Home / Informations / ਪੰਜਾਬ ਦੇ ਸਾਬਕਾ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਬਾਰੇ ਆਈ ਵੱਡੀ ਮਾੜੀ ਖਬਰ, ਘਿਰੇ ਇਸ ਮਾਮਲੇ ਚ

ਪੰਜਾਬ ਦੇ ਸਾਬਕਾ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਬਾਰੇ ਆਈ ਵੱਡੀ ਮਾੜੀ ਖਬਰ, ਘਿਰੇ ਇਸ ਮਾਮਲੇ ਚ

ਆਈ ਤਾਜ਼ਾ ਵੱਡੀ ਖਬਰ 

ਫਰਵਰੀ ਮਹੀਨੇ ਦੇ ਵਿਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਾਸਤੇ ਜਿੱਥੇ ਹਰ ਇੱਕ ਪਾਰਟੀ ਵੱਲੋਂ ਅੱਡੀ ਚੋਟੀ ਦਾ ਜ਼ੋਰ ਲਾਇਆ ਗਿਆ ਸੀ ਤੇ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਬਹੁਤ ਸਾਰੇ ਹੱਥਕੰਡੇ ਵੀ ਅਪਣਾਏ ਗਏ ਸਨ। ਆਮ ਆਦਮੀ ਪਾਰਟੀ ਨੂੰ ਜਿੱਥੇ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਲ ਹੋਈ ਹੈ ਉਥੇ ਹੀ ਰਵਾਇਤੀ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਚੋਣਾਂ ਤੋਂ ਪਹਿਲਾਂ ਜਿੱਥੇ ਬਹੁਤ ਸਾਰੇ ਵੱਖ ਵੱਖ ਪਾਰਟੀਆਂ ਦੇ ਵਿਧਾਇਕ ਕਈ ਵਿਵਾਦਾਂ ਦੇ ਵਿਚ ਫਸ ਗਏ ਸਨ ਜਿਸ ਕਾਰਨ ਉਹ ਚਰਚਾ ਵਿਚ ਬਣੇ ਰਹੇ ਸਨ।

ਉਥੇ ਹੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਰਿਸ਼ਤੇਦਾਰ ਜਿੱਥੇ ਰੇਤ ਮਾਈਨਿੰਗ ਦੇ ਮਾਮਲੇ ਨੂੰ ਲੈ ਕੇ ਚਰਚਾ ਵਿੱਚ ਬਣ ਗਿਆ ਸੀ ਅਤੇ ਪੁਲਿਸ ਵੱਲੋਂ ਉਸ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਸੀ ਜਿਸ ਕਾਰਨ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਪਰ ਵੀ ਸ਼ਬਦੀ ਹਮਲੇ ਕੀਤੇ ਜਾਂਦੇ ਰਹੇ। ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਾਰੇ ਇਹ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਮਾਮਲੇ ਵਿੱਚ ਘਿਰ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਸ ਮਾਮਲੇ ਨੂੰ ਲੈ ਕੇ ਵਿਵਾਦ ਵਿਚ ਫਸ ਗਏ ਹਨ।

ਜਿੱਥੇ ਉਹਨਾਂ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਨੂੰ ਈਡੀ ਦੀ ਟੀਮ ਵੱਲੋਂ ਛਾਪੇਮਾਰੀ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਸੀ। ਉਥੇ ਹੀ ਨਜਾਇਜ ਰੇਤ ਮਾਇਨਿਗ ਅਤੇ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤੈਨਾਤੀਆਂ ਨੂੰ ਲੈ ਕੇ ਕਰੋੜਾਂ ਰੁਪਏ ਦੀ ਕਮਾਈ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਘਿਰ ਗਏ ਹਨ ਕਿਉਂਕਿ ਇਸ ਮਾਮਲੇ ਦੇ ਸਬੰਧ ਵਿਚ ਸਾਬਕਾ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਈਡੀ ਟੀਮ ਵੱਲੋਂ ਸੰਮਨ ਜਾਰੀ ਕਰ ਦਿੱਤੇ ਗਏ ਹਨ। ਚਰਨਜੀਤ ਸਿੰਘ ਚੰਨੀ ਦੀ ਸਾਲੀ ਦੇ ਬੇਟੇ ਭੁਪਿੰਦਰ ਸਿੰਘ ਨੂੰ ਜਿੱਥੇ ਪੁੱਛਗਿਛ ਤੋਂ ਬਾਅਦ ਹਿਰਾਸਤ ਵਿਚ ਲੈ ਲਿਆ ਗਿਆ ਸੀ।

ਉਥੇ ਹੀ ਉਨ੍ਹਾਂ ਨੂੰ ਜੇਲ੍ਹ ਭੇਜੇ ਜਾਣ ਤੋਂ ਬਾਅਦ ਉਨ੍ਹਾਂ ਵੱਲੋਂ ਜ਼ਮਾਨਤ ਦੀ ਪਟੀਸ਼ਨ ਵਾਸਤੇ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਸੀ। ਹੁਣ ਈਡੀ ਦੀ ਟੀਮ ਵੱਲੋਂ ਜਿਥੇ ਇਸ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਉੱਥੇ ਹੀ ਦਸਤਾਵੇਜਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਜਿੱਥੇ ਇਹ ਦੋਸ਼ ਲੱਗ ਰਹੇ ਹਨ ਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਵੱਲੋਂ ਆਪਣੇ ਮਾਸੜ ਦੇ ਇਸ਼ਾਰਿਆਂ ਤੇ ਇਹ ਸਭ ਕੁਝ ਕੀਤਾ ਗਿਆ ਹੈ।

error: Content is protected !!