Home / Informations / ਪੰਜਾਬ ਚ ਏਥੇ ਰਾਤ 9 ਵਜੇ ਨਾਲ ਸ਼ਰਾਬੀ ਵਿਅਕਤੀ ਨੇ ਕੀਤੀ ਇਹ ਬੇਅਦਬੀ – ਤਾਜਾ ਵੱਡੀ ਖਬਰ

ਪੰਜਾਬ ਚ ਏਥੇ ਰਾਤ 9 ਵਜੇ ਨਾਲ ਸ਼ਰਾਬੀ ਵਿਅਕਤੀ ਨੇ ਕੀਤੀ ਇਹ ਬੇਅਦਬੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਕ ਪਾਸੇ ਪੰਜਾਬ ਦੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਕਾਫ਼ੀ ਸਰਗਰਮ ਨਜ਼ਰ ਆ ਰਹੀਆਂ ਹਨ । ਦੂਜੇ ਪਾਸੇ ਪੰਜਾਬ ‘ਚ ਵੱਖ ਵੱਖ ਥਾਵਾਂ ਤੇ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਭਰ ਦੇ ਲੋਕਾਂ ਦੇ ਵਿੱਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ । ਜਿੱਥੇ ਬੀਤੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਦਰਬਾਰ ਸਾਹਿਬ ਤੇ ਵਿੱਚ ਬੇਅਦਬੀ ਦੀ ਘਟਨਾ ਵਾਪਰੀ ਹੈ , ਉਸ ਘਟਨਾ ਨੂੰ ਲੈ ਕੇ ਕਈ ਲੋਕਾਂ ਦੇ ਵਿਚ ਕਾਫੀ ਗੁੱਸਾ ਵੇਖਣ ਨੂੰ ਮਿਲ ਰਿਹਾ ਹੈ । ਹਰ ਕਿਸੇ ਦੇ ਵੱਲੋਂ ਇਸ ਘਟਨਾ ਸਬੰਧੀ ਬਾਰੀਕੀ ਨਾਲ ਜਾਂਚ ਕਰਨ ਦੀ ਮੰਗ ਜਾ ਰਹੀ ਹੈ । ਅਜੇ ਇਹ ਮਾਮਲਾ ਠੰਡਾ ਨਹੀਂ ਹੋਇਆ ਸੀ , ਕਿ ਇਕ ਹੋਰ ਬੇਅਦਬੀ ਦੇ ਨਾਲ ਸਬੰਧਤ ਮਾਮਲਾ ਸਾਹਮਣੇ ਆਇਆ ਹੈ। ਜਿਸ ਦੇ ਚਲਦੇ ਹੁਣ ਸੰਗਤਾਂ ਦੇ ਵਿਚ ਕਾਫੀ ਰੋਸ ਵੇਖਣ ਨੂੰ ਮਿਲ ਰਿਹਾ ਹੈ ।

ਦਰਅਸਲ ਪੰਜਾਬ ਵਿੱਚ ਆ ਰਹੀਆਂ ਚੋਣਾਂ ਨੂੰ ਲੈ ਕੇ ਚਾਰੇ ਪਾਸੇ ਚਰਚਾ ਵਿਚਕਾਰ ਹੁਣ ਬੇਅਦਬੀ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ । ਬੇਸ਼ੱਕ ਜਦੋਂ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਤਾਂ, ਬੇਅਦਬੀ ਕਰਨ ਵਾਲਿਆਂ ਨੂੰ ਕਈ ਵਾਰ ਮੌਕੇ ਤੇ ਹੀ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਪਰ ਇਸਦੇ ਬਾਵਜੂਦ ਵੀ ਸ਼ਰਾਰਤੀ ਅਨਸਰਾਂ ਵੱਲੋਂ ਲਗਾਤਾਰ ਬੇਅਦਬੀ ਦੀਆਂ ਘਟਨਾਵਾਂ ਨੂੰ ਵਾਰਦਾਤ ਅੰਜ਼ਾਮ ਦਿੱਤਾ ਜਾ ਰਿਹਾ ਹੈ । ਹੁਣ ਮਾਮਲਾ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਤੋਂ ਸਾਹਮਣੇ ਆਇਆ । ਜਿੱਥੇ ਗੁਰਦਾਸਪੁਰ ਦੇ ਪਿੰਡ ਅਬਲਖੈਰ ਦੇ ਵਿਚ ਬੀਤੀ ਰਾਤ ਬੇਅਦਬੀ ਦੀ ਘਟਨਾ ਵਾਪਰੀ ।

ਜਿੱਥੇ ਦੇਰ ਰਾਤ ਇਕ ਸ਼ਰਾਬੀ ਵਿਅਕਤੀ ਦੇ ਵੱਲੋਂ ਬਾਬਾ ਬਾਲਕ ਨਾਥ ਜੀ ਦੇ ਮੰਦਿਰ ਵਿਚ ਆ ਕੇ ਬਾਬਾ ਬਾਲਕ ਨਾਥ ਅਤੇ ਹੋਰਾ ਦੇਵੀ ਦੇਵਤਾਵਾਂ ਦੀਆਂ ਫੋਟੋਆਂ ਦੀ ਭੰਨਤੋੜ ਕੀਤੀ ਗਈ । ਇਸ ਘਟਨਾ ਦੇ ਵਾਪਰਨ ਤੋਂ ਬਾਅਦ ਸਮੂਹ ਸੰਗਤਾਂ ਦੇ ਵਿੱਚ ਕਾਫ਼ੀ ਰੋਸ ਵੇਖਣ ਨੂੰ ਮਿਲਿਆ । ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਦੇਰ ਰਾਤ ਕਰੀਬ ਨੌੰ ਵਜੇ ਇੱਕ ਵਿਅਕਤੀ ਪੂਰੇ ਨਸ਼ੇ ਦੀ ਹਾਲਤ ਵਿੱਚ ਧੁੱਤ ਸੀ ਤੇ ਉਹ ਬਾਬਾ ਬਾਲਕ ਨਾਥ ਜੀ ਦੇ ਦਰਬਾਰ ‘ਚ ਆ ਗਿਆ । ਜਿਸ ਸਾਲ ਮੰਦਰ ਦੇ ਪੁਜਾਰੀ ਦੇ ਵੱਲੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ।

ਪਰ ਉਹ ਨਹੀਂ ਰੁਕਿਆ ਤੇ ਬਾਬੇ ਦੇ ਨਾਲ ਧੱਕਾ ਮੁੱਕੀ ਕਰਦਾ ਹੋਇਆ ਮੰਦਿਰ ਵਿੱਚ ਦਾਖ਼ਲ ਹੋ ਗਏ । ਦਰਬਾਰ ਵਿੱਚ ਜਾ ਕੇ ਉਥੇ ਧੱਕਾ ਮੁੱਕੀ ਕਰਦਾ ਹੋਇਆ ਉਹ ਦੀਵਾਰ ਤੇ ਲੱਗੀਆਂ ਤਸਵੀਰਾਂ ਪੜ੍ਹਨ ਲੱਗਾ ਤੇ ਉਸ ਵੱਲੋਂ ਮੂਰਤੀਆਂ ਦੀ ਭੰਨ ਤੋੜ ਸ਼ੁਰੂ ਕਰ ਦਿੱਤੀ ਗਈ । ਉੱਥੇ ਹੀ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਨਸ਼ੇੜੀ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਿਆ । ਜਿਸ ਤੋਂ ਬਾਅਦ ਇਲਾਕਾ ਵਾਸੀਆਂ ਦੇ ਵੱਲੋਂ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਤਾਂ ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲੈ ਕੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

error: Content is protected !!