Home / Informations / ਪੰਜਾਬ ਚ ਇਥੇ ਸਮਸ਼ਾਨ ਘਾਟ ਚ ਵਾਪਰਿਆ ਇਹ ਕਾਂਡ, ਪੁਲਿਸ ਕਰ ਰਹੀ ਕਾਰਵਾਈ

ਪੰਜਾਬ ਚ ਇਥੇ ਸਮਸ਼ਾਨ ਘਾਟ ਚ ਵਾਪਰਿਆ ਇਹ ਕਾਂਡ, ਪੁਲਿਸ ਕਰ ਰਹੀ ਕਾਰਵਾਈ

ਆਈ ਤਾਜ਼ਾ ਵੱਡੀ ਖਬਰ 

ਆਮ ਆਦਮੀ ਪਾਰਟੀ ਵੱਲੋਂ ਜਿਥੇ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕਰਨ ਦੀਆਂ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਆਏ ਦਿਨ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਬੇਰੁਜ਼ਗਾਰੀ ਅਤੇ ਨਸ਼ਿਆ ਦੇ ਚਲਦੇ ਹੋਏ ਕਈ ਨੌਜਵਾਨਾਂ ਵੱਲੋਂ ਜਿਥੇ ਚੋਰੀ ਠੱਗੀ ਤੇ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਲਗਾਤਾਰ ਅੰਜਾਮ ਦਿੱਤਾ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੇ ਲੋਕ ਅਜਿਹੇ ਚੋਰਾਂ ਤੇ ਲੁਟੇਰਿਆਂ ਦੀਆਂ ਘਟਨਾਵਾਂ ਦਾ ਸ਼ਿਕਾਰ ਹੋ ਰਹੇ ਹਨ। ਪੰਜਾਬ ਵਿੱਚ ਲਗਾਤਾਰ ਵੀ ਵਾਪਰਨ ਵਾਲੀਆਂ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਕਾਰਨ ਜਿੱਥੇ ਪੰਜਾਬ ਦੇ ਲੋਕਾਂ ਵਿਚ ਡਰ ਅਤੇ ਦਹਿਸ਼ਤ ਦਾ ਮਾਹੌਲ ਲਗਾਤਾਰ ਵਧਦਾ ਜਾ ਰਿਹਾ ਹੈ।

ਉੱਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਚੋਰੀ ਅਤੇ ਲੁਟ-ਖੋਹ ਦੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਵਿਚ ਏਥੇ ਸ਼ਮਸ਼ਾਨ ਘਾਟ ਵਿਚ ਕਾਂਡ ਵਾਪਰਿਆ ਹੈ ਜਿੱਥੇ ਪੁਲਿਸ ਕਾਰਵਾਈ ਕਰ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਾਘਾ ਪੁਰਾਣਾ ਦੇ ਅਧੀਨ ਆਉਂਦੇ ਪਿੰਡ ਕਾਲੇ ਕੇ ਤੋਂ ਸਾਹਮਣੇ ਆਇਆ ਹੈ। ਬੀਤੇ ਦਿਨੀਂ ਇੱਥੇ ਸ਼ਮਸ਼ਾਨਘਾਟ ਤੋਂ ਤਿੰਨ ਵਿਅਕਤੀਆਂ ਵੱਲੋਂ ਮੱਛੀ ਮੋਟਰ ਚੋਰੀ ਕਰ ਲਈ ਗਈ ਸੀ। ਜਿੱਥੇ ਪੁਲਿਸ ਵੱਲੋਂ ਸੂਚਨਾ ਮਿਲਣ ਤੇ 3 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ।

ਇਨ੍ਹਾਂ ਦੋਸ਼ੀਆਂ ਦੀ ਪਹਿਚਾਣ ਰਾਮ ਸਿੰਘ ਉਰਫ ਬੱਗੀ ਪੁੱਤਰ ਜਗਤਾਰ ਸਿੰਘ, ਸੁਖਜਿੰਦਰ ਸਿੰਘ ਪੁੱਤਰ ਤੇਜਾ ਸਿੰਘ, ਇੰਦਰਜੀਤ ਸਿੰਘ ਪੁੱਤਰ ਬਲਵੀਰ ਸਿੰਘ, ਤਿੰਨੇ ਹੀ ਨਿਵਾਸੀ ਪਿੰਡ ਕਾਲੇਕੇ ਨੂੰ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ। ਜਿੱਥੇ ਪੁਲਿਸ ਪਾਰਟੀ ਵੱਲੋਂ ਗਸ਼ਤ ਕੀਤੀ ਜਾ ਰਹੀ ਸੀ ਉਥੇ ਹੀ ਕਿਸੇ ਖਾਸ ਮੁਖ਼ਬਰ ਵੱਲੋਂ ਇਨ੍ਹਾਂ ਬਾਰੇ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ।

ਜਿੱਥੇ ਇਹ ਤਿੰਨੋ ਚੋਰ ਚੋਰੀ ਕੀਤੀ ਗਈ ਪਾਣੀ ਵਾਲੀ ਮੱਛੀ ਮੋਟਰ ਵੇਚਣ ਵਾਸਤੇ ਬਾਘਾਪੁਰਾਣਾ ਨੂੰ ਜਾ ਰਹੇ ਸਨ। ਉਸ ਸਮੇਂ ਪੁਲਸ ਪਾਰਟੀ ਵੱਲੋਂ ਇਨ੍ਹਾਂ ਤਿੰਨਾਂ ਨੂੰ ਰਸਤੇ ਵਿੱਚ ਕਾਬੂ ਕਰ ਲਿਆ ਗਿਆ ਅਤੇ ਇਨ੍ਹਾਂ ਕੋਲੋਂ ਚੋਰੀ ਦੀ ਪਾਣੀ ਵਾਲੀ ਮੱਛੀ ਮੋਟਰ ਵੀ ਬਰਾਮਦ ਕੀਤੀ ਗਈ ਹੈ। ਜਿੱਥੇ ਇਹਨਾਂ ਵੱਲੋਂ ਪਹਿਲਾਂ ਵੀ ਪਿੰਡ ਵਿੱਚ ਕਈ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਚੁੱਕਾ ਹੈ। ਉੱਥੇ ਹੀ ਇਨ੍ਹਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਪੁਲਿਸ ਪਾਰਟੀ ਵੱਲੋਂ ਕਾਰਵਾਈ ਸ਼ੁਰੂ ਕੀਤੀ ਗਈ ਹੈ।

error: Content is protected !!