Home / Informations / ਪੰਜਾਬ ਲਈ ਆਈ ਮੌਸਮ ਦੀ ਤਾਜ਼ਾ ਅਪਡੇਟ: ਜਾਣੋ ਆਉਣ ਵਾਲੇ 48 ਘੰਟਿਆਂ ਦੇ ਮੌਸਮ ਦੀ ਸਾਰੀ ਜਾਣਕਾਰੀ

ਪੰਜਾਬ ਲਈ ਆਈ ਮੌਸਮ ਦੀ ਤਾਜ਼ਾ ਅਪਡੇਟ: ਜਾਣੋ ਆਉਣ ਵਾਲੇ 48 ਘੰਟਿਆਂ ਦੇ ਮੌਸਮ ਦੀ ਸਾਰੀ ਜਾਣਕਾਰੀ

ਪੰਜਾਬ ਵਿਚ ਅਜੇ ਲੋਕਾਂ ਨੂੰ ਠੰਢ ਤੇ ਬਾਰਸ਼ ਤੋਂ ਰਾਹਤ ਮਿਲਣ ਵਾਲੀ ਨਹੀਂ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ 48 ਘੰਟਿਆਂ ਵਿਚ ਪੰਜਾਬ ਦੇ ਕਈ ਹਿੱਸਿਆਂ ਵਿਚ ਹਲਕੀ ਬਾਰਸ਼ ਹੋਵੇਗੀ। ਧੁੰਦ ਦਾ ਕਹਿਰ ਜਾਰੀ ਰਹੇਗਾ। ਇਸ ਤੋਂ ਇਲਾਵਾ ਮਹੀਨੇ ਦੇ ਅੰਤ ਵਿਚ ਪੱਛਮੀ ਗੜਬੜੀ ਕਾਰਨ ਭਾਰੀ ਬਾਰਸ਼ ਹੋ ਸਕਦੀ ਹੈ।

ਸੰਘਣੀ ਧੁੰਦ ਤੇ ਠੰਢ ਕਾਰਨ ਤਾਪਮਾਨ ਵਿਚ 3 ਤੋਂ 4 ਡਿਗਰੀ ਗਿਰਾਵਟ ਦਰਜ ਕੀਤੀ ਜਾਵੇਗੀ। ਮੌਸਮ ਵਿਭਾਗ ਦੇ ਨਿਦੇਸ਼ਕ ਸੁਰੇਂਦਰ ਪਾਲ ਦੱਸਿਆ ਕਿ ਅਗਲੇ 2 ਦਿਨ ਆਸਮਾਨ ਵਿਚ ਬੱਦਲ ਛਾਏ ਰਹਿਣਗੇ। ਕੁਝ ਥਾਂਵਾਂ ਉਤੇ ਬਾਹਸ਼ ਹੋਵੇਗੀ ਜਿਸ ਕਾਰਨ ਤਾਪਮਾਨ ਵਿਚ ਕਾਫੀ ਗਿਰਾਵਟ ਦਰਜ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮਹੀਨੇ ਦੇ ਅੰਤ ਵਿਚ ਪੱਛਮੀ ਗੜਬੜੀ ਕਾਰਨ ਭਾਰੀ ਬਾਰਸ਼ ਹੋ ਸਕਦੀ ਹੈ।

ਦੱਸ ਦਈਏ ਕਿ ਪਿਛਲੇ ਦਿਨੀਂ ਪਈ ਬਾਰਸ਼ ਤੋਂ ਬਾਅਦ ਪੰਜਾਬ ਸਣੇ ਉੱਤਰੀ ਭਾਰਤ ਧੁੰਦ ਦੀ ਚਾਦਰ ਵਿਚ ਲਪੇਟਿਆ ਗਿਆ ਹੈ। ਹੁਣ ਮੌਸਮ ਵਿਭਾਗ ਨੇ ਦੱਸਿਆ ਹੈ ਕਿ ਅਗਲੇ ਦੋ ਦਿਨ ਸੰਘਣੀ ਧੁੰਦ ਪਏਗੀ।ਇਸ ਦੇ ਨਾਲ ਹੀ ਪੰਜਾਬ, ਹਰਿਆਣਾ, ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ‘ਚ ਠੰਢ ਨੇ ਮੁੜ ਜ਼ੋਰ ਫੜ ਲਿਆ ਹੈ। ਮੈਦਾਨੀ ਇਲਾਕਿਆਂ ਵਿਚ ਇਕ ਵਾਰਾ ਪਾਰਾ ਚੜ੍ਹਿਆ ਸੀ ਪਰ ਪਿਛਲੇ ਦੋ ਦਿਨਾਂ ਤੋਂ ਸੀਤ ਲਹਿਰ ਦਾ ਕਹਿਰ ਜਾਰੀ ਹੈ।

ਪਿਛਲੇ ਦੋ ਦਿਨਾਂ ‘ਚ ਪੰਜਾਬ ਤੇ ਹਰਿਆਣਾ ਸੀਤ ਲਹਿਰ ਦੀ ਗ੍ਰਿਫ਼ਤ ‘ਚ ਰਹੇ ਜਿਥੇ ਬਹੁਤੇ ਥਾਈਂ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਕਸ਼ਮੀਰ ਘਾਟੀ ਤੇ ਕੇਂਦਰੀ ਸ਼ਾਸਤ ਪ੍ਰਦੇਸ਼ ਲੱਦਾਖ ਵਿਚ ਰਾਤ ਦਾ ਤਾਪਮਾਨ ਜਮਾਓ ਦਰਜੇ ਤੋਂ ਵੀ ਹੇਠਾਂ ਰਿਹਾ। ਸ੍ਰੀਨਗਰ ਦਾ ਤਾਪਮਾਨ ਮਨਫ਼ੀ 2.8 ਡਿਗਰੀ ਤੇ ਲੇਹ ਦਾ ਮਨਫ਼ੀ 16.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!