Home / Informations / ਪੰਜਾਬ ਦੇ ਸਾਬਕਾ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਲਈ ਆ ਗਈ ਇਹ ਮਾੜੀ ਖ਼ਬਰ

ਪੰਜਾਬ ਦੇ ਸਾਬਕਾ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਲਈ ਆ ਗਈ ਇਹ ਮਾੜੀ ਖ਼ਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ । ਇਹ ਪਾਰਟੀ ਹੁਣ ਲਗਾਤਾਰ ਅੈਲਾਨ ਤੇ ਐਲਾਨ ਕਰ ਰਹੀ ਹੈ । ਇਸ ਪਾਰਟੀ ਦੇ ਵੱਲੋਂ ਹੁਣ ਅਜਿਹੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਜੋ ਪਿਛਲੇ ਕਈ ਸਾਲਾਂ ਤੋਂ ਪੰਜਾਬ ਵਿੱਚ ਨਹੀਂ ਹੋਈਆਂ । ਇਸ ਵਾਰ ਦੀਆਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸਾਰੀਆਂ ਹੀ ਰਵਾਇਤੀ ਪਾਰਟੀਆਂ ਨੂੰ ਇੱਥੋਂ ਤੱਕ ਕਿ ਕਈ ਦਿੱਗਜ ਲੀਡਰਾਂ ਨੂੰ ਵੀ ਹਰਾਇਆ ਹੈ । ਜਿਨ੍ਹਾਂ ਸਿਆਸਤ ਤੇ ਦਿੱਗਜ ਲੀਡਰਾਂ ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਮ ਵੀ ਸ਼ਾਮਲ ਹੈ । ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਉਰਫ ਹਨੀ ਤੇ ਡਰੱਗ ਮਾਮਲੇ ਖ਼ਿਲਾਫ਼ ਕਾਰਵਾਈ ਹੋਈ ਸੀ ।

ਇਸੇ ਵਿਚਕਾਰ ਹੁਣ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਦੀਆਂ ਮੁਸ਼ਕਲਾਂ ਹੋਰ ਜ਼ਿਆਦਾ ਵਧ ਸਕਦੀਆਂ ਹਨ, ਕਿਉਂਕਿ ਹੁਣ ਈ ਡੀ ਨੇ ਗੈਰਕਾਨੂੰਨੀ ਮਾਈਨਿੰਗ ਮਾਮਲੇ ਵਿਚ ਮਨੀ ਲਾਂਡਰਿੰਗ ਦੇ ਦੋਸ਼ ਹੇਠ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਤੇ ਇਕ ਹੋਰ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ । ਈਡੀ ਨੇ ਬੀਤੀ ਜਨਵਰੀ ਵਿਚ ਭੁਪਿੰਦਰ ਦੇ ਮੁਹਾਲੀ ਸਥਿਤ ਘਰ ਦੇ ਵਿਚ ਰੇਡ ਕੀਤੀ ਸੀ ।

ਜਿੱਥੇ ਅੱਠ ਕਰੋੜ ਰੁਪਏ ਪ੍ਰਾਪਤ ਹੋਏ ਸਨ ਤੇ ਉਨ੍ਹਾਂ ਦੇ ਦੋਸਤ ਘਰੋਂ ਦੋ ਕਰੋੜ ਰੁਪਏ ਮਿਲੇ ਸਨ । ਕੁੱਲ ਮਿਲਾ ਕੇ ਈ.ਡੀ ਵੱਲੋਂ ਪੂਰੇ ਦਸ ਕਰੋੜ ਰੁਪਏ ਬਰਾਮਦ ਕੀਤੇ ਗਏ ਸੀ। ਜਿਸ ਤੋਂ ਬਾਅਦ ਫਿਰ ਈਡੀ ਦੇ ਵੱਲੋਂ ਹਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ । ਗ੍ਰਿਫ਼ਤਾਰੀ ਤੋਂ ਬਾਅਦ ਹਨੀ ਨੇ ਇਹ ਕਬੂਲ ਕਰ ਲਿਆ ਸੀ ਕਿ ਉਸ ਨੇ ਇਹ ਪੈਸੇ ਅਫ਼ਸਰ ਟਰਾਂਸਫਰ ਕਰ ਕੇ ਇਕੱਠੇ ਕੀਤੇ ਸਨ ।

ਇਸ ਮਾਮਲੇ ਵਿਚ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਤੇ ਵੀ ਦੋਸ਼ ਲਗਾਇਆ ਗਿਆ ਸੀ ਕਿ ਇਹ ਪੈਸਾ ਉਨ੍ਹਾਂ ਦਾ ਹੈ । ਪਰ ਬਾਅਦ ਵਿਚ ਹਨੀ ਨੇ ਇਹ ਕਬੂਲ ਕਰ ਲਿਆ ਸੀ ਕਿ ਇਸ ਵਿੱਚ ਚਰਨਜੀਤ ਸਿੰਘ ਚੰਨੀ ਦੀ ਕੋਈ ਹਿੱਸੇਦਾਰੀ ਨਹੀਂ ਹੈ । ਜਿਸ ਤੋਂ ਬਾਅਦ ਇਸ ਮਾਮਲੇ ਤੇ ਕਾਰਵਾਈ ਹੋ ਰਹੀ ਸੀ ਤੇ ਇਸੇ ਵਿਚਕਾਰ ਈਡੀ ਨੇ ਭੁਪਿੰਦਰ ਸਿੰਘ ਹਨੀ ਤੇ ਇਕ ਹੋਰ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ ।

error: Content is protected !!