Home / Informations / ਪੰਜਾਬ ਚ ਇਥੇ ਵਜਿਆ ਸ਼ਰੇਆਮ ਵੱਡਾ ਡਾਕਾ – ਹੋ ਰਹੀਆਂ ਜੋਰਾਂ ਤੇ ਭਾਲਾਂ – ਤਾਜਾ ਵੱਡੀ ਖਬਰ

ਪੰਜਾਬ ਚ ਇਥੇ ਵਜਿਆ ਸ਼ਰੇਆਮ ਵੱਡਾ ਡਾਕਾ – ਹੋ ਰਹੀਆਂ ਜੋਰਾਂ ਤੇ ਭਾਲਾਂ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਮਾਹੌਲ ਕਾਫੀ ਤਣਾਅਪੂਰਨ ਬਣਿਆ ਹੋਇਆ ਹੈ ਅਤੇ ਸਰਕਾਰ ਵੱਲੋਂ ਪੰਜਾਬ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ ਤਾਂ ਜੋ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ। ਕਿਉਂਕਿ ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਕੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਥੇ ਹੀ ਪੰਜਾਬ ਵਿੱਚ ਲੁੱਟ ਖੋਹ ਅਤੇ ਚੋਰੀ ਠੱਗੀ ਦੀਆਂ ਵਧ ਰਹੀਆਂ ਘਟਨਾਵਾਂ ਦੇ ਕਾਰਨ ਵੀ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ ਕਈ ਜਗ੍ਹਾ ਤੇ ਚੋਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਜਿੱਥੇ ਬਹੁਤ ਸਾਰੇ ਲੋਕਾਂ ਦਾ ਭਾਰੀ ਨੁਕਸਾਨ ਵੀ ਹੋ ਰਿਹਾ ਹੈ।

ਹੁਣ ਪੰਜਾਬ ਵਿੱਚ ਇੱਥੇ ਸ਼ਰੇਆਮ ਵੱਡਾ ਡਾਕਾ ਵਜਿਆ ਹੈ ਜਿੱਥੇ ਚੋਰਾਂ ਨੇ ਜੋਰ ਸ਼ੋਰ ਨਾਲ ਭਾਲ ਕੀਤੀ ਜਾ ਰਹੀ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਜਲੰਧਰ ਦੇ ਵਿੱਚ ਇੱਕ ਪੀ ਐਨ ਬੀ ਬੈਂਕ ਦੇ ਵਿੱਚ ਲੁਟੇਰਿਆਂ ਵੱਲੋਂ ਵੱਡੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਦੱਸਿਆ ਗਿਆ ਹੈ ਕਿ ਇਹ ਘਟਨਾ ਅੱਜ ਮਾਡਲ ਟਾਊਨ ਸਥਿਤ ਪੰਜਾਬ ਨੈਸ਼ਨਲ ਬੈਂਕ ਵਿੱਚ ਵਿੱਚ ਵਾਪਰੀ ਹੈ। ਜਿੱਥੇ ਅੱਜ 4 ਲੁਟੇਰੇ ਜਿਨ੍ਹਾਂ ਵੱਲੋਂ ਨਕਾਬ ਪਹਿਨੇ ਹੋਏ ਸਨ , ਸਵੇਰੇ ਸਾਢੇ ਨੌਂ ਵਜੇ ਦੇ ਕਰੀਬ ਬੈਂਕ ਅੰਦਰ ਦਾਖਲ ਹੋਏ।

ਜਿਨ੍ਹਾਂ ਵੱਲੋਂ ਬੈਂਕ ਕਰਮਚਾਰੀਆਂ ਨੂੰ ਬੰਧਕ ਬਣਾ ਲਿਆ ਗਿਆ ਅਤੇ 15 ਲੱਖ ਰੁਪਏ ਲੁੱਟ ਲਏ ਗਏ ਹਨ। ਦੱਸਿਆ ਗਿਆ ਹੈ ਕਿ ਇਹਨਾਂ ਲੁਟੇਰਿਆਂ ਵੱਲੋਂ ਇਸ ਘਟਨਾ ਨੂੰ ਅੰਜਾਮ ਗੰਨ ਪੁਆਇੰਟ ਦੇ ਕਾਰਨ ਦਿੱਤਾ ਗਿਆ ਹੈ। ਇਸ ਘਟਨਾ ਕਾਰਨ ਜਿੱਥੇ ਬੈਂਕ ਕਰਮਚਾਰੀਆਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ ਉਥੇ ਹੀ ਦਸਿਆ ਗਿਆ ਹੈ ਕਿ ਲੁਟੇਰੇ ਬੈਂਕ ਦਾ ਡੀ ਵੀ ਆਰ ਵੀ ਆਪਣੇ ਨਾਲ ਲੈ ਗਏ ਹਨ। ਲੁਟੇਰੇ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਜਿਥੇ 15 ਲੱਖ ਰੁਪਏ ਲੈ ਕੇ ਫਰਾਰ ਹੋ ਗਏ ਹਨ ਉਥੇ ਹੀ ਇਸ ਘਟਨਾ ਦੀ ਜਾਣਕਾਰੀ ਤੁਰੰਤ ਬੈਂਕ ਦੇ ਕਰਮਚਾਰੀਆਂ ਵੱਲੋਂ ਪੁਲਸ ਨੂੰ ਦਿੱਤੀ ਗਈ ਹੈ।

ਪੁਲਿਸ ਵੱਲੋਂ ਜਾਣਕਾਰੀ ਮਿਲਦੇ ਹੀ ਬੈਂਕ ਵਿਚ ਪਹੁੰਚ ਕੀਤੀ ਗਈ ਹੈ ਅਤੇ ਇਹਨਾਂ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ ਜਿੱਥੇ ਜਾਂਚ ਵਾਸਤੇ ਬੈਂਕ ਦੇ ਨਜ਼ਦੀਕ ਲੱਗੇ ਹੋਏ ਸੀ ਸੀ ਟੀ ਵੀ ਕੈਮਰੇ ਦੀ ਫੁਟੇਜ਼ ਨੂੰ ਵੀ ਖੰਗਾਲਿਆ ਜਾ ਰਿਹਾ ਹੈ। ਲੁੱਟ ਦੀ ਇਸ ਘਟਨਾ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।

error: Content is protected !!