ਨਾਭਾ ਦੇ ਥਾਣਾ ਭਾਦਸੋਂ ਅਧੀਨ ਪੈਂਦੇ ਪਿੰਡ ਮੂੰਗੋ ਵਿੱਚ ਕੁਲਦੀਪ ਸਿੰਘ ਨਾਮ ਦੇ ਵਿਅਕਤੀ ਨੇ ਆਪਣੇ ਤਾਏ ਸਹੁਰੇ ਹਰਜੀਤ ਸਿੰਘ ਦੀ ਜਾਨ ਲੈ ਲਈ। ਭਾਦਸੋਂ ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਦੋਸ਼ੀਆਂ ਦੀ ਭਾਲ ਕਰ ਰਹੀ ਹੈ। ਨੌਜਵਾਨ ਸੁਖਪ੍ਰੀਤ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੱਤੀ ਹੈ ਕਿ ਉਸ ਦੀ ਭੈਣ ਭਾਦਸੋਂ ਥਾਣੇ ਅਧੀਨ ਪੈਂਦੇ ਪਿੰਡ ਮੂੰਗੋ ਵਿਖੇ ਵਿਆਹੀ ਹੋਈ ਹੈ। ਉਸ ਦਾ ਵਿਆਹ ਲੱਗਭਗ ਸੱਤ ਸਾਲ ਪਹਿਲਾਂ ਹੋਇਆ ਸੀ।
ਉਹ ਆਪ ਅਲੋਹਰਾਂ ਪਿੰਡ ਦੇ ਰਹਿਣ ਵਾਲੇ ਹਨ। ਉਸ ਦੀ ਭੈਣ ਮਨਪ੍ਰੀਤ ਕੌਰ ਦੇ ਦੋ ਬੱਚੇ ਹਨ। ਉਸ ਦਾ ਪਤੀ ਕੁਲਦੀਪ ਸਿੰਘ ਅਤੇ ਸੱਸ ਸਹੁਰਾ ਉਸ ਨੂੰ ਦਾਜ ਲਿਆਉਣ ਲਈ ਦੁਖੀ ਕਰਦੇ ਰਹਿੰਦੇ ਸਨ। ਉਹ ਪੰਜ ਲੱਖ ਰੁਪਏ ਦੀ ਮੰਗ ਕਰਦੇ ਸਨ। ਸੁਖਪ੍ਰੀਤ ਸਿੰਘ ਦੇ ਦੱਸਣ ਅਨੁਸਾਰ ਜਦੋਂ ਉਹ ਮਨਪ੍ਰੀਤ ਕੌਰ ਦੇ ਸਹੁਰੇ ਪਹੁੰਚਿਆ ਤਾਂ ਸਹੁਰਾ ਪਰਿਵਾਰ ਨੇ ਉਸ ਦੀ ਭੈਣ ਨਾਲ ਮਾ-ਰਕੁੱਟ ਕੀਤੀ ਹੋਈ ਸੀ ਅਤੇ ਤਕਰਾਰ ਹੋ ਰਿਹਾ ਸੀ।
ਉਸ ਨੇ ਆਪਣੀ ਭੈਣ ਨੂੰ ਅਤੇ ਉਸ ਦੇ ਬੱਚਿਆਂ ਨੂੰ ਆਪਣੇ ਨਾਲ ਲਿਜਾਣਾ ਚਾਹਿਆ। ਉਸ ਦੇ ਸਹੁਰੇ ਪਰਿਵਾਰ ਨੇ ਸੁਖਪ੍ਰੀਤ ਨਾਲ ਖਿੱਚ-ਧੂਹ ਕੀਤੀ ਅਤੇ ਮਨਪ੍ਰੀਤ ਕੌਰ ਨੂੰ ਅੰਦਰ ਬੰਦ ਕਰ ਲਿਆ। ਇਸ ਤੇ ਸੁਖਪ੍ਰੀਤ ਸਿੰਘ ਨੇ ਆਪਣੇ ਤਾਏ ਹਰਜੀਤ ਸਿੰਘ ਨੂੰ ਫ਼ੋਨ ਕਰਕੇ ਮੂੰਗੋ ਪਿੰਡ ਬੁਲਾ ਲਿਆ ਅਤੇ ਪੁਲਿਸ ਨੂੰ ਇਸ ਦੀ ਜਾਣਕਾਰੀ ਦੇ ਦਿੱਤੀ। ਕੁਲਦੀਪ ਸਿੰਘ ਨੇ ਹਰਜੀਤ ਸਿੰਘ ਤੇ ਦੋ ਫੈਰ ਕਰ ਦਿੱਤੇ। ਜਿਸ ਨਾਲ ਉਸ ਦੀ ਜਾਨ ਚਲੀ ਗਈ। ਪਿੰਡ ਦੇ ਸਰਪੰਚ ਕਰਮਜੀਤ ਸਿੰਘ ਨੇ ਦੋਸ਼ੀਆਂ ਤੇ ਕਾਰਵਾਈ ਦੀ ਮੰਗ ਕੀਤੀ ਹੈ।
ਦੋਸ਼ੀ ਮੌਕੇ ਤੋਂ ਭੱਜ ਗਏ। ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਥਾਣਾ ਭਾਦਸੋਂ ਦੇ ਐਸਐਚਓ ਦੇ ਦੱਸਣ ਅਨੁਸਾਰ ਜਦੋਂ ਉਹ ਘਟਨਾ ਸਥਾਨ ਤੇ ਪਹੁੰਚੇ ਤਾਂ ਹਰਜੀਤ ਸਿੰਘ ਦੀ ਜਾਨ ਜਾ ਚੁੱਕੀ ਸੀ। ਉਨ੍ਹਾਂ ਨੇ ਹਰਜੀਤ ਸਿੰਘ ਦੇ ਸਬੰਧੀਆਂ ਦੇ ਬਿਆਨਾਂ ਦੇ ਆਧਾਰ ਤੇ ਕੁਲਦੀਪ ਸਿੰਘ ਅਤੇ ਉਸ ਦੇ ਮਾਤਾ ਪਿਤਾ ਤੇ ਮਾਮਲਾ ਦਰਜ਼ ਕਰ ਦਿੱਤਾ ਹੈ। ਦੋਸ਼ੀ ਮੌਕੇ ਤੋਂ ਫ਼ਰਾਰ ਹਨ। ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ।
