Home / Informations / ਪੰਜਾਬ ‘ਚ ਲੱਗੇ ਭੂਚਾਲ ਦੇ ਝਟਕੇ

ਪੰਜਾਬ ‘ਚ ਲੱਗੇ ਭੂਚਾਲ ਦੇ ਝਟਕੇ

ਹੁਣੇ ਆਈ ਤਾਜਾ ਵੱਡੀ ਖਬਰ

ਹੁਣੇ ਹੁਣੇ ਵੱਡੀ ਖਬਰ ਆ ਰਹੀ ਹੈ ਕੇ ਜਲੰਧਰ ਅਤੇ ਆਸਪਾਸ ਦੇ ਇਲਾਕਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਝਟਕੇ 4 ਵਜ ਕੇ 33 ਮਿੰਟ ‘ਤੇ ਮਹਿਸੂਸ ਕੀਤੇ ਗਏ ਹਨ। ਅੱਜ ਸ਼ਾਮੀਂ ਕਰੀਬ 4.33 ਵਜੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅੰਮ੍ਰਿਤਸਰ ਦੇ ਰਾਜਾਸਾਂਸੀ ਇਲਾਕੇ ‘ਚ ਤਾਂ ਇਸ ਕਾਰਨ ਬਿਜਲੀ ਸਪਲਾਈ ਵੀ ਠੱਪ ਹੋ ਗਈ ਹੈ। ਭੂਚਾਲ ਦੇ ਸਹਿਮ ਕਾਰਨ ਲੋਕ ਆਪਣੇ ਘਰਾਂ ਅਤੇ ਦੁਕਾਨਾਂ ‘ਚੋਂ ਬਾਹਰ ਆ ਗਏ। ਇਸ ਕਾਰਨ ਫਿਲਹਾਲ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਨਵੀਂ ਦਿੱਲੀ— ਦਿੱਲੀ-ਐੱਨ.ਸੀ.ਆਰ. ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਤੋਂ ਬਾਅਦ ਲੋਕਾਂ ‘ਚ ਡਰ ਫੈਲ ਗਿਆ ਅਤੇ ਲੋਕ ਆਪਣੇ-ਆਪਣੇ ਦਫ਼ਤਰ ਅਤੇ ਘਰਾਂ ਤੋਂ ਬਾਹਰ ਨਿਕਲ ਗਏ। ਦਿੱਲੀ ਦੇ ਨਾਲ-ਨਾਲ ਕਸ਼ਮੀਰ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਲੋਕ ਭੂਚਾਲ ਨਾਲ ਬੁਰੀ ਤਰ੍ਹਾਂ ਡਰੇ ਹੋਏ ਹਨ। ਭੂਚਾਲ ਦੇ ਝਟਕੇ 35 ਵਜੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੀ ਤੀਬਰਤਾ ਰਿਕਟਰ ਸਕੇਲ ‘ਤੇ 6.1 ਨਾਪੀ ਗਈ ਹੈ, ਇਸ ਦਾ ਕੇਂਦਰ ਪਾਕਿਸਤਾਨ ਦੇ ਰਾਵਲਪਿੰਡੀ ਦੇ ਕੋਲ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਦੇ ਜਾਟਲਾਨ ਇਲਾਕੇ ‘ਚ ਭੂਚਾਲ ਦਾ ਕੇਂਦਰ ਸੀ। ਇਹ ਜਗ੍ਹਾ ਲਾਹੌਰ ਤੋਂ ਕਰੀਬ 117 ਕਿਲੋਮੀਟਰ ਦੂਰ ਸੀ। ਭੂਚਾਲ ਦੇ ਝਟਕੇ ਹਰਿਆਣਾ, ਪੰਜਾਬ, ਦਿੱਲੀ, ਕਸ਼ਮੀਰ, ਹਿਮਾਚਲ ਪ੍ਰਦੇਸ਼ ਦੀਆਂ ਵੱਖ-ਵੱਖ ਥਾਂਵਾਂ ‘ਤੇ ਵੀ ਮਹਿਸੂਸ ਕੀਤੇ ਗਏ ਹਨ।
ਭੂਚਾਲ ਦੇ ਝਟਕੇ ਪੰਜਾਬ ਦੇ ਅੰਮ੍ਰਿਤਸਰ, ਲੁਧਿਆਣਾ, ਚੰਡੀਗੜ੍ਹ, ਗੁਰਦਾਸਪੁਰ, ਜਲੰਧਰ ‘ਚ ਵੀ ਮਹਿਸੂਸ ਕੀਤੇ ਗਏ ਹਨ। ਉੱਥੇ ਹੀ ਭੂਚਾਲ ਦੇ ਝਟਕੇ ਹਰਿਆਣਾ ਦੇ ਗੁਰੂਗ੍ਰਾਮ ‘ਚ ਵੀ ਮਹਿਸੂਸ ਕੀਤੇ ਗਏ ਹਨ। ਪੱਛਮੀ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਅਤੇ ਮੇਰਠ ‘ਚ ਵੀ ਭੂਚਾਲ ਦੇ ਝਟਕੇ ਲੱਗੇ।
ਸ਼ੁਰੂਆਤੀ ਖਬਰਾਂ ਅਨੁਸਾਰ ਭੂਚਾਲ ਨਾਲ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਭੂਚਾਲ ਦਾ ਕੇਂਦਰ ਪਾਕਿਸਤਾਨ ਦੇ ਜਾਟਲਾਨ ਇਲਾਕਾ ਦੱਸਿਆ ਜਾ ਰਿਹਾ ਹੈ। ਪਾਕਿਸਤਾਨ ਨਾਲ ਲੱਗਣ ਕਾਰਨ ਜੰਮੂ-ਕਸ਼ਮੀਰ ‘ਚ ਭੂਚਾਲ ਦਾ ਅਸਰ ਜ਼ਿਆਦਾ ਮਹਿਸੂਸ ਕੀਤਾ ਗਿਆ ਹੈ। ਸਿ ਤੋਂ ਪਹਿਲਾਂ 2005 ‘ਚ ਵੀ ਜੰਮੂ-ਕਸ਼ਮੀਰ ‘ਚ ਅਜਿਹਾ ਵੀ ਤੇਜ਼ ਭੂਚਾਲ ਆਇਆ ਸੀ। ਉਸ ‘ਚ ਕਸ਼ਮੀਰ ‘ਚ ਕਾਫੀ ਨੁਕਸਾਨ ਹੋਇਆ ਸੀ। ਉਸ ਸਮੇਂ 7.6 ਸਕੇਲ ਦਾ ਭੂਚਾਲ ਆਇਆ ਸੀ। ਜਿਸ ‘ਚ ਕਾਫ਼ੀ ਲੋਕਾਂ ਦੀ ਮੌਤ ਹੋਈ ਸੀ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!