Home / Informations / ਪੰਜਾਬ ਚ ਇਥੇ ਵਾਪਰੀ ਵੱਡੀ ਵਾਰਦਾਤ, ਚਲੀਆਂ ਗੋਲੀਆਂ – ਹੋਇਆ ਭਾਰੀ ਨੁਕਸਾਨ

ਪੰਜਾਬ ਚ ਇਥੇ ਵਾਪਰੀ ਵੱਡੀ ਵਾਰਦਾਤ, ਚਲੀਆਂ ਗੋਲੀਆਂ – ਹੋਇਆ ਭਾਰੀ ਨੁਕਸਾਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਬੀਤੇ ਦਿਨੀਂ ਪੰਜਾਬ ਵਿਚ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਠੱਲ੍ਹ ਪਾਉਣ ਵਾਸਤੇ ਗੈਂਗਸਟਰ ਵਿਰੋਧੀ ਟਾਸਕ ਫੋਰਸ ਦਾ ਗਠਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਉੱਚ ਅਧਿਕਾਰੀਆਂ ਨੂੰ ਤੈਨਾਤ ਕੀਤਾ ਜਾਵੇਗਾ। ਜਿਨ੍ਹਾਂ ਨੂੰ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਜਾ ਰਹੇ ਹਨ ਜਿਨ੍ਹਾਂ ਦੇ ਨਾਲ ਪੁਲਿਸ ਵੱਲੋਂ ਮਿਲ ਕੇ ਕੰਮ ਕੀਤਾ ਜਾਵੇਗਾ। ਕਿਉਂਕਿ ਪਿਛਲੇ ਕੁਝ ਸਾਲਾਂ ਤੋਂ ਜਿੱਥੇ ਪੰਜਾਬ ਅੰਦਰ ਬਹੁਤ ਸਾਰੀਆਂ ਅਪਰਾਧਕ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਅਕਸਰ ਹੀ ਕਈ ਜਗ੍ਹਾ ਤੇ ਗੋਲੀਆਂ ਚੱਲਣ ਦੀਆਂ ਘਟਨਾਵਾਂ ਵਿੱਚ ਕਈ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਜਿਨ੍ਹਾਂ ਦਾ ਪੰਜਾਬ ਦੇ ਹਲਾਤਾਂ ਤੇ ਵੀ ਗਹਿਰਾ ਅਸਰ ਹੋਇਆ ਹੈ।

ਹੁਣ ਪੰਜਾਬ ਵਿੱਚ ਇੱਥੇ ਵੱਡੀ ਵਾਰਦਾਤ ਵਾਪਰੀ ਹੈ ਜਿੱਥੇ ਗੋਲੀਆਂ ਚੱਲਣ ਕਾਰਨ ਭਾਰੀ ਨੁਕਸਾਨ ਹੋਇਆ ਹੈ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਉਹਦੇ ਸਰਹੱਦੀ ਕਸਬੇ ਡੇਰਾ ਬਾਬਾ ਨਾਨਕ ਦੇ ਅਧੀਨ ਆਉਂਦੇ ਪਿੰਡ ਉਦੋਂਵਾਲੀ ਖੁਰਦ ਤੋਂ ਸਾਹਮਣੇ ਆਈ ਹੈ,ਜਿੱਥੇ ਮਾਮੂਲੀ ਤਕਰਾਰ ਦੇ ਚਲਦੇ ਹੋਏ ਰਾਤ ਦੇ ਸਮੇਂ ਗੋਲੀਆਂ ਚਲਾ ਦਿੱਤੀਆਂ ਗਈਆਂ ਹਨ, ਅਤੇ ਇੱਟਾਂ ਰੋੜੇ ਮਾਰ ਕੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਬਲਦੇਵ ਸਿੰਘ ਅਤੇ ਬਲਵੀਰ ਸਿੰਘ ਵਲੋ ਭੁਪਿੰਦਰ ਸਿੰਘ ਭਿੰਦਾ ਅਤੇ ਉਸ ਦੇ ਕੁਝ ਅਣਪਛਾਤੇ ਸਾਥੀਆਂ ਪੁਲਿਸ ਨੂੰ ਸ਼ਿਕਾਇਤ ਕਰਦੇ ਹੋਏ ਦੱਸਿਆ ਗਿਆ ਹੈ ਕਿ ਰਾਤ ਦੇ ਸਮੇਂ ਉਨ੍ਹਾਂ ਉਪਰ ਜਾਨਲੇਵਾ ਹਮਲਾ ਕੀਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਵੱਲੋਂ ਬੜੀ ਮੁਸ਼ਕਲ ਨਾਲ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਅ ਕੀਤਾ ਗਿਆ ਹੈ।

ਜਿੱਥੇ ਭੁਪਿੰਦਰ ਸਿੰਘ ਭਿੰਦਾ ਵੱਲੋਂ ਆਪਣੇ ਇਕ ਸਾਥੀ ਨਾਲ ਗੱਡੀ ਵਿੱਚ ਉੱਚੀ-ਉੱਚੀ ਗਾਣੇ ਵਜਾਏ ਜਾ ਰਹੇ ਸਨ ਜਿਸ ਤੋਂ ਰੋਕਣ ਉੱਪਰ ਉਸ ਵੱਲੋਂ ਬਲਦੇਵ ਸਿੰਘ ਅਤੇ ਬਲਵੀਰ ਸਿੰਘ ਨਾਲ ਹੱਥੋਪਾਈ ਹੋਈ ਸੀ ਅਤੇ ਉਸ ਨੂੰ ਧਮਕੀ ਵੀ ਦਿੱਤੀ ਗਈ ਸੀ ਜਿਸ ਤੋਂ ਬਾਅਦ ਉਕਤ ਵਿਅਕਤੀ ਵੱਲੋਂ ਆਪਣੇ 10 ਸਾਥੀਆਂ ਦੇ ਨਾਲ ਉਨ੍ਹਾਂ ਦੇ ਘਰ ਉਪਰ ਰਾਤ ਦੇ ਸਮੇਂ ਇੱਟਾਂ ਵੱਟਿਆਂ ਅਤੇ ਗੋਲੀਆਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਤੁਰੰਤ ਪੁਲਿਸ ਵੱਲੋਂ ਰਾਤ ਦੇ ਸਮੇਂ ਮੌਕੇ ਤੇ ਪਹੁੰਚ ਕਰਕੇ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

error: Content is protected !!