Home / Informations / ਪੰਜਾਬ ਚ ਸਾਰੇ ਸਕੂਲ ਅਤੇ ਕਾਲਜ 11 ਅਪ੍ਰੈਲ ਨੂੰ ਬੰਦ ਕਰਨ ਦਾ ਇਹਨਾਂ ਵਲੋਂ ਹੋ ਗਿਆ ਵੱਡਾ ਐਲਾਨ- ਤਾਜਾ ਵੱਡੀ ਖਬਰ

ਪੰਜਾਬ ਚ ਸਾਰੇ ਸਕੂਲ ਅਤੇ ਕਾਲਜ 11 ਅਪ੍ਰੈਲ ਨੂੰ ਬੰਦ ਕਰਨ ਦਾ ਇਹਨਾਂ ਵਲੋਂ ਹੋ ਗਿਆ ਵੱਡਾ ਐਲਾਨ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਅਪਰਾਧਿਕ ਘਟਨਾਵਾਂ ਵਿੱਚ ਲਗਾਤਾਰ ਪਿਛਲੇ ਕੁਝ ਸਾਲਾਂ ਤੋਂ ਵਾਧਾ ਹੁੰਦਾ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੀਆਂ ਘਟਨਾਵਾਂ ਬੱਚਿਆਂ ਨਾਲ਼ ਵੀ ਵਾਪਰ ਰਹੀਆਂ ਹਨ ਜਿਥੇ ਮਾਸੂਮ ਬੱਚੇ ਨੂੰ ਅਗਵਾ ਕਰਨ ਵਰਗੇ ਮਾਮਲੇ ਸਾਹਮਣੇ ਆ ਰਹੇ ਹਨ, ਉਥੇ ਹੀ ਮਾਸੂਮ ਬੱਚੀਆਂ ਨਾਲ ਜਬਰ ਜਨਾਹ ਦੇ ਬਹੁਤ ਸਾਰੇ ਮਾਮਲੇ ਵੀ ਸਾਹਮਣੇ ਆਏ ਹਨ ਜੋ ਹਰ ਇਕ ਇਨਸਾਨ ਨੂੰ ਝੰਜੋੜ ਕੇ ਰੱਖ ਦਿੰਦੇ ਹਨ ਅਤੇ ਹਰ ਇਕ ਬੱਚਿਆਂ ਦੇ ਮਾਪਿਆਂ ਦੇ ਦਿਲ ਵਿਚ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਡਰ ਪੈਦਾ ਹੋ ਜਾਂਦਾ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਇਨਸਾਨੀਅਤ ਨੂੰ ਸ਼ਰਮਸਾਰ ਵੀ ਕਰ ਦਿੰਦੀਆ ਹਨ। ਹੁਣ ਪੰਜਾਬ ਵਿੱਚ ਸਾਰੇ ਸਕੂਲ ਅਤੇ ਕਾਲਜ 11 ਅਪ੍ਰੈਲ ਨੂੰ ਬੰਦ ਕਰਨ ਦਾ ਇਹਨਾਂ ਵੱਲੋਂ ਵੱਡਾ ਐਲਾਨ ਹੋ ਗਿਆ ਇਸ ਨਾਲ ਜੁੜੀ ਹੋਈ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪੰਜਾਬ ਵਿਚ ਹੁਣ 11 ਅਪ੍ਰੈਲ ਨੂੰ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਆਫ਼ ਪੰਜਾਬ ਦੇ ਸੱਦੇ ਤੇ ਪੰਜਾਬ ਦੀਆਂ ਸਾਰੀਆਂ ਸੰਸਥਾਵਾਂ ਨੂੰ ਬੰਦ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀਂ ਗੁਰਦਾਸਪੁਰ ਜ਼ਿਲ੍ਹੇ ਦੇ ਵਿਚ ਜਿੱਥੇ ਇੱਕ ਨਿੱਜੀ ਸਕੂਲ ਵਿਚ ਪੜ੍ਹਨ ਵਾਲੀ 4 ਸਾਲਾ ਬੱਚੀ ਦੇ ਨਾਲ ਜਬਰ ਜਨਾਹ ਹੋਣ ਦੀ ਘਟਨਾ ਸਾਹਮਣੇ ਆਉਣ ਨਾਲ ਲੋਕਾਂ ਵਿਚ ਰੋਸ ਵੇਖਿਆ ਜਾ ਰਿਹਾ ਸੀ ਉਥੇ ਹੀ ਬੱਚੀ ਦੇ ਮਾਪਿਆਂ ਵੱਲੋਂ ਦੱਸਿਆ ਗਿਆ ਸੀ ਕਿ ਬੱਚੀ ਨਾਲ ਇਹ ਸਭ ਕੁੱਝ ਸਕੂਲ ਵਿੱਚ ਵਾਪਰਿਆ ਹੈ। ਜਿਸ ਤੋਂ ਬਾਅਦ ਮਾਪਿਆਂ ਦੇ ਬਿਆਨ ਦੇ ਆਧਾਰ ਤੇ ਮੈਨੇਜਮੈਂਟ ਕਮੇਟੀ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਗ੍ਰਿਫਤਾਰੀ ਵੀ ਕੀਤੀ ਗਈ ਹੈ।

