Home / Informations / ਪੰਜਾਬ :ਨੌਜਵਾਨ ਮੁੰਡੇ ਨੂੰ ਘਰ ਵਿਚ ਦਿਤੀ ਇਸ ਤਰਾਂ ਮੌਤ , ਇਲਾਕੇ ਚ ਫੈਲੀ ਸਨਸਨੀ – ਪੁਲਿਸ ਕਰ ਰਹੀ ਕਾਰਵਾਈ

ਪੰਜਾਬ :ਨੌਜਵਾਨ ਮੁੰਡੇ ਨੂੰ ਘਰ ਵਿਚ ਦਿਤੀ ਇਸ ਤਰਾਂ ਮੌਤ , ਇਲਾਕੇ ਚ ਫੈਲੀ ਸਨਸਨੀ – ਪੁਲਿਸ ਕਰ ਰਹੀ ਕਾਰਵਾਈ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਬਹੁਤ ਸਾਰੇ ਨੌਜਵਾਨ ਬੇਰੁਜ਼ਗਾਰੀ ਦੇ ਕਾਰਨ ਆਰਥਿਕ ਮੰਦੀ ਦੇ ਚੱਲਦੇ ਹੋਏ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰਦੇ ਹੋਏ ਆਪਣੀ ਜੀਵਨ ਲੀਲਾ ਸਮਾਪਤ ਕਰ ਰਹੇ ਹਨ। ਉੱਥੇ ਹੀ ਨਸ਼ਿਆਂ ਦੀ ਦਲਦਲ ਵਿੱਚ ਫਸ ਕੇ ਵੀ ਬਹੁਤ ਸਾਰੇ ਪੰਜਾਬ ਦੇ ਨੌਜਵਾਨ ਮੌਤ ਦੇ ਮੂੰਹ ਵਿਚ ਚਲੇ ਜਾ ਰਹੇ ਹਨ ਜਿਸ ਕਾਰਨ ਬਹੁਤ ਸਾਰੇ ਪਰਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ ਜਿਨ੍ਹਾਂ ਘਰਾਂ ਦੇ ਚਿਰਾਗ ਇਨ੍ਹਾਂ ਹਾਦਸਿਆਂ ਦੇ ਸ਼ਿਕਾਰ ਹੋਣ ਕਾਰਨ ਹਮੇਸ਼ਾਂ ਲਈ ਬੁਝ ਜਾਂਦੇ ਹਨ। ਉਥੇ ਹੀ ਪੰਜਾਬ ਵਿੱਚ ਕਈ ਅਜਿਹੇ ਮਾਮਲੇ ਵੀ ਸਾਹਮਣੇ ਆਉਂਦੇ ਹਨ ਜਿੱਥੇ ਕਈ ਲੋਕਾਂ ਵੱਲੋਂ ਆਪਸੀ ਵਿਵਾਦ ਅਤੇ ਰੰਜਿਸ਼ ਦੇ ਚੱਲਦਿਆਂ ਹੋਇਆਂ ਵੀ ਕਈ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ।

ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦਿਲ ਦਹਿਲਾ ਦੇਣ ਵਾਲੀਆਂ ਘਟਨਾਵਾਂ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਕਰ ਦਿੰਦੀਆਂ ਹਨ ਜਿਨ੍ਹਾਂ ਬਾਰੇ ਕਿਸੇ ਵੱਲੋਂ ਵੀ ਨਹੀਂ ਸੋਚਿਆ ਗਿਆ ਹੁੰਦਾ। ਹੁਣ ਪੰਜਾਬ ਵਿੱਚ ਮੁੰਡੇ ਦੀ ਇਸ ਤਰਾਂ ਦਰਦਨਾਕ ਮੌਤ ਹੋਈ ਹੈ ਜਿੱਥੇ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਹਲਕਾ ਫਿਲੌਰ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਨੌਜਵਾਨ ਦਾ ਕਤਲ ਹੋ ਗਿਆ ਹੈ।

ਇਹ ਘਟਨਾ ਫਿੱਲੌਰ ਸ਼ਹਿਰ ਦੇ ਮੁਹੱਲਾ ਚੌਧਰੀਆਂ ਦੀ ਦੱਸੀ ਜਾ ਰਹੀ ਹੈ ਜਿੱਥੇ ਮ੍ਰਿਤਕ ਨੌਜਵਾਨ ਦੇ ਭਰਾ ਮੋਹਨ ਸਿੰਘ ਵੱਲੋਂ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ, ਉਸ ਦੇ ਭਰਾ ਰਾਜਾ ਦੇ ਕਤਲ ਕੀਤੇ ਜਾਣ ਦੀ ਪੁਸ਼ਟੀ ਉਸ ਸਮੇਂ ਹੋਈ ਜਦੋਂ ਉਸ ਦੇ ਘਰ ਉਸ ਦੇ ਦੋ ਦੋਸਤ ਮਿਲਣ ਲਈ ਆਏ ਸਨ ਅਤੇ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਰਾਜਾ ਬੋਲ ਨਹੀਂ ਰਿਹਾ ਹੈ।

ਜਿਸ ਤੇ ਉਨ੍ਹਾਂ ਵੱਲੋਂ ਤੁਰੰਤ ਜਾ ਕੇ ਦੇਖਿਆ ਗਿਆ ਤਾਂ ਉਹਨਾਂ ਦੇ ਭਰਾ ਦਾ ਕਿਸੇ ਵੱਲੋਂ ਕਤਲ ਕੀਤਾ ਗਿਆ ਸੀ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਪਾਰਟੀ ਵੱਲੋਂ ਮੌਕੇ ਤੇ ਪਹੁੰਚ ਕੇ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਵਾਸਤੇ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ, ਉੱਥੇ ਹੀ ਸੀ ਸੀ ਟੀਵੀ ਕੈਮਰੇ ਵਿੱਚ ਦੋ ਨੌਜਵਾਨ ਕੈਦ ਹੋਏ ਹਨ ਜਿੱਥੇ ਮੋਟਰ ਸਾਈਕਲ ਤੇ ਦੋ ਨੌਜਵਾਨ ਉਸਨੂੰ ਬਿਠਾ ਕੇ ਉਸ ਦੇ ਘਰ ਵੱਲ ਲੈ ਕੇ ਆਏ ਸਨ। ਜਿਸ ਤੋਂ ਬਾਅਦ ਮ੍ਰਿਤਕ ਨੂੰ ਕਿਸੇ ਵੱਲੋਂ ਨਹੀ ਦੇਖਿਆ ਗਿਆ ਸੀ।

error: Content is protected !!