Home / Informations / ਪੰਜਾਬ ਦੇ CM ਭਗਵੰਤ ਮਾਨ ਨੇ ਜਲੰਧਰ ਵਾਸੀਆਂ ਲਈ ਕਰਤਾ ਵੱਡਾ ਐਲਾਨ, ਤਾਜਾ ਵੱਡੀ ਖਬਰ

ਪੰਜਾਬ ਦੇ CM ਭਗਵੰਤ ਮਾਨ ਨੇ ਜਲੰਧਰ ਵਾਸੀਆਂ ਲਈ ਕਰਤਾ ਵੱਡਾ ਐਲਾਨ, ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਨੂੰ ਅਜਾਦ ਕਰਵਾਉਣ ਵਾਸਤੇ ਜਿੱਥੇ ਬਹੁਤ ਸਾਰੇ ਦੇਸ਼ ਭਗਤਾਂ ਵੱਲੋਂ ਕੁਰਬਾਨੀਆਂ ਦਿੱਤੀਆਂ ਗਈਆਂ ਹਨ ਅਤੇ ਇਸ ਗੁਰੂਆਂ ਪੀਰਾਂ ਦੀ ਧਰਤੀ ਤੇ ਬਹੁਤ ਸਾਰੇ ਰਹਿਬਰਾਂ ਵੱਲੋਂ ਜਨਮ ਲਿਆ ਗਿਆ ਹੈ ਜਿਨ੍ਹਾਂ ਵੱਲੋਂ ਲੋਕਾਂ ਦੀ ਰਹਿਨੁਮਾਈ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਜਾਤ-ਪਾਤ ਤੋਂ ਉੱਪਰ ਉੱਠ ਕੇ ਇਨਸਾਨੀਅਤ ਦਾ ਪਾਠ ਪੜ੍ਹਾਇਆ। ਜਿੱਥੇ ਗੁਰੂਆਂ ਪੀਰਾਂ ਦੇ ਨਾਲ ਸਬੰਧਤ ਦਿਨ ਤਿਉਹਾਰਾਂ ਨੂੰ ਲੋਕਾਂ ਵੱਲੋਂ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ। ਉਥੇ ਹੀ ਦੇਸ਼ ਲਈ ਕੁਰਬਾਨੀ ਦੇਣ ਵਾਲੇ ਅਤੇ ਲੋਕਾਂ ਨੂੰ ਨਵੀਂ ਰਾਹ ਦਿਖਾਉਣ ਵਾਲੇ ਅਜਿਹੇ ਮਸੀਹਾ ਦੇ ਜਨਮ ਦਿਨ ਨੂੰ ਵੀ ਲੋਕਾਂ ਵੱਲੋਂ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਂਦਾ ਹੈ ਅਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ ਜਾਂਦੇ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਜਲੰਧਰ ਵਾਸੀਆਂ ਲਈ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਜੁੜੀ ਹੋਈ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇਥੇ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹੋਏ ਹਨ। ਅੱਜ ਇੱਥੇ ਉਹ ਡਾਕਟਰ ਬੀ ਆਰ ਅੰਬੇਦਕਰ ਜੀ ਦੇ ਜਨਮ ਦਿਹਾੜੇ ਅਤੇ ਵੈਸਾਖੀ ਦੇ ਮੌਕੇ ਤੇ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਏ ਹਨ। ਉਥੇ ਹੀ ਉਨ੍ਹਾਂ ਵੱਲੋਂ ਅੱਜ ਬਾਬਾ ਸਾਹਿਬ ਡਾਕਟਰ ਬੀ ਆਰ ਅੰਬੇਦਕਰ ਜੀ ਨੂੰ ਸ਼ਰਧਾਂਜਲੀ ਦਿੱਤੀ ਗਈ।

ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਵੀ ਕੀਤਾ ਗਿਆ ਹੈ ਅਤੇ ਬਾਬਾ ਸਾਹਿਬ ਜੀ ਦੇ ਪਾਏ ਹੋਏ ਪੂਰਨਿਆਂ ਤੇ ਚੱਲਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਬਹੁਤ ਸਮੇਂ ਤੋਂ ਸਵਿਧਾਨ ਦੇ ਨਾਲ ਛੇੜਛਾੜ ਹੋ ਰਹੀ ਹੈ ਉੱਥੇ ਹੀ ਇਸ ਨੂੰ ਬਚਾਉਣ ਵਾਸਤੇ ਸਭ ਨੂੰ ਅੱਗੇ ਆਉਣਾ ਹੋਵੇਗਾ ਤਾਂ ਹੀ ਦੇਸ਼ ਨੂੰ ਬਚਾਇਆ ਜਾ ਸਕਦਾ ਹੈ। ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਆਖਿਆ ਕਿ ਜਿਥੇ ਬਾਬਾ ਸਾਹਿਬ ਦੇ ਕੋਲ ਡਾਕਟਰੀ ਦੀਆਂ 6 ਡਿਗਰੀਆਂ ਸਨ। ਉੱਥੇ ਹੀ ਉਨ੍ਹਾਂ ਵੱਲੋਂ ਜ਼ਿੰਦਗੀ ਵਿੱਚ ਬਹੁਤ ਸਾਰਾ ਸੰਘਰਸ਼ ਕੀਤਾ ਗਿਆ ਅਤੇ ਜਿਨ੍ਹਾਂ ਨੇ ਗ਼ਰੀਬ ਅਤੇ ਪਛੜੇ ਹੋਏ ਲੋਕਾਂ ਨੂੰ ਇਕ ਰੌਸ਼ਨੀ ਦੀ ਕਿਰਨ ਦਿਖਾਈ ਅਤੇ ਉਨ੍ਹਾਂ ਲਈ ਮਸੀਹਾ ਸਾਬਤ ਹੋਏ।

ਉਥੇ ਹੀ ਉਨ੍ਹਾਂ ਵੱਲੋਂ ਜਲੰਧਰ ਦੇ ਵਿਚ ਬਾਬਾ ਸਾਹਿਬ ਦੇ ਨਾਮ ਤੇ ਇੱਕ ਵੱਡੀ ਯੂਨੀਵਰਸਿਟੀ ਦਾ ਨਿਰਮਾਣ ਕਰਵਾਏ ਜਾਣ ਦਾ ਐਲਾਨ ਕੀਤਾ ਹੈ ਅਤੇ ਜਲੰਧਰ ਨੂੰ ਸਪੋਰਟਸ ਹੱਬ ਬਣਾਉਣ ਦਾ ਵੀ ਐਲਾਨ ਕੀਤਾ ਗਿਆ। ਉਨ੍ਹਾਂ ਆਖਿਆ ਕਿ ਜਲੰਧਰ ਨਾਲ ਮੇਰਾ ਲਗਾਉ ਬਹੁਤ ਪੁਰਾਣਾ ਹੈ ਜਿੱਥੇ ਮੈਂ ਆਪਣੇ ਕਰੀਅਰ ਦੀ ਸ਼ੁਰੂਆਤ ਜਲੰਧਰ ਦੂਰਦਰਸ਼ਨ ਤੋਂ ਕੀਤੀ ਸੀ ਅਤੇ ਪਹਿਲੀ ਵਾਰ ਰਾਤ ਵੀ ਜਲੰਧਰ ਦੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਦੇ ਵਿੱਚ ਗੁਜਾਰੀ ਸੀ।

error: Content is protected !!