ਦਸਿਆ ਗਿਆ ਹੈ ਕਿ ਜਿੱਥੇ ਸਕੂਲ ਵਿਚ ਲਗੇ ਹੋਏ ਕੈਮਰਿਆਂ ਦੀ ਰਿਕਾਰਡਿੰਗ ਚੈੱਕ ਕੀਤੀ ਗਈ ਹੈ ਅਤੇ ਉਸ ਦਿਨ ਬੱਚੀ ਕਲਾਸ ਵਿੱਚ ਠੀਕ ਠਾਕ ਸੀ ਅਤੇ ਆਪਣੀ ਮਾਂ ਦੇ ਨਾਲ ਹੀ ਸਕੂਲ ਤੋਂ ਗਈ ਸੀ, ਉਸ ਤੋਂ ਬਾਅਦ ਬਾਜ਼ਾਰ ਜਾਣ ਉਪਰੰਤ ਬਚੀ ਘਰ ਗਈ ਅਤੇ ਸ਼ਾਮ ਨੂੰ ਘਰ ਦੇ ਬਾਹਰ ਵੀ ਖੇਡਦੀ ਹੋਈ ਨਜ਼ਰ ਆਈ। ਉੱਥੇ ਹੀ ਅਜੇ ਤੱਕ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।

ਜਿੱਥੇ ਸਾਰੀਆਂ ਜਥੇਬੰਦੀਆਂ ਵੱਲੋਂ ਬੱਚੀ ਨਾਲ ਹੋਈ ਇਸ ਘਟਨਾ ਦੀ ਨਿੰਦਾ ਕੀਤੀ ਗਈ ਹੈ। ਉੱਥੇ ਹੀ ਮੈਨੇਜਮੈਂਟ ਦੇ ਨਿਰਦੋਸ਼ ਹੋਣ ਅਤੇ ਪਰਚਾ ਦਰਜ ਹੋਣ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਨਿੰਦਾ ਵੀ ਕੀਤੀ ਜਾ ਰਹੀ ਹੈ। ਜਿਸ ਦੇ ਰੋਸ ਵਜੋਂ 11 ਅਪ੍ਰੈਲ ਨੂੰ ਪੂਰੇ ਪੰਜਾਬ ਦੇ ਸਕੂਲ ਅਤੇ ਕਾਲਜ ਬੰਦ ਰੱਖੇ ਜਾਣ ਦਾ ਐਲਾਨ ਕੀਤਾ ਗਿਆ ਹੈ। ਜਿਸ ਦੀ ਜਾਣਕਾਰੀ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਡਾਕਟਰ ਜਗਜੀਤ ਸਿੰਘ ਧੂਰੀ ਅਤੇ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਮੋਹਿਤ ਮਹਾਜਨ ਵੱਲੋਂ ਦਿੱਤੀ ਗਈ ਹੈ।

error: Content is protected !!