Home / Informations / ਪੰਜਾਬ ਚ ਵੋਟਾਂ ਚ ਉਮੀਦਵਾਰ ਇਨਾਂ ਪੈਸਾ ਹੀ ਖਰਚ ਕਰ ਸਕਣਗੇ – ਹੋ ਗਿਆ ਇਹ ਵੱਡਾ ਐਲਾਨ

ਪੰਜਾਬ ਚ ਵੋਟਾਂ ਚ ਉਮੀਦਵਾਰ ਇਨਾਂ ਪੈਸਾ ਹੀ ਖਰਚ ਕਰ ਸਕਣਗੇ – ਹੋ ਗਿਆ ਇਹ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ 2022 ਵਿਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਪਾਰਟੀਆਂ ਵੱਲੋਂ ਬਹੁਤ ਸਾਰੇ ਐਲਾਨ ਰੈਲੀਆਂ ਦੇ ਦੌਰਾਨ ਕੀਤੇ ਜਾ ਰਹੇ ਹਨ। ਉਥੇ ਹੀ ਹੋਣ ਵਾਲੀਆਂ ਇਨ੍ਹਾਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਚੋਣ ਕਮਿਸ਼ਨ ਵੱਲੋਂ ਵੀ ਬਹੁਤ ਸਾਰੇ ਆਦੇਸ਼ ਲਾਗੂ ਕੀਤੇ ਜਾ ਰਹੇ ਹਨ। ਜਿੱਥੇ ਚੋਣਾਂ ਦੌਰਾਨ ਡਿਊਟੀ ਤੇ ਤਾਇਨਾਤ ਹੋਣ ਵਾਲੇ ਕਰਮਚਾਰੀਆਂ ਦਾ ਟੀਕਾਕਰਨ ਕਰਵਾਏ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਉਥੇ ਹੀ ਨਵੀਆਂ ਵੋਟਾਂ ਨੂੰ ਬਣਾਉਣ ਅਤੇ ਪੁਰਾਣੀਆਂ ਵੋਟਾਂ ਨੂੰ ਕੱਟਣ ਦੇ ਆਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ। ਚੋਣ ਕਮਿਸ਼ਨ ਵੱਲੋਂ ਇਨ੍ਹਾਂ ਹੋਣ ਵਾਲੀਆਂ ਚੋਣਾਂ ਉਪਰ ਪੂਰੀ ਨਜ਼ਰ ਰੱਖੀ ਜਾ ਰਹੀ ਹੈ।

ਹੁਣ ਪੰਜਾਬ ਵਿੱਚ ਵੋਟਾਂ ਦੌਰਾਨ ਉਮੀਦਵਾਰ ਇਹ ਪੈਸਾ ਖਰਚ ਕਰ ਸਕਣਗੇ। ਜਿਸ ਬਾਰੇ ਵੱਡਾ ਐਲਾਨ ਹੋ ਗਿਆ ਹੈ। ਵੱਖ ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਜਿਥੇ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਵਧੇਰੇ ਪੈਸੇ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਉੱਥੇ ਹੀ ਹੁਣ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾ ਦੌਰਾਨ ਉਮੀਦਵਾਰਾਂ ਦੁਆਰਾ ਕੀਤੇ ਜਾਣ ਵਾਲੇ ਖ਼ਰਚੇ ਉਪਰ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਜਿੱਥੇ ਹੁਣ ਚੋਣ ਕਮਿਸ਼ਨ ਵੱਲੋਂ ਇਹ ਐਲਾਨ ਕਰ ਦਿੱਤਾ ਗਿਆ ਹੈ ਕਿ ਆਉਣ ਵਾਲੀਆਂ ਚੋਣਾਂ ਦੇ ਵਿਚ ਉਮੀਦਵਾਰ 30.80 ਲੱਖ ਰੁਪਏ ਹੀ ਵੱਧ ਤੋਂ ਵੱਧ ਖਰਚ ਕਰ ਸਕਦਾ ਹੈ।

ਅਗਰ ਕੋਈ ਇਨ੍ਹਾਂ ਦੀ ਉਲੰਘਣਾ ਕਰੇਗਾ ਤਾਂ ਉਸ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਚੋਣਾਂ ਦੇ ਦੌਰਾਨ ਉਮੀਦਵਾਰ ਵੱਲੋਂ ਖਰਚ ਕੀਤੇ ਜਾਣ ਵਾਲੇ ਸਾਰੇ ਪੈਸੇ ਦੀ ਜਾਣਕਾਰੀ ਇੱਕ ਰਜਿਸਟਰ ਉਪਰ ਦਰਜ ਕਰਨੀ ਹੋਵੇਗੀ। ਇਸ ਤਰ੍ਹਾਂ ਹੀ ਚੋਣ ਕਮਿਸ਼ਨ ਵੱਲੋਂ ਵੀ ਇੱਕ ਰਜਿਸਟਰ ਉਪਰ ਇਸ ਸਾਰੇ ਪੈਸੇ ਦਾ ਵੇਰਵਾ ਦਰਜ ਕੀਤਾ ਜਾਵੇਗਾ।

ਜਿਸ ਦਾ ਆਪਸ ਵਿਚ ਮੇਲ ਹੋਣਾ ਜ਼ਰੂਰੀ ਹੈ। ਕਮਿਸ਼ਨ ਵੱਲੋਂ ਇਨ੍ਹਾਂ ਉਮੀਦਵਾਰਾਂ ਉਪਰ ਨਜ਼ਰ ਰੱਖਣ ਵਾਸਤੇ ਆਪਣੇ ਖਾਸ ਨਿਗਰਾਨ ਵੀ ਭੇਜੇ ਜਾ ਰਹੇ ਹਨ। ਜੋ ਚੋਣਾਂ ਦੌਰਾਨ ਵਰਤੇ ਜਾਂਦੇ ਪੈਸੇ ਉੱਪਰ ਨਜ਼ਰ ਰੱਖਣਗੇ। ਉਥੇ ਹੀ ਉਮੀਦਵਾਰਾਂ ਨੂੰ ਗ਼ੈਰ-ਕਾਨੂੰਨੀ ਤਰੀਕੇ ਨਾਲ ਲੋਕਾਂ ਵਿੱਚ ਪੈਸੇ ਵੰਡਣ ਉਪਰ ਵੀ ਰੋਕ ਲਗਾਈ ਗਈ ਹੈ, ਜਿਵੇਂ ਕੇ ਤੋਹਫਿਆਂ ਦੀ ਵੰਡ, ਨਗਦੀ ਦੀ ਵੰਡ ਅਤੇ ਨਸ਼ਿਆਂ ਅਤੇ ਸ਼ਰਾਬ ਆਦਿ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ।

error: Content is protected !!