Home / Informations / ਪੰਜਾਬ ਚ ਇਥੇ ਹੋਈ ਬੇਅਦਬੀ ਦੀ ਦੁਖਦ ਘਟਨਾ, ਪੁਲਿਸ ਕਰ ਰਹੀ ਕਾਰਵਾਈ- ਤਾਜਾ ਵੱਡੀ ਖਬਰ

ਪੰਜਾਬ ਚ ਇਥੇ ਹੋਈ ਬੇਅਦਬੀ ਦੀ ਦੁਖਦ ਘਟਨਾ, ਪੁਲਿਸ ਕਰ ਰਹੀ ਕਾਰਵਾਈ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਸਥਾਪਤ ਕੀਤੇ ਜਾਣ ਵਾਸਤੇ ਬਹੁਤ ਸਾਰੇ ਸਖਤ ਕਦਮ ਚੁੱਕੇ ਜਾ ਰਹੇ ਹਨ। ਕਿਉਂਕਿ ਪਿਛਲੇ ਕੁਝ ਸਮੇਂ ਤੋਂ ਜਿੱਥੇ ਪੰਜਾਬ ਵਿੱਚ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਉਥੇ ਹੀ ਦੋਸ਼ੀਆਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ। ਬੀਤੇ ਕੁਝ ਮਹੀਨਿਆਂ ਤੋਂ ਜਿੱਥੇ ਪੰਜਾਬ ਅੰਦਰ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿਸ ਨੂੰ ਬਹੁਤ ਸਾਰੇ ਲੋਕਾਂ ਵਿੱਚ ਇੱਕ ਦੂਸਰੇ ਪ੍ਰਤੀ ਨਫਰਤ ਵੀ ਵਧਦੀ ਜਾ ਰਹੀ ਹੈ। ਜਿਸ ਦੇ ਕਾਰਨ ਸਮਾਜ ਵਿੱਚ ਲੋਕਾਂ ਦਾ ਆਪਸੀ ਸਬੰਧ ਵੀ ਇਹੋ ਜਿਹੀਆਂ ਘਟਨਾਵਾਂ ਦੇ ਕਾਰਨ ਖਰਾਬ ਹੋ ਰਿਹਾ ਹੈ।

ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ਬਹੁਤ ਸਾਰੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀਆਂ ਹਨ। ਹੁਣ ਪੰਜਾਬ ਚ ਇਥੇ ਹੋਈ ਬੇਅਦਬੀ ਦੀ ਦੁਖਦ ਘਟਨਾ, ਜਿੱਥੇ ਪੁਲਿਸ ਕਰ ਰਹੀ ਕਾਰਵਾਈ, ਜਿਸ ਬਾਰੇ ਹੁਣ ਤਾਜ਼ਾ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪੁਲਿਸ ਥਾਣਾ ਹੇਅਰ ਕੰਬੋ ਅਧੀਨ ਆਉਂਦੇ ਪਿੰਡ ਫਤਹਿਗੜ੍ਹ ਸ਼ੂਕਰਚੱਕ ਤੋਂ ਸਾਹਮਣੇ ਆਇਆ ਹੈ ਜਿੱਥੇ ਬੇਅਦਬੀ ਦੀ ਘਟਨਾ ਵਾਪਰੀ ਹੈ। ਪਿੰਡ ਵਿੱਚ ਵਾਪਰੀ ਇਸ ਘਟਨਾ ਦੇ ਕਾਰਨ ਜਿਥੇ ਸਿੱਖ ਸੰਗਤ ਵਿਚ ਰੋਸ ਦੇਖਿਆ ਜਾ ਰਿਹਾ ਹੈ ਉਥੇ ਹੀ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਪਿੰਡ ਦੀਆਂ ਨਾਲੀਆਂ ਦੇ ਵਿੱਚ ਇਕ ਔਰਤ ਤੇ ਉਸ ਦੇ ਪਤੀ ਦੁਆਰਾ ਗੁਟਕਾ ਸਾਹਿਬ ਦੇ ਪਤਰੇ ਪਾੜ ਕੇ ਨਾਲੀ ਵਿਚ ਸੁਟ ਕੇ ਬੇਅਦਬੀ ਕੀਤੀ ਗਈ ਹੈ। ਜਿੱਥੇ ਇਸ ਘਟਨਾ ਦੀ ਜਾਣਕਾਰੀ ਸਾਹਮਣੇ ਆਈ ਹੈ ਕਿ ਲੋਕਾਂ ਵਿਚ ਗੁੱਸੇ ਦੀ ਲਹਿਰ ਫੈਲ ਗਈ।

ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਮਿਲਣ ਤੇ ਜਿਥੇ ਪੁਲਿਸ ਵੱਲੋਂ ਦੋਹਾਂ ਪਤੀ-ਪਤਨੀ ਖਿਲਾਫ਼ ਮਾਮਲਾ ਦਰਜ ਕੀਤਾ ਹੈ ਉਥੇ ਹੀ ਇਸ ਮਾਮਲੇ ਨੂੰ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਵਿੱਚ ਬਹੁਤ ਸਾਰੀਆਂ ਬੇਅਦਬੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਬੇਅਦਬੀ ਦੀਆਂ ਘਟਨਾਵਾਂ ਨਾਲ ਪੰਜਾਬ ਵਿੱਚ ਮਾਹੌਲ ਖਰਾਬ ਹੋਣ ਕਾਰਨ ਸੂਬੇ ਦੇ ਹਾਲਾਤਾਂ ਉਪਰ ਵੀ ਗਹਿਰਾ ਅਸਰ ਹੋਇਆ ਹੈ।

error: Content is protected !!