Home / Informations / ਪੰਜਾਬ ਚ ਹੋਣ ਜਾ ਰਹੀ ਜਲ੍ਹ ਥਲ ਖਿੱਚੋ ਤਿਆਰੀਆਂ – ਜਾਰੀ ਹੋਇਆ ਮੌਸਮ ਦਾ ਇਹ ਵੱਡਾ ਅਲਰਟ

ਪੰਜਾਬ ਚ ਹੋਣ ਜਾ ਰਹੀ ਜਲ੍ਹ ਥਲ ਖਿੱਚੋ ਤਿਆਰੀਆਂ – ਜਾਰੀ ਹੋਇਆ ਮੌਸਮ ਦਾ ਇਹ ਵੱਡਾ ਅਲਰਟ

ਜਾਰੀ ਹੋਇਆ ਮੌਸਮ ਦਾ ਇਹ ਵੱਡਾ ਅਲਰਟ

ਚੰਡੀਗੜ੍ਹ: ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 11 ਜੁਲਾਈ ਤੱਕ ਬਾਰਸ਼ ਹੋਣ ਦੀ ਸੰਭਾਵਨਾ ਹੈ। ਮਾਝਾ ਤੇ ਦੁਆਬਾ ਜ਼ਿਲ੍ਹਿਆਂ ਵਿੱਚ ਵੀ ਬਾਰਸ਼ ਹੋਣ ਦੀ ਉਮੀਦ ਹੈ, ਜਦਕਿ 10 ਤੋਂ 12 ਜੁਲਾਈ ਤੱਕ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਪੂਰਬੀ ਮਾਲਵਾ ਜ਼ਿਲ੍ਹਿਆਂ ਵਿੱਚ 12 ਤੱਕ ਬਾਰਸ਼ ਹੋਣ ਦੀ ਸੰਭਾਵਨਾ ਹੈ।

ਪੰਜਾਬ ਵਿੱਚ ਇਸ ਪੂਰੇ ਹਫਤੇ ਦੌਰਾਨ ਤੇਜ਼ ਹਵਾਵਾਂ ਤੇ ਗਰਜ ਨਾਲ ਹਲਕੀ ਬਾਰਸ਼ ਪਏਗੀ। ਹਾਲਾਂਕਿ, 14 ਜੁਲਾਈ ਤੱਕ ਦਿਨ ਦਾ ਤਾਪਮਾਨ ਲਗਪਗ 35 ਡਿਗਰੀ ਤੇ ਰਾਤ ਦਾ ਤਾਪਮਾਨ ਲਗਪਗ 26 ਡਿਗਰੀ ਰਹੇਗਾ। ਸਾਰੇ ਹਫ਼ਤੇ ਬੱਦਲਵਾਈ ਰਹਿਣ ਨਾਲ ਗਰਮੀ ਤੋਂ ਰਾਹਤ ਮਿਲੇਗੀ। ਉਸ ਤੋਂ ਬਾਅਦ ਦਿਨ ਦਾ ਤਾਪਮਾਨ ਹੌਲੀ-ਹੌਲੀ ਵਧੇਗਾ ਤੇ ਫਿਰ ਨਮੀ ਦੇ ਕਾਰਨ ਇੱਕ ਵਾਰ ਫਿਰ ਗਰਮੀ ਪ੍ਰੇਸ਼ਾਨ ਕਰੇਗੀ। ਤਾਪਮਾਨ 40 ਡਿਗਰੀ ਤੱਕ ਪਹੁੰਚਣ ਦੀ ਉਮੀਦ ਹੈ।

ਇਸ ਸਮੇਂ ਪਿਆ ਮੀਂਹ ਝੋਨੇ ਦੀ ਫਸਲ ਲਈ ਬਹੁਤ ਫਾਇਦੇਮੰਦ ਹੈ। ਦੂਜੇ ਪਾਸੇ ਖੇਤੀ ਮਾਹਰ ਕਹਿੰਦੇ ਹਨ ਕਿ ਅਜਿਹੀ ਬਾਰਸ਼ ਸਥਾਨਕ ਸਬਜ਼ੀਆਂ ਨੂੰ ਨੁਕਸਾਨ ਪਹੁੰਚਾ ਸਕਦੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!