੰਜਾਬ ਵਿੱਚ ਇਥੇ ਲੱਗੀ ਅੱਗ ਦੇ ਕਾਰਨ ਭਿਆਨਕ ਤਬਾਹੀ ਮਚੀ ਹੈ, ਜਿਸ ਬਾਰੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਫਤਹਿਗੜ੍ਹ ਚੂੜੀਆਂ ਰੋਡ ਤੇ ਅਜਨਾਲਾ ਤੋਂ ਸਾਹਮਣੇ ਆਇਆ ਹੈ। ਜਿੱਥੇ ਸਵੇਰ ਦੇ ਛੇ ਵਜੇ ਦੇ ਕਰੀਬ ਇਸ ਘਟਨਾ ਦੇ ਵਾਪਰਨ ਦਾ ਖੁਲਾਸਾ ਹੋਇਆ, ਉਥੇ ਹੀ ਦੁਕਾਨਦਾਰ ਵੱਲੋਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕਰਨ ਤੇ ਫਾਇਰਬ੍ਰਗੇਡ ਅਧਿਕਾਰੀਆਂ ਵੱਲੋਂ ਘਟਨਾ ਸਥਾਨ ਉਪਰ ਪਹੁੰਚ ਕਰ ਕੇ ਇਸ ਅੱਗ ਉਪਰ ਬੜੀ ਮੁਸ਼ਕਲ ਨਾਲ ਕਾਬੂ ਪਾਇਆ ਗਿਆ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਦੁਕਾਨਦਾਰ ਗੁਰਪ੍ਰੀਤ ਸਿੰਘ ਅਤੇ ਕੁਲਵੰਤ ਸਿੰਘ ਨੇ ਦੱਸਿਆ ਕਿ ਕਿਸੇ ਵੱਲੋਂ ਫੋਨ ਕਰਕੇ ਸਵੇਰ ਦੇ ਸਮੇਂ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ ਸੀ ਕਿ ਉਨ੍ਹਾਂ ਦੀ ਫਰਨੀਚਰ ਦੀ ਦੁਕਾਨ ਅਤੇ ਲੱਕੜ ਦੇ ਟਾਲ ਨੂੰ ਅੱਗ ਲੱਗ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ।

ਜਿਸ ਤੋਂ ਬਾਅਦ ਬੀਐਸਐਫ ਹੈੱਡਕੁਆਟਰ ਅਜਨਾਲਾ ਅਤੇ ਰਾਜਾਸਾਂਸੀ ਏਅਰਪੋਰਟ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ। ਉੱਥੇ ਹੀ ਦੱਸਿਆ ਗਿਆ ਹੈ ਕਿ ਪੁਲਿਸ ਜਵਾਨਾਂ ਅਤੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਵੱਲੋਂ ਜਿੱਥੇ ਰਾਹਤ ਕਾਰਜ ਕੀਤੇ ਗਏ ਹਨ ਉਥੇ ਹੀ ਇਸ ਅੱਗ ਦੀ ਲਪੇਟ ਵਿੱਚ ਆਉਣ ਕਾਰਨ 15 ਲੱਖ ਰੁਪਏ ਦਾ ਮਾਲੀ ਨੁਕਸਾਨ ਹੋ ਗਿਆ ਹੈ।

error: Content is protected !!