Home / Informations / ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ, ਪੁਲਿਸ ਨੇ ਕੀਤੀ ਇਹ ਕਾਰਵਾਈ- ਤਾਜਾ ਵੱਡੀ ਖਬਰ

ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ, ਪੁਲਿਸ ਨੇ ਕੀਤੀ ਇਹ ਕਾਰਵਾਈ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ‘ਚ ਹਰ ਰੋਜ਼ ਸੜਕੀ ਹਾਦਸਿਆਂ ‘ਚ ਇਜ਼ਾਫ਼ਾ ਹੁੰਦਾ ਜਾ ਰਿਹਾ ਹੈ । ਪੰਜਾਬ ਵਿੱਚ ਜਦੋਂ ਵੀ ਸੜਕੀ ਹਾਦਸੇ ਵਾਪਰਦੇ ਹਨ ਤਾਂ ਇਨ੍ਹਾਂ ਹਾਦਸਿਆਂ ਵਿੱਚ ਲੋਕ ਆਪਣੀਆਂ ਕੀਮਤੀ ਜਾਨਾਂ ਗੁਆਉਂਦੇ ਹਨ , ਪਰ ਇਸ ਦੇ ਬਾਵਜੂਦ ਵੀ ਲੋਕ ਸੜਕ ਦੇ ਨਿਯਮਾਂ ਪ੍ਰਤੀ ਅਣਗਹਿਲੀ ਵਰਤਦੇ ਹੋਏ ਨਜ਼ਰ ਆਉਂਦੇ ਹਨ , ਜਿਸ ਕਾਰਨ ਕਈ ਤਰ੍ਹਾਂ ਦੇ ਭਿਆਨਕ ਹਾਦਸੇ ਵਾਪਰਦੇ ਹਨ । ਕਈ ਵਾਰ ਕੁਝ ਹਾਦਸੇ ਅਜਿਹੇ ਹੁੰਦੇ ਹਨ ਰੂਹ ਤੱਕ ਕੰਬਾ ਦਿੰਦੇ ਹਾਂ ਤੇ ਅਜਿਹਾ ਹੀ ਇਕ ਦਰਦਨਾਕ ਹਾਦਸਾ ਵਾਪਰਿਆ ਹੈ ਪੰਜਾਬ ਦੇ ਜ਼ਿਲਾ ਅੰਮਿ੍ਤਸਰ ਵਿੱਚ । ਜਿੱਥੇ ਅੰਮ੍ਰਿਤਸਰ ਮਾਰਗ ਤੇ ਪੈਂਦੇ ਪਿੰਡ ਬਿਧੀਪੁਰ ਚ ਦੋ ਕਾਰਾਂ ਤੇ ਇਕ ਮੋਟਰਸਾਈਕਲ ਦੀ ਆਪਸ ਚ ਭਿਆਨਕ ਟੱਕਰ ਹੋ ਗਈ।

ਜਿਸ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀ ਦੇ ਮਾਮੂਲੀ ਜਿਹੀਆਂ ਸੱਟਾਂ ਲੱਗੀਆਂ ਜਿਸ ਦੇ ਚੱਲਦੇ ਉਸ ਨੂੰ ਹਸਪਤਾਲ ਦੇ ਵਿੱਚ ਮੱਲ੍ਹਮ ਪੱਟੀ ਦੇ ਲਈ ਭੇਜਿਆ ਗਿਆ । ਖੁਸ਼ਕਿਸਮਤੀ ਇਹ ਵੀ ਹੈ ਕਿ ਦੋਵੇਂ ਕਾਰ ਸਵਾਰ ਇਸ ਹਾਦਸੇ ਦੌਰਾਨ ਸੁਰੱਖਿਅਤ ਰਹੇ । ਹਾਦਸੇ ਉਪਰੰਤ ਆਲੇ ਦੁਆਲੇ ਦੇ ਲੋਕਾਂ ਦੇ ਵੱਲੋਂ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਤੇ ਪੁਲੀਸ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ । ਉੱਥੇ ਹੀ ਇਸ ਪੂਰੀ ਘਟਨਾ ਨੂੰ ਲੈ ਕੇ ਪੁਲਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਖ਼ਮੀ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਮੌਕੇ ਤੇ ਹਸਪਤਾਲ ਪਹੁੰਚਾਇਆ ਗਿਆ ਹੈ ਤੇ ਉਨ੍ਹਾਂ ਵੱਲੋਂ ਹੁਣ ਕਾਰਵਾਈ ਕੀਤੀ ਜਾ ਰਹੀ ਹੈ ।

ਉਥੇ ਹੀ ਮੋਟਰਸਾਈਕਲ ਸਵਾਰ ਜ਼ਖ਼ਮੀ ਵਿਅਕਤੀ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਮੋਟਰਸਾਈਕਲ ਪੈਂਚਰ ਹੋਣ ਕਰਕੇ ਉਹ ਹਾਈਵੇ ਤੇ ਬਣੇ ਫੁੱਟਪਾਥ ਨੂੰ ਪਾਰ ਕਰ ਰਿਹਾ ਸੀ ਤਾਂ ਪਿੱਛੋਂ ਆ ਰਹੀ ਕਾਰ ਨੇ ਉਨ੍ਹਾਂ ਨੂੰ ਜ਼ੋਰ ਨਾਲ ਟੱਕਰ ਮਾਰ ਦਿੱਤੀ । ਨਾਲ ਹੀ ਉਸ ਪਿੱਛੋਂ ਆ ਰਹੀ ਇੱਕ ਹੋਰ ਕਾਰ ਨੇ ਉਨ੍ਹਾਂ ਦੇ ਨਾਲ ਟਕਰਾ ਗਈ।

ਇਸ ਹਾਦਸੇ ਦੌਰਾਨ ਮੋਟਰਸਾਈਕਲ ਤੇ ਦੋਵੇਂ ਕਾਰਾਂ ਬੁਰੀ ਤਰ੍ਹਾਂ ਦੇ ਨਾਲ ਨੁਕਸਾਨੀਆਂ ਗਈਆਂ । ਉਨ੍ਹਾਂ ਦੱਸਿਆ ਕਿ ਦੋਵਾਂ ਕਾਰਾਂ ਅਤੇ ਮੋਟਰਸਾਈਕਲ ਸਵਾਰਾਂ ਵੱਲੋਂ ਕਿਸੇ ਵੀ ਕਾਰਵਾਈ ਕਰਨ ਤੋਂ ਸਾਫ ਤੌਰ ਤੇ ਇਨਕਾਰ ਕਰ ਦਿੱਤਾ ਗਿਆ ਹੈ ।

error: Content is protected !!